ਮਰਹੂਮ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੀ ਯਾਦ ਚ ਕਰਵਾਇਆ ਗਿਆ ਕਬੱਡੀ ਕੱਪ ਟੈਲਫੋਰਡ ਨੇਂ ਜਿੱਤਿਆ 

ਮਰਹੂਮ ਕਬੱਡੀ ਖਿਡਾਰੀ ਸੰਦੀਪ ਸਿੰਘ ਨੰਗਲ ਅੰਬੀਆਂ ਦੇ ਬੇਟਿਆਂ ਦਾ ਸਨਮਾਨ ਕਰਦੇ ਹੋਏ ਇੰਗਲੈਂਡ ਕਬੱਡੀ ਫੈਡਰੇਸ਼ਨ ਅਤੇ ਟੈਲਫੋਰਡ ਕਬੱਡੀ ਕਲੱਬ ਦੇ ਆਗੂ। ਤਸਵੀਰ:- ਸੁਖਜਿੰਦਰ ਸਿੰਘ ਢੱਡੇ
*ਮਰਹੂਮ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਬੇਟਿਆਂ ਦਾ ਗਰਾਉਂਡ ਚ ਕੀਤਾ ਗਿਆ ਵਿਸ਼ੇਸ਼ ਸਨਮਾਨ 
*ਸੰਦੀਪ ਨੂੰ ਯਾਦ ਕਰਦਿਆਂ ਦੋ ਮਿੰਟ ਦਾ ਰੱਖਿਆ ਗਿਆ ਮੋਨ
ਲੈਸਟਰ (ਇੰਗਲੈਂਡ), (ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਕਬੱਡੀ ਫੈਡਰੇਸ਼ਨ ਦੀ ਸਰਪ੍ਰਸਤੀ ਹੇਠ ਕਰਵਾਏ ਜਾ ਰਹੇ ਕਬੱਡੀ ਸੀਜਨ 2024 ਦੇ ਟੂਰਨਾਮੈਂਟ ਦੀ ਲੜੀ ਤਹਿਤ ਐਤਵਾਰ ਨੂੰ ਸੀਜਨ 2024 ਦਾ ਦੂਸਰਾ ਕਬੱਡੀ ਟੂਰਨਾਮੈਂਟ ਮਰਹੂਮ ਕਬੱਡੀ ਖਿਡਾਰੀ ਸੰਦੀਪ ਸਿੰਘ ਨੰਗਲ ਅੰਬੀਆਂ ਦੀ ਯਾਦ ਵਿੱਚ ਤੀਸਰਾ ਕਬੱਡੀ ਟੂਰਨਾਮੈਂਟ ‘ਸੰਦੀਪ ਨੰਗਲ ਅੰਬੀਆਂ ਯਾਦਗਾਰੀ ਕਬੱਡੀ ਕਲੱਬ ਟੈਲਫੋਰਡ’ ਵੱਲੋਂ ਵੈਸਟਬਰਮ ਦੀਆਂ ਗਰਾਊਡਾ ਚ ਕਰਵਾਇਆ ਗਿਆ।ਇਸ ਮੌਕੇ ਤੇ ਸੰਦੀਪ ਸਿੰਘ ਨੰਗਲ ਅੰਬੀਆਂ ਨੂੰ ਯਾਦ ਕਰਦਿਆਂ ਦੋ ਮਿੰਟ ਦਾ ਮੋਨ ਵੀ ਰੱਖਿਆ ਗਿਆ।ਇਸ ਕਬੱਡੀ ਟੂਰਨਾਮੈਂਟ ਦੌਰਾਨ ਵੱਖ ਵੱਖ ਕਬੱਡੀ ਕਲੱਬਾਂ ਦੇ ਖਿਡਾਰੀਆਂ ਦੇ ਫਸਵੇ ਮੁਕਾਬਲੇ ਹੋਏ।ਇਸ ਦੌਰਾਨ ਫਾਈਨਲ ਵਿੱਚ ਪੁੱਜੀਆਂ ਟੀਮਾਂ ਦੇ ਭੇੜ ਦੌਰਾਨ ਸੰਦੀਪ ਨੰਗਲ ਅੰਬੀਆਂ ਯਾਦਗਾਰੀ ਕਬੱਡੀ ਕਲੱਬ ਟੈਲਫੋਰਡ’ਦੀ ਟੀਮ ਜੇਤੂ ਰਹੀ, ਅਤੇ ਇਸ ਵਾਰ ਵੀ ਟੈਲਫੋਰਡ ਦੇ ਖਿਡਾਰੀਆਂ ਨੇ ਵਧੀਆ ਪ੍ਰਦਰਸ਼ਨ ਕਰਕੇ ਕਬੱਡੀ ਕੱਪ ਆਪਣੇ ਨਾਂਅ ਕੀਤਾ। ਜ਼ਿਕਰਯੋਗ ਹੈ ਕਿ ਪਿਛਲੇ ਹਫਤੇ ਬਰੈਡਫੋਰਡ ਵਿਖੇ ਕਬੱਡੀ ਟੂਰਨਾਮੈਂਟ ਦੌਰਾਨ ਵੀ ਟੈਲਫੋਰਡ ਕਬੱਡੀ ਕਲੱਬ ਦੇ ਖਿਡਾਰੀਆਂ ਨੇ ਫਾਈਨਲ ਮੈਚ ਜਿੱਤ ਕੇ ਕੱਪ ਤੇ ਕਬਜ਼ਾ ਕੀਤਾ ਸੀ।ਇਸ ਕਬੱਡੀ ਟੂਰਨਾਮੈਂਟ ਮੌਕੇ  ਮਰਹੂਮ ਖਿਡਾਰੀ ਸੰਦੀਪ ਸਿੰਘ ਨੰਗਲ ਦੇ ਬੇਟਿਆਂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ। ਇਸੇ ਤਰ੍ਹਾਂ ਪਿਛਲੇ ਲੰਮੇ ਸਮੇਂ ਤੋਂ ਪ੍ਰਮੋਟਰ ਵਜੋਂ ਵਧੀਆ ਸੇਵਾਵਾਂ ਨਿਭਾ ਰਹੇ ਸਾਬਕਾ ਕਬੱਡੀ ਖਿਡਾਰੀ ਹਰਭਜਨ ਸਿੰਘ ਖੀਰਾਂਵਾਲੀ ਜਿਨ੍ਹਾਂ ਦੀ ਸਿਹਤ ਠੀਕ ਨਾ ਹੋਣ ਕਾਰਨ ਉਨ੍ਹਾਂ ਨੂੰ ਵੀਅਲ ਚੇਅਰ ਤੇ ਗਰਾਉਂਡ ਵਿਚ ਲਿਆਂਦਾ ਗਿਆ। ਉਨ੍ਹਾਂ ਵੱਲੋਂ ਪੰਜਾਬੀਆਂ ਦੀ ਮਾਂ ਖੇਡ ਕਬੱਡੀ ਨੂੰ ਪ੍ਰਫੁੱਲਿਤ ਕਰਨ ਲਈ ਨਿਭਾਈਆਂ ਗਈਆਂ ਸੇਵਾਵਾਂ ਬਦਲੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਕਬੱਡੀ ਟੂਰਨਾਮੈਂਟ ਦੌਰਾਨ ਇੰਗਲੈਂਡ ਕਬੱਡੀ ਫੈਡਰੇਸ਼ਨ ਦੇ ਪ੍ਰਧਾਨ ਸੀਰਾ ਸੰਮੀਪੁਰੀਆ ਨੇ ਖੇਡ ਪ੍ਰੇਮੀਆ ਨੂੰ ਇੰਗਲੈਂਡ ਚ ਹੋ ਰਹੇ ਕਬੱਡੀ ਟੂਰਨਾਮੈਂਟਾਂ ਚ ਵੱਧ ਚੜ ਕੇ ਸ਼ਾਮਿਲ ਹੋਣ ਦੀ ਅਪੀਲ ਕੀਤੀ।ਇਸ ਕਬੱਡੀ ਟੂਰਨਾਮੈਂਟ ਮੌਕੇ ਇੰਗਲੈਂਡ ਕਬੱਡੀ ਫੈਡਰੇਸ਼ਨ ਦੇ ਸੀਨੀਅਰ ਆਗੂ ਸੱਤਾਂ ਮੁਠੱਡਾ, ਸਤਨਾਮ ਸਿੰਘ ਮਾਣਕ ,ਕੂਮੈਟਰ ਭਿੰਦਾ ਮੁਠੱਡਾ, ਸੁੱਖਾ ਢੇਸੀ,ਟੈਲਫੋਰਡ ਕਬੱਡੀ ਕਲੱਬ ਦੇ ਆਗੂ ਬਲਵਿੰਦਰ ਸਿੰਘ ਚੱਠਾ, ਗੁਰਜੀਤ ਸਿੰਘ, ਲੈਸਟਰ ਕਬੱਡੀ ਕਲੱਬ ਦੇ ਪ੍ਰਧਾਨ ਕੁਲਵੀਰ ਸਿੰਘ ਖੱਖ, ਨਿਰਮਲ ਸਿੰਘ ਲੱਡੂ, ਕੁਲਵੰਤ ਸੰਘਾ, ਸਮੇਤ ਵੱਖ ਵੱਖ ਕਬੱਡੀ ਕਲੱਬਾਂ ਦੇ ਆਗੂ ਹਾਜ਼ਿਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

ਕੈਪਸਨ:-
ਮਰਹੂਮ ਕਬੱਡੀ ਖਿਡਾਰੀ ਸੰਦੀਪ ਸਿੰਘ ਨੰਗਲ ਅੰਬੀਆਂ ਦੇ ਬੇਟਿਆਂ ਦਾ ਸਨਮਾਨ ਕਰਦੇ ਹੋਏ ਇੰਗਲੈਂਡ ਕਬੱਡੀ ਫੈਡਰੇਸ਼ਨ ਅਤੇ ਟੈਲਫੋਰਡ ਕਬੱਡੀ ਕਲੱਬ ਦੇ ਆਗੂ।
ਤਸਵੀਰ:- ਸੁਖਜਿੰਦਰ ਸਿੰਘ ਢੱਡੇ
Previous articleਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਗੁਰਦਿਆਲ ਸਿੰਘ ਢੀਂਡਸਾ ਉਰਫ ਗਾਲੀ ਤੇ ਗੁਰਮੁੱਖ ਸਿੰਘ ਢੀਂਡਸਾ ਨੂੰ  ਸਦਮਾ, ਭਰਾ ਦਾ ਦੇਹਾਂਤ
Next article    ਅੰਨ ਦਾਤਾ