ਜੰਮੂ (ਸਮਾਜ ਵੀਕਲੀ): ਇੱਥੇ ਅੱਜ ਕੁੱਝ ਅਣਪਛਾਤੇ ਬਦਮਾਸ਼ਾਂ ਨੇ ਮੰਦਿਰ ਵਿੱਚ ਭੰਨ-ਤੋੜ ਕੀਤੀ, ਜਿਸ ਮਗਰੋਂ ਪੁਲੀਸ ਨੇ ਕੇਸ ਦਰਜ ਕਰਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦਿਆਂ ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਸ਼ਹਿਰ ਦੇ ਬਾਹਰੀ ਇਲਾਕੇ ਸਿਧਰਾ ਸਥਿਤ ਪੁਰਾਣੇ ਮੰਦਿਰ ਵਿੱਚ ਦੇਵੀ-ਦੇਵਤਿਆਂ ਦੀਆਂ ਮੂਰਤੀਆਂ ਨੂੰ ਨੁਕਸਾਨ ਪਹੁੰਚਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੰਦਿਰ ਵਿੱਚ ਭੰਨ-ਤੋੜ ਦੀ ਇਹ ਘਟਨਾ ਬੀਤੀ ਰਾਤ ਵਾਪਰੀ, ਜਿਸ ਬਾਰੇ ਪਾਦਰੀ ਨੂੰ ਅੱਜ ਸਵੇਰੇ ਪਤਾ ਲੱਗਿਆ। ਇਸ ਮਗਰੋਂ ਪਾਦਰੀ ਨੇ ਇਸ ਸਬੰਧੀ ਪੁਲੀਸ ਥਾਣੇ ਇਤਲਾਹ ਦਿੱਤੀ ਅਤੇ ਮੌਕੇ ’ਤੇ ਪੁੱਜੀ ਪੁਲੀਸ ਟੀਮ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly