ਭੀਖੀ,(ਸਮਾਜ ਵੀਕਲੀ) ( ਕਮਲ ਜਿੰਦਲ ) ਸਰਵਹਿੱਤਕਾਰੀ ਵਿਿਦਆ ਮੰਦਰ ਭੀਖੀ ਵਿਖੇ ਸਿਹਤ ਵਿਭਾਗ ਭੀਖੀ ਦੀ ਸਮੁੱਚੀ ਟੀਮ ਵੱਲੋਂ ਸਿਹਤ ਜਾਂਚ ਕੈਂਪ ਤਹਿਤ ਸੀਨੀਅਰ ਵਿਿਦਆਰਥੀਆਂ ਦੀ ਸਿਹਤ ਦੀ ਜਾਂਚ ਕੀਤੀ ਗਈ । ਇਸ ਮੌਕੇ ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਡਾ: ਗਗਨਦੀਪ ਪਰਾਸ਼ਰ ਨੇ ਦੱਸਿਆ ਕਿ ਇਸ ਸਮੇਂ ਸਰਕਾਰੀ ਹਸਪਤਾਲ ਭੀਖੀ ਦੇ ਦੰਦਾਂ ਦੇ ਡਾਕਟਰ ਨਿਰਮਲ ਸਿੰਘ, ਸਿਹਤ ਅਧਿਕਾਰੀ ਕਮਲਜੀਤ ਸਿੰਘ, ਦਵਾਈ ਵਿਭਾਗ ਤੋਂ ਸੇਵਾ ਮੁਕਤ ਗੁਰਦੀਪ ਸਿੰਘ ਅਤੇ ਸਕੂਲ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੈਂਬਰ ਡਾ. ਮੱਖਣ ਲਾਲ ਅਤੇ ਉਹਨਾਂ ਦੇ ਸਹਾਇਕ ਗੋਲਡੀ ਜੀ ਦਾ ਪੂਰਾ ਸਹਿਯੋਗ ਰਿਹਾ। ਇਸ ਦੌਰਾਨ ਦੰਦਾਂ ਦੇ ਮਾਹਿਰ ਡਾ: ਨਿਰਮਲ ਸਿੰਘ ਨੇ 200 ਬੱਚਿਆਂ ਦੇ ਦੰਦਾਂ ਦੀ ਜਾਂਚ ਕੀਤੀ ਙ ਉਨ੍ਹਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੰਦਾਂ ਦੀ ਸਹੀ ਦੇਖਭਾਲ ਨਾ ਕਰਨ ਨਾਲ ਦੰਦਾਂ ਸਬੰਧੀ ਕਈ ਤਰ੍ਹਾਂ ਦੀਆਂ ਬਿਮਾਰੀਆਂ ਲੱਗ ਜਾਂਦੀਆਂ ਹਨ ਙ ਉਨ੍ਹਾਂ ਬੱਚਿਆਂ ਨੂੰ ਸਿਹਤ ਪ੍ਰਤੀ ਸੁਚੇਤ ਰਹਿਣ ਦੀ ਸਲਾਹ ਦਿੰਦਿਆਂ ਕਿਹਾ ਕਿ ਜੇਕਰ ਛੋਟੀਆਂ-ਮੋਟੀਆਂ ਬਿਮਾਰੀਆਂ ਦਾ ਸਮੇਂ ਸਿਰ ਇਲਾਜ ਨਾ ਕੀਤਾ ਜਾਵੇ ਤਾਂ ਉਹ ਗੰਭੀਰ ਸਮੱਸਿਆਵਾਂ ਦਾ ਰੂਪ ਧਾਰਨ ਕਰ ਸਕਦੇ ਹਨ । ਸਾਨੂੰ ਸਵੇਰੇ ਜਲਦੀ ਉੱਠ ਕੇ ਸੈਰ ਕਰਨੀ ਚਾਹੀਦੀ ਹੈ ਕਿਉਂਕਿ ਸਵੇਰ ਦੀ ਹਵਾ ਸ਼ੁੱਧ ਹੁੰਦੀ ਹੈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਨੇ ਡਾਕਟਰਾਂ ਦੀ ਟੀਮ ਵੱਲੋਂ ਸਿਹਤ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਚੁੱਕੇ ਕਦਮਾਂ ਦੀ ਸ਼ਲਾਘਾ ਕਰਦਿਆਂ ਤਹਿ ਦਿਲੋਂ ਧੰਨਵਾਦ ਕੀਤਾ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly