HOME ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ‘ਨਰਾਇਣ ਪ੍ਰਤਿਭਾ ਖੋਜ ਪ੍ਰੀਖਿਆ 2025-26 ਹੋਈ ਸੰਪੰਨ...

ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ‘ਨਰਾਇਣ ਪ੍ਰਤਿਭਾ ਖੋਜ ਪ੍ਰੀਖਿਆ 2025-26 ਹੋਈ ਸੰਪੰਨ ।

2

ਭੀਖੀ,  (ਸਮਾਜ ਵੀਕਲੀ)   ( ਕਮਲ ਜਿੰਦਲ)  ਸਥਾਨਕ ਸਰਵਹਿੱਤਕਾਰੀ ਵਿੱਦਿਆ ਮੰਦਰ ਸੀ.ਬੀ.ਐਸ.ਈ. ਭੀਖੀ ਵਿਖੇ ਉੱਤਰ ਖੇਤਰ ਵਿੱਦਿਆ ਭਾਰਤੀ ਦੁਆਰਾ ਸੰਚਾਲਿਤ ‘ ਨਰਾਇਣ ਪ੍ਰਤਿਭਾ ਖੋਜ ਪ੍ਰੀਖਿਆ’ ਮੁਕੰਮਲ ਹੋਈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਪ੍ਰਿੰਸੀਪਲ ਡਾ. ਗਗਨਦੀਪ ਪਰਾਸ਼ਰ ਨੇ ਕਿਹਾ ਕਿ ਇਸ ਪ੍ਰੀਖਿਆ ਦਾ ਉਦੇਸ਼ ਵਿਦਿਅਰਥੀਆਂ ਵਿੱਚ ਮੁਕਾਬਲੇ ਦੀ ਭਾਵਨਾ ਅਤੇ ਵੱਖ – ਵੱਖ ਵਿਸ਼ਿਆਂ ਵਿੱਚ ਨਿਪੁੰਨਤਾ ਦੇ ਹੁਨਰ ਦਾ ਵਿਕਾਸ ਕਰਨਾ ਹੈ।ਸਾਲ 2025-26 ਦੀ ਇਸ ਪ੍ਰੀਖਿਆ ਵਿਚ ਚੌਥੀ ਤੋਂ ਬਾਰਵੀਂ ਜਮਾਤ ਦੇ ਕੁੱਲ 411 ਬੱਚਿਆਂ ਨੇ ਭਾਗ ਲਿਆ। ਇਸ ਮੌਕੇ ਨਿਰੀਖਕ ਦੀ ਭੂਮਿਕਾ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਬੰਧਕ ਸ਼੍ਰੀ ਅੰਮ੍ਰਿਤ ਲਾਲ ਨੇ ਬਾਖੂਬੀ ਨਿਭਾਈ। ਇਸ ਪ੍ਰੀਖਿਆ ਸੰਬੰਧੀ ਚਾਨਣਾ ਪਾਉਂਦਿਆਂ ਸਕੂਲ ਪ੍ਰਿੰਸੀਪਲ ਨੇਕਿਹਾ ਕਿ ਇਹ ਪ੍ਰੀਖਿਆ ਉੱਤਰ ਖੇਤਰ ਵਿੱਦਿਆ ਭਾਰਤੀ ਵੱਲੋਂ ਪੰਜ ਰਾਜਾਂ ( ਪੰਜਾਬ, ਹਰਿਆਣਾ, ਹਿਮਾਚਲ, ਜੰਮੂ, ਦਿੱਲੀ) ਵਿੱਚ ਹਰ ਸਾਲ ਆਯੋਜਿਤ ਕਰਵਾਈ ਜਾਂਦੀ ਹੈ। ਇਸ ਪ੍ਰੀਖਿਆ ਵਿਚੋਂ ਉਪਲਬਧੀ ਹਾਸਲ ਕਰਨ ਵਾਲੇ ਬੱਚਿਆਂ ਨੂੰ ਨਕਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਜਾਂਦਾ ਹੈ। ਸਾਡੇ ਵਿੱਦਿਆ ਮੰਦਰ ਦੇ ਲਈ ਇਹ ਬੜੇ ਹੀ ਮਾਣ ਦੀ ਗੱਲ ਹੈ ਕਿ ਹਰ ਸਾਲ ਅਨੇਕਾਂ ਬੱਚੇ ਇਸ ਪ੍ਰੀਖਿਆ ਵਿੱਚੋਂ ਨਕਦ ਰਾਸ਼ੀ ਜਿੱਤ ਕੇ ਵਿੱਦਿਆ ਮੰਦਰ ਦਾ ਨਾਮ ਰੌਸ਼ਨ ਕਰਦੇ ਹਨ। ਸਕੂਲ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਵੱਲੋਂ ਇਸ ਪ੍ਰੀਖਿਆ ਵਿਚ ਭਾਗ ਲੈਣ ਵਾਲੇ ਸਾਰੇ ਵਿਿਦਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਵਿਸ਼ਾਲ ਧਾਰਮਿਕ–ਸੱਭਿਆਚਾਰਕ ਮੇਲਾ
Next articleਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਹਾਕੂਵਾਲਾ ਵਿਖੇ ਸੜਕ ਸੁਰੱਖਿਆ ਗਤੀਵਿਧੀਆਂ ਦੇ ਤਹਿਤ ਵਿਦਿਆਰਥੀਆਂ ਦੇ ਸਲੋਗਨ ਲਿਖਣ ਮੁਕਾਬਲੇ ਕਰਵਾਏ ਗਏ