ਭੀਖੀ ,(ਸਮਾਜ ਵੀਕਲੀ) ( ਕਮਲ ਜਿੰਦਲ) ਸਥਾਨਕ ਸਰਵਹਿੱਤਕਾਰੀ ਵਿੱਦਿਆ ਮੰਦਰ ਸੀਬੀਐਸਈ ਭੀਖੀ ਵਿਖੇ ਨਾੱਨ ਬੋਰਡ ਜਮਾਤਾਂ (ਨਰਸਰੀ ਤੋਂ ਨੌਵੀਂ, ਗਿਆਰਵੀਂ (ਆਰਟਸ, ਕਾੱਮਰਸ, ਸਾਇੰਸ) ਦਾ ਸਾਲਾਨਾ ਨਤੀਜਾ ਐਲਾਨਿਆ ਗਿਆ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸਕੂਲ ਪ੍ਰਿੰਸੀਪਲ ਡਾ. ਗਗਨਦੀਪ ਪਰਾਸ਼ਰ ਨੇ ਦੱਸਿਆ ਕਿ ਇਸ ਵਰ੍ਹੇ ਨਾੱਨ ਬੋਰਡ ਜਮਾਤਾਂ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ । ਇਸ ਮੌਕੇ ਉਨ੍ਹਾਂ ਨੇ ਬੱਚਿਆਂ ਦੇ ਵਧੀਆ ਅੰਕ ਹਾਸਲ ਕਰਨ ਤੇ ਉਨ੍ਹਾਂ ਦੇ ਮਾਤਾ – ਪਿਤਾ ਅਤੇ ਸਮੂਹ ਸਟਾਫ਼ ਨੂੰ ਬਹੁਤ- ਬਹੁਤ ਵਧਾਈ ਦਿੱਤੀ। ਉਹਨਾਂ ਸਾਰੇ ਹੀ ਮਾਪਿਆਂ ਦਾ ਵਿੱਦਿਆ ਮੰਦਰ ਵਿੱਚ ਪਹੁੰਚਣ ਤੇ ਹਾਰਦਿਕ ਸਵਾਗਤ ਕੀਤਾ।ਬੱਚਿਆਂ ਦੇ ਰੂਬਰੂ ਹੁੰਦਿਆਂ ਉਨ੍ਹਾਂ ਨਵੇਂ ਸੈਸ਼ਨ 2025 – 26 ਲਈ ਜਾਣਕਾਰੀ ਦਿੰਦੇ ਹੋਏ ਬੱਚਿਆਂ ਨੂੰ ਅੱਗੇ ਤੋਂ ਹੋਰ ਮਿਹਨਤ ਤੇ ਲਗਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ ਅਤੇ ਵਿੱਦਿਆ ਮੰਦਰ ਦੀ ਉੱਨਤੀ ਲਈ ਮਾਪਿਆਂ ਦੇ ਉੱਚ – ਪੱਧਰੀ ਸਹਿਯੋਗ ਦੀ ਸ਼ਲਾਘਾ ਕੀਤੀ। ਉਨ੍ਹਾਂ ਸਕੂਲ ਵਿੱਚ ਨਵੀਂ ਬਣੀ ਸ਼ੂਟਿੰਗ ਰੇਂਜ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਵੱਧ ਤੋਂ ਵੱਧ ਬੱਚਿਆਂ ਨੂੰ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਰਹਿਣ ਵਾਲੇ ਬੱਚਿਆਂ ਨੂੰ ਇਨਾਮ ਵੀ ਵੰਡੇ ਗਏ। ਇਸ ਸਮਾਰੋਹ ਦੇ ਅੰਤ ਵਿੱਚ ਉਹਨਾਂ ਨੇ ਬੱਚਿਆਂ ਨੂੰ ਕਿਤਾਬਾਂ ਨਾਲ ਜੁੜਨ, ਸਿਲੇਬਸ ਤੋਂ ਇਲਾਵਾ ਹੋਰ ਸਾਹਿਤਕ ਕਿਤਾਬਾਂ ਪੜ੍ਹਨ, ਸਮਾਜ ਨੂੰ ਸੇਧ ਦੇਣ ਅਤੇ ਆਪਣੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤਜਿੰਦਰਪਾਲ , ਉਪ-ਪ੍ਰਧਾਨ ਪ੍ਰਸ਼ੋਤਮ ਮੱਤੀ, ਪ੍ਰਬੰਧਕ ਅੰਮ੍ਰਿਤ ਲਾਲ,ਮੱਖਣ ਲਾਲ, ਤੁਸ਼ਾਰ ਕੁਮਾਰ, ਪਰਮਿੰਦਰ ਰਾਣੀ, ਵਿਦਿਆਰਥੀ, ਮਾਪੇ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
https://play.google.com/store/apps/details?id=in.yourhost.samaj