HOME ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਦਾ ਬਾਰਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ।

ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਦਾ ਬਾਰਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ।

  (ਸਮਾਜ ਵੀਕਲੀ)    ( ਕਮਲ ਜਿੰਦਲ) ਸੀਬੀਐਸਈ ਬੋਰਡ ਵੱਲੋਂ ਐਲਾਨੇ ਗਏ ਬਾਰਵੀਂ ਜਮਾਤ ਦੇ ਨਤੀਜਿਆਂ ਵਿੱਚ ਸਰਵਹਿੱਤਕਾਰੀ ਵਿੱਦਿਆ ਮੰਦਰ ਸੀਬੀਐਸਈ ਭੀਖੀ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ। ਇਸ ਮੌਕੇ ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਡਾਕਟਰ ਗਗਨਦੀਪ ਪਰਾਸ਼ਰ ਨੇ ਦੱਸਿਆ ਕਿ ਬੜੇ ਹੀ ਮਾਣ ਦੀ ਗੱਲ ਹੈ ਕਿ ਬਾਰਵੀਂ ਜਮਾਤ ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ । ਸ਼ੈਸ਼ਨ 2024-25ਦੇ ਅਕਾਦਮਿਕ ਵਰ੍ਹੇ ਦੌਰਾਨ (ਸਾਇੰਸ, ਕਾੱਮਰਸ, ਆਰਟਸ) ਗਰੁੱਪ ਦੇ ਕੁੱਲ 107ਬੱਚਿਆਂ ਨੇ ਬਾਰਵੀਂ ਦੀ ਪ੍ਰੀਖਿਆ ਦਿੱਤੀ ਸੀ। ਅਸੀਂ ਇਹ ਦੱਸਦੇ ਹੋਏ ਬੜਾ ਹੀ ਫਖ਼ਰ ਮਹਿਸੂਸ ਕਰ ਰਹੇ ਹਾਂ ਕਿ ਹੈ ਕਿ ਬਾਰਵੀਂ ਆਰਟਸ ਗਰੁੱਪ ਚੋਂ ਰਮਨਦੀਪ ਕੌਰ ਨੇ 95%ਅੰਕ ਪ੍ਰਾਪਤ ਕਰਕੇ ਪਹਿਲਾ, ਭੂਮਿਕਾ ਨੇ 92%ਅੰਕ ਪ੍ਰਾਪਤ ਕਰਕੇ ਦੂਜਾ ਅਤੇ ਹੁਸਨਪ੍ਰੀਤ ਕੌਰ ਨੇ 86.8%ਅੰਕ ਪ੍ਰਾਪਤ ਕਰਕੇ ਤੀਜਾ, ਕਾੱਮਰਸ ਗਰੁੱਪ ਚੋਂ ਅਨਮੋਲਪ੍ਰੀਤ ਸਿੰਘ ਨੇ92. 6% ਪਹਿਲਾ, ਖੁਸ਼ਮਨਪ੍ਰੀਤ ਕੌਰ ਨੇ 91.4% ਦੂਜਾ, ਨਿਰਵਾਣ ਜਿੰਦਲ ਨੇ 90. 2% ਪ੍ਰਤੀਸ਼ਤ ਅੰਕਾਂ ਨਾਲ ਤੀਸਰਾ ਸਥਾਨ ਪ੍ਰਾਪਤ ਕਰਕੇ ਆਪਣੇ ਵਿੱਦਿਆ ਮੰਦਰ ਅਤੇ ਆਪਣੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ। ਇਸੇ ਤਰ੍ਹਾਂ ਹੀ ਸਾਇੰਸ ਗਰੁੱਪ ‘ ਚ ਸੁਪਨਪ੍ਰੀਤ ਕੌਰ ਨੇ 91. 6%ਪਹਿਲਾ, ਚੇਤੰਨਿਆ ਗੌਤਮ ਨੇ 90.6 %ਦੂਸਰਾ ਅਤੇ ਜਸ਼ਨਪ੍ਰੀਤ ਸਿੰਘ ਨੇ 89.2%ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਅਤੇ ਸਭ ਦਾ ਮਾਣ ਵਧਾਇਆ ਹੈ। ਬੱਚਿਆਂ ਦੀ ਇਸ ਸ਼ਾਨਦਾਰ ਸਫਲਤਾ ਦੇ ਮੌਕੇ ਉੱਤੇ ਸਕੂਲ ਪ੍ਰਬੰਧਕ ਕਮੇਟੀ, ਸਕੂਲ ਪ੍ਰਿੰਸੀਪਲ ਡਾ: ਗਗਨਦੀਪ ਪਰਾਸ਼ਰ ਅਤੇ ਸਮੂਹ ਸਟਾਫ ਵੱਲੋਂ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਬਹੁਤ ਬਹੁਤ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਨਾਨੀ ਦੀਆਂ ਬਾਤਾਂ
Next articleਕਰਨਲ ਸੋਫੀਆ ‘ਤੇ ਵਿਵਾਦਤ ਬਿਆਨ ਦੇ ਮਾਮਲੇ ਵਿੱਚ ਮੰਤਰੀ ਵਿਜੇ ਸ਼ਾਹ ਦੀਆਂ ਮੁਸ਼ਕਲਾਂ ਵਧੀਆਂ, ਹਾਈ ਕੋਰਟ ਨੇ FIR ਦਰਜ ਕਰਨ ਦੇ ਹੁਕਮ ਦਿੱਤੇ