ਨਵਾਂਸ਼ਹਿਰ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਜ਼ਿਲ੍ਹਾ ਮੈਜਿਸਟਰੇਟ ਗੁਲਪ੍ਰੀਤ ਸਿੰਘ ਔਲਖ, ਆਈ.ਏ.ਐਸ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਈਆਂ ਸਕਤੀਆਂ ਦੀ ਵਰਤੋਂ ਕਰਦੇ ਹੋਏ ਇਹ ਹੁਕਮ ਜਾਰੀ ਕੀਤਾ ਹੈ ਕਿ ਜ਼ਿਲ੍ਹੇ ਦੇ ਮਿਉਂਸਪਲ ਕੌਂਸਲ, ਨਗਰ ਪੰਚਾਇਤਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਅਧਿਕਾਰ ਖੇਤਰ ਵਿੱਚ ਰਹਿਣ ਵਾਲਾ ਕੋਈ ਵੀ ਵਿਅਕਤੀ ਜੇਕਰ ਆਪਣੇ ਘਰ/ਹੋਟਲ/ਰੈਸਟੋਰੈਂਟ ਵਿੱਚ ਕਿਰਾਏਦਾਰ/ਨੌਕਰ/ਪੇਇੰਗ ਗੈਸਟ/ਨੇਪਾਲੀ ਲਾਗਰੀ ਰੱਖੇਗਾ ਤਾਂ ਉਹ ਉਸ ਦੀ ਸੂਚਨਾ [email protected] ਅਤੇ [email protected] ਤੇ ਇੱਕ ਹਫਤੇ ਦੇ ਅੰਦਰ-ਅੰਦਰ ਦੇਣ ਲਈ ਪਾਬੰਦ ਹੋਵੇਗਾ। ਉਨ੍ਹਾਂ ਕਿਹਾ ਕਿ ਜਿਹਾ ਮਕਾਨ ਮਾਲਕਾਂ ਨੇ ਅਜ ਤੱਕ ਕਿਰਾਏਦਾਰਾਂ ਦੀ ਸੂਚਨਾ ਪੁਲਿਸ ਨੂੰ ਨਹੀਂ ਦਿੱਤੀ ਹੈ, ਉਹ ਉਕਤ ਈ-ਮੇਲ ਤੇ ਕਿਰਾਏਦਾਰ (ਨਾਮ, ਪਿਤਾ ਦਾ ਨਾਮ, ਫੋਟੋ ਅਤੇ ਆਧਾਰ ਕਾਰਡ) ਦੀ ਸੂਚਨਾ ਇਸ ਹੁਕਮ ਦੇ ਜਾਰੀ ਹੋਣ ਦੀ ਮਿਤੀ ਤੇ ਇੱਕ ਹਫਤੇ ਦੇ ਅੰਦਰ-ਅੰਦਰ ਦੇਣ। ਉਨ੍ਹਾਂ ਨੇ ਕਿਹਾ ਕਿ ਮਕਾਨ ਮਾਲਕਾ ਵੱਲੋਂ ਰੱਖੋ ਗਏ ਕਿਰਾਏਦਾਰ/ਨੌਕਰ/ਪੇਇੰਗ ਗੈਸਟ ਆਦਿ ਕਈ ਵਾਰ ਨਸ਼ੇ,ਅਸਮਾਜਿਕ ਅਤੇ ਅਪਰਾਧਿਕ ਪਿਛੋਕੜ ਦੇ ਹੁੰਦੇ ਹਨ ਅਤੇ ਕਿਰਾਏ ਵਾਲੇ ਮਕਾਨਾਂ ਅਤੇ ਪਬਲਿਕ ਸਥਾਨਾਂ ਤੇ ਹੁੜਦੰਗ ਕਰਦੇ ਰਹਿੰਦੇ ਹਨ, ਜਿਸ ਕਰਕੇ ਅਮਨ ਤੇ ਕਾਨੂੰਨ ਦੀ ਸਥਿੱਤੀ ਵਿਗੜਨ ਦਾ ਡਰ ਹੈ, ਪਰ ਮਕਾਨ ਮਾਲਕਾਂ ਵੱਲੋਂ ਇਨ੍ਹਾਂ ਕਿਰਾਏਦਾਰਾਂ ਦੀ ਸੂਚਨਾ ਪੁਲਿਸ ਪਾਸ ਸਮੇਂ ਸਿਰ ਦਰਜ ਨਹੀਂ ਕਰਵਾਈ ਜਾਂਦੀ ਹੈ। ਇਸ ਤਰਾਂ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਉਕਤ ਹੁਕਮ ਲਾਗੂ ਕੀਤਾ ਗਿਆ ਹੈ। ਇਹ ਹੁਕਮ 12ਜੁਲਾਈ , 2026ਤੱਕ ਲਾਗੂ ਰਹੇਗਾ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly


