“ਤੇਰੀ ਉਪਮਾ ਤੋਹਿ ਬਨ ਆਵੈ” ਕਰਨੈਲ ਸਿੰਘ ਪ੍ਰੀਤ ਦੀ ਲਿਖੀ ਪੁਸਤਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ, ਫੇਸ-1, ਦੁੱਗਰੀ ਵਿਖੇ ਰਿਲੀਜ਼

ਲੁਧਿਆਣਾ (ਸਮਾਜ ਵੀਕਲੀ)  (ਕਰਨੈਲ ਸਿੰਘ ਐੱਮ.ਏ.) ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ, ਫੇਸ-1, ਦੁੱਗਰੀ ਲੁਧਿਆਣਾ ਵਿਖੇ ਚੱਲ ਰਹੇ ਹਫਤਾਵਾਰੀ ਸਮਾਗਮਾਂ ਜੋ ਕਿ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਨਿੱਘੇ ਸਹਿਯੋਗ ਨਾਲ ਕਰਵਾਏ ਜਾਂਦੇ ਹਨ ਇਸ ਵਿੱਚ ਸ਼ਨੀਵਾਰ ਸਵੇਰੇ ਅੰਮ੍ਰਿਤ ਵੇਲੇ ਤੋਂ ਹੀ ਗੁਰਬਾਣੀ ਦਾ ਪ੍ਰਵਾਹ ਸ਼ੁਰੂ ਹੋਇਆ ਅਤੇ ਸਭ ਤੋਂ ਪਹਿਲਾਂ ਆਸਾ ਜੀ ਦੀ ਵਾਰ ਦੇ ਕੀਰਤਨ ਭਾਈ ਜਸਵੰਤ ਸਿੰਘ ਦੇ ਕੀਰਤਨੀ ਜਥੇ ਨੇ ਸੰਗਤਾਂ ਨੂੰ ਸਰਵਣ ਕਰਵਾਏ ਅਤੇ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿੱਚ ਕੀਤੇ ਗਏ ।  ਸ਼ਾਮ ਦੇ ਦੀਵਾਨ ਵਿੱਚ ਗਿਆਨੀ ਗਗਨਦੀਪ ਸਿੰਘ ਜਵੱਦੀ ਟਕਸਾਲ ਵਾਲਿਆਂ ਨੇ ਗੁਰੂ ਰਾਮਦਾਸ ਜੀ ਦੇ ਜੀਵਨ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ ਅਤੇ ਸੋਦਰ ਰਹਿਰਾਸ ਤੋਂ ਬਾਅਦ ਗਿਆਨੀ ਹਰਜੀਤ ਸਿੰਘ ਲੁਧਿਆਣੇ ਵਾਲਿਆਂ ਨੇ ਸੋਦਰ ਰਹਿਰਾਸ ਦੀ ਚੱਲ ਰਹੀ ਲੜੀ ਵਾਰ ਕਥਾ ਦੀ ਵਿਆਖਿਆ ਕੀਤੀ । ਬੀਬੀ ਦਵਿੰਦਰ ਕੌਰ ਅਤੇ ਬੀਬੀ ਜਸਲੀਨ ਕੌਰ ਨੇ ਇਲਾਹੀ ਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ! ਭਾਰੀ ਗਿਣਤੀ ਵਿੱਚ ਸੰਗਤਾਂ ਨੇ ਸਮੂਲੀਅਤ ਕਰਕੇ ਕਥਾ ਅਤੇ ਕੀਰਤਨ ਦਾ ਆਨੰਦ ਮਾਣਿਆ ਅਤੇ ਆਪਣਾ ਜੀਵਨ ਸਫਲਾ ਕੀਤਾ । ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਨਾਲ ਰਾਗੀ ਜਥਿਆਂ ਦਾ ਅਤੇ ਕਥਾ ਵਾਚਕ ਗਿਆਨੀ ਹਰਜੀਤ ਸਿੰਘ ਜੀ ਦਾ ਸਨਮਾਨ ਕੀਤਾ ਅਤੇ ਕਰਨੈਲ ਸਿੰਘ ਪ੍ਰੀਤ ਦੀ ਲਿਖੀ ਪੁਸਤਕ “ਤੇਰੀ ਉਪਮਾ ਤੋਹਿ ਬਨ ਆਵੈ” ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਅਤੇ ਗਿਆਨੀ ਹਰਜੀਤ ਸਿੰਘ ਜੀ ਨੇ ਰਿਲੀਜ਼ ਕੀਤੀ ਜਿਸ ਵਿੱਚ ਲੇਖਕ ਕਰਨੈਲ ਸਿੰਘ ਪ੍ਰੀਤ ਵੱਲੋਂ ਇਹ ਕੋਸ਼ਿਸ਼ ਕੀਤੀ ਗਈ ਹੈ ਕਿ ਧੰਨ ਗੁਰੂ ਅਮਰਦਾਸ ਜੀ ਅਤੇ ਧੰਨ ਗੁਰੂ ਰਾਮਦਾਸ ਜੀ ਦੇ ਜੀਵਨ ਘਟਨਾਵਾਂ ਨੂੰ ਇਹ ਪੁਸਤਕ ਦਰਸਾਉਂਦੀ ਹੈ। ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਕਰਨੈਲ ਸਿੰਘ ਪ੍ਰੀਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਪਹਿਲਾਂ ਵੀ ਕਈ ਪੁਸਤਕਾਂ ਸਿੱਖ ਇਤਿਹਾਸ ਬਾਰੇ ਲਿਖ ਕੇ ਕੌਮ ਦੀ ਝੋਲੀ ਪਾਈਆਂ ਹਨ ਅਤੇ ਅੱਗੇ ਤੋਂ ਵੀ ਵੱਧ ਚੜ੍ਹ ਕੇ ਕੌਮ ਦੀ ਸੇਵਾ ਕਰਦੇ ਰਹੋਗੇ । ਅਰਦਾਸ ਹੁਕਮਨਾਮੇ ਤੋਂ ਬਾਅਦ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ । ਸੰਗਤਾਂ ਵਿੱਚ ਗੁਰੂ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਚੈਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਦਰਸ਼ਨ ਸਿੰਘ, ਜਗਮੋਹਨ ਸਿੰਘ, ਸਰਬਜੀਤ ਸਿੰਘ ਚਗਰ, ਮਲਕੀਤ ਸਿੰਘ, ਡਾਕਟਰ ਪ੍ਰੇਮ ਸਿੰਘ ਚਾਵਲਾ, ਯਸਪਾਲ ਸਿੰਘ, ਤਰਲੋਕ ਸਿੰਘ ਸਚਦੇਵਾ, ਪਰਮਜੀਤ ਸਿੰਘ, ਅਮਰਜੀਤ ਸਿੰਘ, ਬਲਬੀਰ ਸਿੰਘ, ਗੁਰਦੀਪ ਸਿੰਘ ਕਾਲੜਾ, ਰਜਿੰਦਰ ਸਿੰਘ ਭਾਟੀਆ, ਸੁਖਵਿੰਦਰਪਾਲ ਸਿੰਘ, ਦਰਸਨ ਸਿੰਘ ਸੋਹਨਪਾਲ, ਜਗਜੀਵਨ ਸਿੰਘ ਸੋਹਨਪਾਲ, ਵੀਰਨਜੀਤ ਸਿੰਘ ਸੋਹਨਪਾਲ, ਚਰਨਜੀਤ ਸਿੰਘ ਚੰਨੀ, ਮਨਜੀਤ ਸਿੰਘ, ਦਲਜੀਤ ਸਿੰਘ, ਹਰਭਜਨ ਸਿੰਘ, ਗੁਰਜੋਤ ਸਿੰਘ ਬੈਨੀਪਾਲ, ਐਡਵੋਕੇਟ ਰਜਿੰਦਰਪਾਲ ਸਿੰਘ, ਅਮਰ ਬਜਾਜ, ਗੁਰਚਰਨ ਸਿੰਘ ਵਾਲੀਆ, ਜਸਵਿੰਦਰ ਸਿੰਘ ਸ਼ਾਮਲ ਸਨ ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਪੰਜਾਬੀ ਭਾਸ਼ਾ ਪਸਾਰ ਭਾਈਚਾਰਾ ਦੀ ਸਰੀ ਕਨੇਡਾ ਇਕਾਈ ਵੱਲੋਂ 4 ਅਗਸਤ ਨੂੰ ਕਰਵਾਏ ਗਏ ‘ਵਿਚਾਰ ਵਟਾਂਦਰਾ’ ਸਮਾਗਮ ਦੀ
Next articleਈ ਟੀ ਟੀ ਅਧਿਆਪਕ ਯੂਨੀਅਨ 2364 ਅਤੇ 5994 ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਮੁਕੰਮਲ ਕਰਨ ਦੇ ਐਲਾਨੇ ਸੰਘਰਸ਼ ਦੀ ਹਮਾਇਤ ਕਰੇਗੀ — ਰਸ਼ਪਾਲ ਵੜੈਚ