ਬੈਂਗਲੁਰੂ— ਕਰਨਾਟਕ ਦੇ ਕੋਲਾਰ ‘ਚ ਵੀਰਵਾਰ ਦੇਰ ਰਾਤ ਇਕ ਲਾਰੀ ਨੇ ਇਕ ਯਾਤਰੀ ਬੱਸ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ 9 ਲੋਕਾਂ ਦੀ ਮੌਤ ਹੋ ਗਈ ਜਦਕਿ 15 ਲੋਕ ਜ਼ਖਮੀ ਹੋ ਗਏ। ਕੋਲਾਰ ਨੇੜੇ ਨਰਸਾਪੁਰ ‘ਚ ਭਿਆਨਕ ਸੜਕ ਹਾਦਸਾ ਵਾਪਰਿਆ। ਬੱਸ ਬੈਂਗਲੁਰੂ ਤੋਂ ਤਿਰੂਪਤੀ ਜਾ ਰਹੀ ਸੀ। ਕੁਝ ਤਸਵੀਰਾਂ ਅਤੇ ਵੀਡੀਓਜ਼ ਸਾਹਮਣੇ ਆਈਆਂ ਹਨ, ਜਿਨ੍ਹਾਂ ਤੋਂ ਹਾਦਸੇ ਦੀ ਤੀਬਰਤਾ ਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ। ਯਾਤਰੀ ਬੱਸ ਦੇ ਪਰਖੱਚੇ ਉੱਡ ਗਏ ਹਨ ਅਤੇ ਕਾਗਜ਼ ਸੜਕ ‘ਤੇ ਖਿੱਲਰੇ ਪਏ ਹਨ। ਮੌਕੇ ‘ਤੇ ਮੌਜੂਦ ਲੋਕਾਂ ਮੁਤਾਬਕ ਓਵਰਟੇਕ ਕਰਨ ਦੀ ਕੋਸ਼ਿਸ਼ ਦੌਰਾਨ ਇਹ ਹਾਦਸਾ ਵਾਪਰ ਗਿਆ, ਜਿਸ ਦੀ ਸੂਚਨਾ ਸਥਾਨਕ ਪੁਲਸ ਨੂੰ ਦਿੱਤੀ ਗਈ। ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ। ਆਵਾਜਾਈ ਪ੍ਰਭਾਵਿਤ ਹੋਈ ਜਿਸ ਨੂੰ ਬਹਾਲ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਰਾਹਤ ਅਤੇ ਬਚਾਅ ਦਾ ਕੰਮ ਕੀਤਾ ਜਾ ਰਿਹਾ ਹੈ। ਪੁਲਸ ਟੀਮ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਉਣ ਲਈ ਕੰਮ ਕਰ ਰਹੀ ਹੈ, ਕਰਨਾਟਕ ‘ਚ 24 ਘੰਟਿਆਂ ਦੇ ਅੰਦਰ ਇਹ ਦੂਜਾ ਵੱਡਾ ਹਾਦਸਾ ਹੈ। ਵੀਰਵਾਰ ਨੂੰ ਹੀ ਮਾਂਡਿਆ ਜ਼ਿਲੇ ਦੇ ਨਾਗਮੰਗਲਾ ਤਾਲੁਕ ‘ਚ ਸ਼੍ਰੀਰਾਮਨਹੱਲੀ ਗੇਟ ਨੇੜੇ ਇਕ ਕਾਰ ਅਤੇ ਕੈਂਟਰ ਦੀ ਟੱਕਰ ‘ਚ ਤਿੰਨ ਲੋਕਾਂ ਦੀ ਮੌਤ ਹੋ ਗਈ ਸੀ। ਕਾਰ ਹੋਲਕੇਰੇ ਤੋਂ ਮੈਸੂਰ ਜਾ ਰਹੀ ਸੀ ਜਦੋਂ ਇਹ ਹਾਦਸਾ ਵਾਪਰਿਆ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly