ਜੰਮੂ-ਕਸ਼ਮੀਰ ‘ਚ ਅੱਤਵਾਦੀ ਹਮਲਾ, 1 ਅੱਤਵਾਦੀ ਹਲਾਕ; ਇਕ ਜਵਾਨ ਸ਼ਹੀਦ, 6 ਜ਼ਖਮੀ

ਜੰਮੂ— ਜੰਮੂ-ਕਸ਼ਮੀਰ ‘ਚ ਅੱਤਵਾਦੀ ਹਮਲੇ ‘ਚ ਇਕ ਜਵਾਨ ਦੇ ਸ਼ਹੀਦ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਅੱਤਵਾਦੀ ਹਮਲਾ ਮੰਗਲਵਾਰ ਰਾਤ ਕਰੀਬ 8 ਵਜੇ ਕਠੂਆ ਜ਼ਿਲੇ ਦੇ ਹੀਰਾਨਗਰ ਦੇ ਸੈਦਾ ਸੁਖਲ ਪਿੰਡ ‘ਚ ਹੋਇਆ। ਹਮਲੇ ਵਿੱਚ ਸੀਆਰਪੀਐਫ ਕਾਂਸਟੇਬਲ ਕਬੀਰ ਦਾਸ ਜ਼ਖ਼ਮੀ ਹੋ ਗਿਆ, ਜਿਸ ਦੀ ਬੁੱਧਵਾਰ ਸਵੇਰੇ ਇਲਾਜ ਦੌਰਾਨ ਮੌਤ ਹੋ ਗਈ।
ਅੱਤਵਾਦੀ ਹਮਲੇ ‘ਚ ਇਕ ਵਿਅਕਤੀ ਸਮੇਤ 6 ਜਵਾਨ ਜ਼ਖਮੀ ਵੀ ਹੋਏ ਹਨ। ਪੁਲਿਸ ਨੇ 1 ਅੱਤਵਾਦੀ ਨੂੰ ਮਾਰ ਦਿੱਤਾ ਹੈ। ਅੱਤਵਾਦੀ ਸੰਗਠਨ ਕਸ਼ਮੀਰ ਟਾਈਗਰਸ (ਜੇਈਐਮ/ਜੈਸ਼) ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ।
ਸੂਤਰਾਂ ਮੁਤਾਬਕ ਜ਼ਖਮੀਆਂ ਨੂੰ ਭਦਰਵਾਹ ਕਸਬੇ ਦੇ ਉਪ ਜ਼ਿਲਾ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਡਾਕਟਰਾਂ ਨੇ ਜ਼ਖਮੀਆਂ ਦੀ ਹਾਲਤ ਸਥਿਰ ਦੱਸੀ ਹੈ। ਉਸ ਇਲਾਕੇ ‘ਚ ਗੋਲੀਬਾਰੀ ਰੁਕ ਗਈ ਹੈ ਪਰ ਹੁਣ ਉੱਥੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

 

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸ਼ਰਧਾਲੂਆਂ ਨਾਲ ਭਰੀ ਬੱਸ ਡੂੰਘੀ ਖਾਈ ‘ਚ ਡਿੱਗੀ, 3 ਔਰਤਾਂ ਦੀ ਮੌਤ, 24 ਲੋਕ ਜ਼ਖਮੀ
Next articleਹੁਣ ਸੰਸਦ ਮੈਂਬਰ ਚੰਦਰਸ਼ੇਖਰ ਆਜ਼ਾਦ ਗਰੀਬਾਂ ਦੀ ਆਵਾਜ਼ ਬਣ ਕੇ ਲੋਕ ਸਭਾ ਅੰਦਰ ਗਰਜਣਗੇ: ਬੇਗਮਪੁਰਾ ਟਾਈਗਰ ਫੋਰਸ।