ਸ੍ਰੀਨਗਰ (ਸਮਾਜ ਵੀਕਲੀ): ਜੰਮੂ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿਚ ਅੱਜ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਾਲੇ ਹੋਏ ਮੁਕਾਬਲੇ ਵਿਚ ਇਕ ਅਤਿਵਾਦੀ ਮਾਰਿਆ ਗਿਆ। ਪੁਲੀਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਅਤਿਵਾਦੀਆਂ ਦੀ ਮੌਜੂਦਗੀ ਦੀ ਖੁਫ਼ੀਆ ਜਾਣਕਾਰੀ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਜ਼ਿਲ੍ਹੇ ਦੇ ਅਰਵਾਨੀ ਇਲਾਕੇ ਦੇ ਮੂਮਨਹਾਲ ਪਿੰਡ ਨੂੰ ਘੇਰਾ ਪਾ ਕੇ ਤਲਾਸ਼ੀ ਮੁਹਿੰਮ ਆਰੰਭੀ। ਅਧਿਕਾਰੀ ਨੇ ਦੱਸਿਆ ਕਿ ਅਤਿਵਾਦੀਆਂ ਨੇ ਸੁਰੱਖਿਆ ਬਲਾਂ ਉੱਤੇ ਗੋਲੀਆਂ ਚਲਾਈਆਂ ਜਿਸ ਮਗਰੋਂ ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ ਅਤੇ ਤਲਾਸ਼ੀ ਮੁਹਿੰਮ ਮੁਕਾਬਲੇ ਵਿਚ ਬਦਲ ਗਈ। ਅਧਿਕਾਰੀ ਨੇ ਦੱਸਿਆ ਕਿ ਮੁਕਾਬਲੇ ਵਿਚ ਇਕ ਅਤਿਵਾਦੀ ਮਾਰਿਆ ਗਿਆ ਹੈ ਅਤੇ ਕਾਰਵਾਈ ਅਜੇ ਜਾਰੀ ਹੈ। ਮਾਰੇ ਗਏ ਅਤਿਵਾਦੀ ਅਤੇ ਉਸ ਦੀ ਜਥੇਬੰਦੀ ਦੀ ਅਜੇ ਪਛਾਣ ਨਹੀਂ ਹੋ ਸਕੀ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly