ਬੰਗਾ (ਸਮਾਜ ਵੀਕਲੀ) ( ਚਰਨਜੀਤ ਸੱਲ੍ਹਾ) :- ਥਾਣਾ ਸਿਟੀ ਬੰਗਾ ਦੀ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ 6.70 ਗ੍ਰਾਮ ਹੀਰੋਇਨ ਸਮੇਤ ਇੱਕ ਨੌਜਵਾਨ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਬੰਗਾ ਦੇ ਅਡੀਸ਼ਨਲ ਐਸ ਐਚ ਓ ਵਿਜੇ ਕੁਮਾਰ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਡੀ.ਐੱਸ.ਪੀ. ਸਬ ਡਿਵੀਜ਼ਨ ਬੰਗਾ ਹਰਜੀਤ ਸਿੰਘ ਰੰਧਾਵਾ ਦੀ ਅਗਵਾਈ ਹੇਠ ਪੁਲਿਸ ਟੀਮਾਂ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਖ਼ੁਦ ਪੁਲਿਸ ਪਾਰਟੀ ਸਮੇਤ ਗਸ਼ਤ ਤੇ ਸਨ। ਜਦੋਂ ਪੁਲਿਸ ਪਾਰਟੀ ਥਾਣਾ ਸਿਟੀ ਬੰਗਾ ਤੋਂ ਬਸ ਸਟੈਂਡ ਬੰਗਾ ਤੋਂ ਹੁੰਦੇ ਹੋਏ ਹੱਪੋਵਾਲ ਰੋਡ ਨੂੰ ਜਾ ਰਹੇ ਸੀ। ਜਦੋਂ ਪੁਲਿਸ ਪਾਰਟੀ ਨੇੜੇ ਸੂਆ ਨਹਿਰ ਪੁੱਜੀ ਤਾਂ ਪਿੰਡ ਹੱਪੋਵਾਲ ਵਾਲੀ ਸਾਈਡ ਤੋਂ ਇੱਕ ਮੋਨਾ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ। ਜੋ ਪੁਲਿਸ ਦੀ ਗੱਡੀ ਦੇਖ ਕੇ ਘਬਰਾ ਗਿਆ ਅਤੇ ਆਪਣੇ ਹੱਥ ਵਿੱਚ ਫੜਿਆ ਮੋਮੀ ਲਿਫ਼ਾਫ਼ਾ ਸੜਕ ਕਿਨਾਰੇ ਘਾਹ-ਫੂਸ ਵਿੱਚ ਸੁੱਟ ਕੇ ਪਿੱਛੇ ਮੁੜਨ ਲੱਗ ਪਿਆ। ਸ਼ੱਕ ਦੇ ਆਧਾਰ ‘ਤੇ ਪੁਲਿਸ ਵੱਲੋਂ ਉਸ ਨੂੰ ਕਾਬੂ ਕਰਕੇ ਪੁੱਛਗਿੱਛ ਕੀਤੀ ਗਈ। ਉਸ ਨੇ ਆਪਣੀ ਪਛਾਣ ਗੁਰਪ੍ਰੀਤ ਸਿੰਘ ਸਪੁੱਤਰ ਮੁੱਖਤਿਆਰ ਸਿੰਘ ਨਿਵਾਸੀ ਬੀਸਲਾ ਥਾਣਾ ਬਹਿਰਾਮ ਵਜੋਂ ਦੱਸੀ। ਪੁਲਿਸ ਵੱਲੋਂ ਉਸ ਦੇ ਸੁੱਟੇ ਗਏ ਲਿਫ਼ਾਫ਼ੇ ਦੀ ਤਲਾਸ਼ੀ ਲੈਣ ‘ਤੇ ਉਸ ਵਿੱਚੋਂ 6.70 ਗ੍ਰਾਮ ਹੀਰੋਇਨ ਬਰਾਮਦ ਹੋਈ। ਪੁਲਿਸ ਵਲੋ ਨੌਜਵਾਨ ਦੇ ਖ਼ਿਲਾਫ਼ ਧਾਰਾ ਐੱਨ.ਡੀ.ਪੀ.ਐੱਸ. ਐਕਟ ਤਹਿਤ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly





