ਵਿੱਤ ਮੰਤਰੀ ਐਡਵੋਕੇਟ ਚੀਮਾ ਦਾ ਸਟੇਡੀਅਮ ਨੂੰ ਗਰਾਂਟ ਜਾਰੀ ਕਰਨ ਲਈ ਧੰਨਵਾਦ ਕੀਤਾ

ਦਿੜ੍ਹਬਾ ਮੰਡੀ ਨਕੋਦਰ ਮਹਿਤਪੁਰ (ਹਰਜਿੰਦਰ ਪਾਲ ਛਾਬੜਾ) –ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਸ੍ਰ ਹਰਪਾਲ ਸਿੰਘ ਚੀਮਾ ਵਲੋਂ ਹਲਕੇ ਅੰਦਰ ਵਿਕਾਸ ਕਾਰਜਾਂ ਦੀ ਹਨ੍ਹੇਰੀ ਲਿਆਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪਿੰਡਾ ਵਿੱਚ ਖੇਡ ਸਟੇਡੀਮ ਦੇ ਵਿਕਾਸ ਲਈ ਲਗਾਤਾਰ ਦਿੱਤੀਆਂ ਜਾ ਰਹੀਆਂ ਗਰਾਂਟਾ ਅਧੀਨ ਪਿੰਡ ਖਡਿਆਲ ਦੇ ਸ੍ਰੀ ਗੁਰੂ ਤੇਗ਼ ਬਹਾਦੁਰ ਸਾਹਿਬ ਖੇਡ ਸਟੇਡੀਅਮ ਲਈ ਵੀਹ ਲੱਖ ਰੁਪਏ ਦੀ ਲਾਗਤ ਨਾਲ ਵੱਡੀ ਗ੍ਰਾਂਟ ਜਾਰੀ ਕਰਨ ਲਈ ਕਬੱਡੀ ਦੇ ਪ੍ਰਸਿੱਧ ਬੁਲਾਰੇ ਸਤਪਾਲ ਮਾਹੀ ਖਡਿਆਲ ਨੇ ਅੱਜ ਸਮੁਹ ਨੌਜਵਾਨਾ ਦੀ ਅਗਵਾਈ ਵਿੱਚ ਧੰਨਵਾਦ ਕੀਤਾ।ਉਹਨਾਂ ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦਿਆਂ ਕਿਹਾ ਕਿ ਪਿਛਲੇ ਸਮੇਂ ਵਿੱਚ ਸ੍ਰੀ ਗੁਰੂ ਨਾਨਕ ਦੇਵ ਸਪੋਰਟਸ ਐਂਡ ਵੈਲਫ਼ੇਅਰ ਸੁਸਾਇਟੀ ਵਲੋਂ ਕਰਵਾਏ ਕਬੱਡੀ ਟੂਰਨਾਂਮੈਂਟ ਦੌਰਾਨ ਜੋ ਖੇਡ ਸਟੇਡੀਅਮ ਦੀ ਉਸਾਰੀ ਲਈ ਗ੍ਰਾਂਟ ਦੇਣ ਦਾ ਐਲਾਨ ਕੀਤਾ ਸੀ ਉਸਨੂੰ ਅਮਲੀ ਜਾਮਾ ਪਹਿਨਾ ਦਿੱਤਾ ਗਿਆ ਹੈ। ਜਿਸ ਦਾ ਕੰਮ ਜਲਦੀ ਸ਼ੁਰੁ ਹੋ ਜਾਏਗਾ।ਉਹਨਾਂ ਕਿਹਾ ਕਿ ਸ੍ਰ ਤਪਿੰਦਰ ਸਿੰਘ ਸੋਹੀ ਓ ਐਸ ਡੀ ਵਿਤ ਮੰਤਰੀ ਪੰਜਾਬ ਦੇ ਖੂਬਸੂਰਤ ਯਤਨਾਂ ਨਾਲ ਪਿੰਡ ਦੇ  ਖੇਡ ਸਟੇਡੀਅਮ ਦਾ ਵਿਕਾਸ ਦਾ ਕੰਮ ਜਲਦੀ ਸ਼ੁਰੂ ਹੋਣਾ ਹੈ ।ਐਡਵੋਕੇਟ ਸ੍ਰ ਹਰਪਾਲ ਸਿੰਘ ਚੀਮਾ ਨੇ ਇਸ ਗੱਲ ਨੂੰ ਵੀ ਯਕੀਨੀ ਬਣਾਇਆ ਹੈ ਕਿ ਸਾਰਾ ਪੈਸਾ ਬਹੁਤ ਹੀ ਸਾਫ਼ ਸੁਥਰੇ ਢੰਗ ਨਾਲ ਖਰਚਿਆ ਜਾਵੇਗਾ। ਕਿਸੇ ਵੀ ਤਰ੍ਹਾਂ ਦੀ ਧਾਂਦਲੀ ਜਾ ਲਾਪਰਵਾਹੀ ਬਰਦਾਸ਼ਿਤ ਨਹੀਂ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਪਿੰਡ ਦੇ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨ ਲਈ ਸਰਪੰਚ ਕੈਪਟਨ ਲਾਭ ਸਿੰਘ ਦੀ ਅਗਵਾਈ ਵਿੱਚ ਜੋ ਕੰਮ ਹੋਇਆ ਉਹ ਤਸੱਲੀਬਖ਼ਸ ਹੈ। ਜੋ ਪਹਿਲਾ ਕਦੇ ਨਹੀ ਹੋਇਆ। ਖਡਿਆਲ ਨੇ ਦੱਸਿਆ ਕਿ ਸਟੇਡੀਅਮ ਦੇ ਪੂਰਨ ਨਿਰਮਾਣ ਨਾਲ ਸਾਡੇ ਬੱਚਿਆਂ ਨੂੰ ਬਹੁਤ ਵੱਡੇ ਪੱਧਰ ਤੇ ਖੇਡਾਂ ਵੱਲ ਪ੍ਰੇਰਿਤ ਹੋਣ ਦਾ ਮੌਕਾ ਮਿਲੇਗਾ। ਸਾਰੇ ਲੋਕ ਮੰਤਰੀ ਜੀ ਦੇ ਕੰਮ ਤੋਂ ਖੁਸ਼ ਹਨ।ਇਸ ਮੌਕੇ ਪੰਚ ਪ੍ਰਗਟ ਸਿੰਘ, ਪੰਚ ਜਗਸੀਰ ਸਿੰਘ, ਪ੍ਰਧਾਨ ਰਣਜੀਤ ਸਿੰਘ ਰਾਣਾ, ਜਸਪਾਲ ਸਿੰਘ ਪਰੈਟੀ, ਜਸਪ੍ਰੀਤ ਸਿੰਘ ਜੱਸੀ, ਗੁਰਸੇਵਕ ਸਿੰਘ ਲੱਡੂ, ਜਗਦੀਪ ਸਿੰਘ ਘਾਕੀ, ਹੈਪੀ ਸਿੰਘ, ਨਿਰਮਲ ਸਿੰਘ ਨਿੰਮਾ, ਜਗਤਾਰ ਸਿੰਘ ਤਾਰੀ, ਯੁਵੀ ਸਿੰਘ, ਹਰਬੰਸ ਸਿੰਘ, ਸਿੰਕਦਰ ਸਿੰਘ, ਵਿੱਕੀ ਸਿੰਘ, ਅਵਤਾਰ ਸਿੰਘ, ਲਾਡੀ ਸਿੰਘ, ਬੇਅੰਤ ਸਿੰਘ, ਰਵੀ ਸਿੰਘ, ਗੁਰਦੀਪ ਸਿੰਘ, ਗੁਰਧਿਆਨ ਸਿੰਘ, ਨਿੱਕਾ ਸਿੰਘ, ਨਿਰਭੈ ਸਿੰਘ, ਜਗਰਾਜ ਸਿੰਘ, ਜਰਨੈਲ ਸਿੰਘ, ਮੱਖਣ ਸਿੰਘ, ਹਰਪ੍ਰੀਤ ਸਿੰਘ, ਲਵਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਨੈਬ ਸਿੰਘ, ਸੋਮਾ ਸਿੰਘ, ਸਤਨਾਮ ਸਿੰਘ,ਜਗਸੀਰ ਸਿੰਘ ਆਦਿ ਤੋਂ ਇਲਾਵਾ ਸੈਂਕੜ੍ਹੇ ਨੌਜਵਾਨਾਂ ਨੇ ਵਿੱਤ ਮੰਤਰੀ ਐਡਵੋਕੇਟ ਸ੍ਰ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕੀਤਾ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਵੱਲੋਂ 31 ਮਾਰਚ ਨੂੰ ਮਾਨਸਿਕ ਰੋਗਾਂ ਤੇ ਸੈਮੀਨਾਰ ਕਰਵਾਇਆ ਜਾਵੇਗਾ 
Next articleਵਿੱਤ ਮੰਤਰੀ ਐਡਵੋਕੇਟ ਚੀਮਾ ਵਲੋਂ ਖਡਿਆਲ ਵਿਖੇ ਬਣਨ ਵਾਲੇ ਬਿਜਲੀ ਗਰਿੱਡ ਦਾ ਨੀਂਹ ਪੱਥਰ ਰੱਖਿਆ ਗਿਆ