HOME ਸੰਤ ਸੀਚੇਵਾਲ ਦੇ ਯਤਨਾ ਸਦਕਾ ਮਲੇਸ਼ੀਆ ਤੋਂ ਨੌਜਵਾਨ ਦੀ ਹੋਈ ਘਰ ਵਾਪਸੀ,...

ਸੰਤ ਸੀਚੇਵਾਲ ਦੇ ਯਤਨਾ ਸਦਕਾ ਮਲੇਸ਼ੀਆ ਤੋਂ ਨੌਜਵਾਨ ਦੀ ਹੋਈ ਘਰ ਵਾਪਸੀ, ਸੱਤ ਅੱਠ ਮਹੀਨਿਆਂ ਤੋਂ ਟੁੱਟਿਆ ਪਿਆ ਸੀ ਪਰਿਵਾਰ ਨਾਲੋਂ ਸੰਪਰਕ

3
ਜੇਲ੍ਹ ’ਚ ਸਾਲਾਂ ਤੋਂ ਫਸੇ ਪੰਜਾਬੀਆਂ ਦੀ ਪਿੱਛੇ ਪੈਰਵਾਈ ਕਰਨ ਵਾਲਾ ਕੋਈ ਨਹੀ ਬਹੁਤੇ ਤਾਂ ਆਪਣਾ ਨਾਂਅ-ਪਤਾ ਤੱਕ ਭੁੱਲ ਚੁੱਕੇ ਨੇ ਨੌਜਵਾਨ : ਦਲਜੀਤ
ਕਪੂਰਥਲਾ  (ਸਮਾਜ ਵੀਕਲੀ)  (ਕੌੜਾ)- ਸੰਤ ਬਲਬੀਰ ਸਿੰਘ ਸੀਚੇਵਾਲ ਦੇ ਯਤਨਾਂ ਸਦਕਾ ਮਲੇਸ਼ੀਆ ਵਿੱਚ ਫਸਿਆ ਪੰਜਾਬ ਦਾ ਇੱਕ ਨੌਜਵਾਨ ਸਹੀ-ਸਲਾਮਤ ਵਾਪਸ ਆਪਣੇ ਪਰਿਵਾਰ ਵਿਚ ਪਰਤ ਆਇਆ ਹੈ। ਨਸੀਰਪੁਰ (ਜ਼ਿਲ੍ਹਾ ਜਲੰਧਰ) ਦੇ ਰਹਿਣ ਵਾਲੇ ਦਲਜੀਤ ਸਿੰਘ ਨੇ ਦੱਸਿਆ ਕਿ ਮਲੇਸ਼ੀਆ ਦੀ ਜੇਲ੍ਹ ਵਿੱਚ ਕਈ ਪੰਜਾਬੀ ਮੁੰਡੇ ਸਾਲਾਂ ਤੋਂ ਕੈਦ ਹਨ, ਜਿਨ੍ਹਾਂ ਵਿੱਚੋਂ ਬਹੁਤੇ ਆਪਣੇ ਮਾਪਿਆਂ ਦੇ ਸੰਪਰਕ ਨੰਬਰ ਤੱਕ ਭੁੱਲ ਚੁੱਕੇ ਹਨ ਅਤੇ ਘਰ ਨਾਲ ਰਾਬਤਾ ਨਹੀਂ ਕਰ ਸਕਦੇ। ਦਲਜੀਤ ਸਿੰਘ ਨੇ ਦੱਸਿਆ ਕਿ ਉਹ 2018 ਵਿੱਚ ਟੂਰਿਸਟ ਵੀਜ਼ੇ ’ਤੇ ਮਲੇਸ਼ੀਆ ਗਿਆ ਸਦੀ। ਕਈ ਸਾਲ ਉੱਥੇ ਮਿਹਨਤ ਕਰਨ ਦੇ ਬਾਵਜੂਦ ਨਾ ਤਾਂ ਉਸਨੂੰ ਤਨਖਾਹ ਮਿਲੀ, ਨਾ ਹੀ ਇਨਸਾਫ਼। ਮਾਲਕਾਂ ਵੱਲੋਂ ਧੋਖਾਧੜੀ ਦਾ ਸ਼ਿਕਾਰ ਹੋਣ ਉੱਪਰੋਂ, ਉਸਨੂੰ ਪੁਲਿਸ ਨੇ ਫੜ ਕੇ ਜੇਲ੍ਹ ਭੇਜ ਦਿੱਤਾ।
ਜੇਲ੍ਹ ਵਿੱਚ ਬਤੀਤ ਕੀਤੇ ਸਮੇਂ ਨੂੰ ਕੌੜੀ ਯਾਦ ਵਜੋਂ ਯਾਦ ਕਰਦਿਆ ਉਸਨੇ ਦੱਸਿਆ ਕਿ ਜੇਲ੍ਹ ਦੇ ਹਾਲਾਤ ਬਹੁਤ ਹੀ ਭਿਆਨਕ ਸਨ — “ਇੱਕ ਛੋਟੇ ਕਮਰੇ ਵਿੱਚ 70 ਤੋਂ 80 ਬੰਦੇ ਰੱਖੇ ਜਾਂਦੇ ਸਨ, ਜਿੱਥੇ ਸਾਹ ਲੈਣਾ ਵੀ ਔਖਾ ਹੁੰਦਾ ਸੀ। ਉਸਨੇ ਇਹ ਵੀ ਖੁਲਾਸਾ ਕੀਤਾ ਕਿ ਖਾਣਾ ਵੀ ਬਹੁਤ ਮਾੜਾ ਹੁੰਦਾ ਸੀ। ਜਿਸ ਕਾਰਣ ਵਾਪਸੀ ਤੋਂ ਮਗਰੋਂ ਅਜੇ ਤੱਕ ਵੀ ਉਸਨੂੰ ਖਾਣਾ ਖਾਣ ਤੋਂ ਬਾਅਦ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦਲਜੀਤ ਨੇ ਜੇਲ੍ਹ ਦੇ ਭਿਆਨਕ ਮੰਜ਼ਰ ਨੂੰ ਯਾਦ ਕਰਦਿਆ ਕਿਹਾ ਕਿ ਉੱਥੇ ਖੁਲ੍ਹੀ ਹਵਾ ਵਿੱਚ ਵੀ ਸਾਹ ਲੈਣ ਲਈ ਤਰਸੇ ਪਏ ਸੀ।
ਦਲਜੀਤ ਦੇ ਨਾਲ ਆਏ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਜਦੋਂ ਉਹ ਫੜਿਆ ਗਿਆ, ਤਦ ਉਨ੍ਹਾਂ ਨੂੰ ਕਿਹਾ ਗਿਆ ਸੀ ਕਿ 5 ਮਹੀਨਿਆਂ ਵਿੱਚ ਦਲਜੀਤ ਦੀ ਵਾਪਸੀ ਹੋ ਜਾਵੇਗੀ। ਪਰ 7–8 ਮਹੀਨੇ ਬੀਤ ਗਏ, ਕੋਈ ਸੁਨੇਹਾ ਨਾ ਆਇਆ। ਆਖ਼ਰ, ਉਹਨਾਂ ਨੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਸੰਪਰਕ ਕੀਤਾ, ਜਿਨ੍ਹਾਂ ਦੀ ਮਦਦ ਸਦਕਾ ਦਲਜੀਤ 31 ਅਕਤੂਬਰ ਨੂੰ ਸੁਰੱਖਿਅਤ ਤੌਰ ’ਤੇ ਭਾਰਤ ਵਾਪਸ ਆ ਗਿਆ। ਉਹਨਾਂ ਕਿਹਾ ਕਿ ਜੇਕਰ ਦਲਜੀਤ ਦੀ ਪੈਰਵਾਈ ਨਾ ਹੁੰਦੀ ਤਾਂ ਉਸਦਾ ਹਾਲ ਵੀ ਉੱਥੇ ਫਸੇ ਬਾਕੀ ਨੌਜਵਾਨਾਂ ਵਰਗਾ ਹੋ ਜਾਣਾ ਸੀ।
ਦਲਜੀਤ ਨੇ ਵਿਦੇਸ਼ ਜਾਣ ਵਾਲੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਟੂਰਿਸਟ ਵੀਜ਼ੇ ’ਤੇ ਕੰਮ ਦੀ ਆਸ ਨਾਲ ਵਿਦੇਸ਼ ਜਾਣਾ ਬਹੁਤ ਵੱਡਾ ਖ਼ਤਰਾ ਹੈ। ਉਸ ਨੇ ਦੱਸਿਆ ਕਿ ਵਿਦੇਸ਼ਾਂ ਵਿੱਚ ਸਭ ਤੋਂ ਵੱਧ ਸ਼ੋਸ਼ਣ ਉਨ੍ਹਾਂ ਲੋਕਾਂ ਦਾ ਹੁੰਦਾ ਹੈ ਜੋ ਟੂਰਿਸਟ ਵੀਜ਼ੇ ’ਤੇ ਕੰਮ ਕਰਦੇ ਹਨ, ਕਿਉਂਕਿ ਉਨ੍ਹਾਂ ਦੀ ਸਹਾਇਤਾ ਲਈ ਉੱਥੇ ਕੋਈ ਨਹੀਂ ਹੁੰਦਾ।
ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਇਸ ਮਾਮਲੇ ਵਿੱਚ ਸਹਿਯੋਗ ਦੇਣ ਲਈ ਵਿਦੇਸ਼ ਮੰਤਰਾਲੇ ਅਤੇ ਭਾਰਤੀ ਦੂਤਾਵਾਸ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਗਲਤ ਤਰੀਕਿਆਂ ਨਾਲ ਵਿਦੇਸ਼ ਜਾਣ ਦਾ ਫੈਸਲਾ ਆਪਣੇ ਜੀਵਨ ਨੂੰ ਖਤਰੇ ਵਿੱਚ ਪਾਉਣ ਦੇ ਬਰਾਬਰ ਹੈ। ਇਸ ਲਈ ਵਿਦੇਸ਼ ਜਾਣ ਲਈ ਹਮੇਸ਼ਾਂ ਕਾਨੂੰਨੀ ਤੇ ਸੁਰੱਖਿਅਤ ਤਰੀਕਿਆਂ ਨਾਲ ਹੀ ਕੀਤੀ ਜਾਵੇ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਡੇਰਾਬੱਸੀ ਵਿੱਚ 77 ਲਾਭਪਾਤਰੀਆਂ ਨੂੰ ‘ਸਭ ਲਈ ਘਰ’ ਯੋਜਨਾ ਤਹਿਤ ਦਿੱਤੇ ਪ੍ਰਵਾਨਗੀ ਪੱਤਰ
Next articleਰੇਲਵੇ ਸੇਵਾਵਾਂ ਨਿਭਾਉਣ ਉਪਰੰਤ ਚੀਫ ਆਫਿਸ ਸੁਪਰਡੈਂਟ ਰਣਜੀਤ ਸਿੰਘ ਹੋਏ ਸੇਵਾ ਮੁਕਤ