ਠੱਟਾ ਪੁਰਾਣਾ ਦੀਆਂ ਸਮੂਹ ਸੰਗਤਾਂ ਨੇ ਵਿਸ਼ਾਲ ਪ੍ਰਭਾਤ ਫੇਰੀ ਸਜਾਈ

ਕਪੂਰਥਲਾ,(ਸਮਾਜ ਵੀਕਲੀ)  (ਕੌੜਾ)– ਗੁਰਦੁਆਰਾ ਦਮਦਮਾ ਸਾਹਿਬ ਠੱਟਾ ਤੋਂ ਸਮੂਹ ਨਗਰ ਨਿਵਾਸੀ ਸੰਗਤਾਂ ਵੱਲੋਂ ਪੂਰਨ ਬ੍ਰਹਮ ਗਿਆਨੀ ਸੰਤ ਬਾਬਾ ਬੀਰ ਸਿੰਘ ਨੌਰੰਗਾਬਾਦ ਵਾਲਿਆਂ ਦੇ ਜਨਮ ਦਿਹਾੜੇ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਸਜਾਈਆਂ ਗਈਆਂ। ਅੱਜ ਪੰਜਵੀਂ ਪ੍ਰਭਾਤ ਫੇਰੀ ਮੌਕੇ ਸਮੁੱਚੀਆਂ ਸੰਗਤਾਂ ਸ਼ਬਦ ਕੀਰਤਨ ਕਰਦੀਆਂ ਹੋਈਆਂ ਨਗਰ ਦੀ ਪਰਿਕਰਮਾ ਕਰਨ ਉਪਰੰਤ ਭਾਈ ਜਸਵੰਤ ਸਿੰਘ ਪੁੱਤਰ ਜੀਤ ਸਿੰਘ ਦੇ ਗ੍ਰਹਿ ਵਿਖੇ ਪੁੱਜੀਆਂ ਜਿੱਥੇ ਸੰਗਤਾਂ ਨੇ ਸ਼ਬਦ ਕੀਰਤਨ ਨਾਲ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ। ਪਰਿਵਾਰਾਂ ਵੱਲੋਂ ਸੰਗਤਾਂ ਨੂੰ ਚਾਹ ਪਕੌੜੇ, ਮਠਿਆਈ ਨਾਲ ਲੰਗਰ ਲਗਾ ਕੇ ਸੇਵਾ ਕੀਤੀ। ਇਸ  ਮੌਕੇ ਪ੍ਰਬੰਧਕਾਂ ਵੱਲੋਂ ਸਮੂਹ ਪਰਿਵਾਰਾਂ ਦਾ ਧੰਨਵਾਦ ਕਰਦਿਆਂ ਸੰਗਤਾਂ ਨੂੰ ਦੱਸਿਆ ਕਿ ਜੋ ਰੋਜ਼ਾਨਾਂ ਪ੍ਰਭਾਤ ਫੇਰੀਆਂ ਸਜਾਈਆਂ ਜਾ ਰਹੀਆਂ ਹਨ ਉਹ ਅੱਜ ਸੰਪੰਨ ਹੋ ਜਾਣਗੀਆਂ । ਅੱਜ ਦੀ ਪ੍ਰਭਾਤ ਫੇਰੀ ਊਧਮ ਸਿੰਘ ਚੌਂਕ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਸੰਪੰਨ ਹੋਵੇਗੀ ਜਿਥੇ ਨਗਰ ਨਿਵਾਸੀ ਸੰਗਤਾਂ ਆਪਣੀ ਹਾਜ਼ਰੀ ਲਵਾਉਣਗੀਆਂ ਅਤੇ ਕੀਰਤਨ ਕਰਨਗੀਆਂ। ਅੱਜ ਗੁਰਦੁਆਰਾ ਦਮਦਮਾ ਸਹਿਬ ਠੱਟਾ ਵਿਖੇ  ਧੰਨ ਧੰਨ ਬਾਬਾ ਬੀਰ ਸਿੰਘ ਨੌਰੰਗਾਬਾਦ ਵਾਲਿਆਂ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਪ੍ਰਾਰੰਭ ਹੋਣਗੇ ਜਿਨਾਂ ਦੇ ਭੋਗ 15 ਅਗਸਤ ਨੂੰ ਪਾਏ ਜਾਣਗੇ ਉਪਰੰਤ ਧਾਰਮਿਕ ਸੁੰਦਰ ਦੀਵਾਨ ਸਜਾਏ ਜਾਣਗੇ ਜਿਸ ਵਿੱਚ ਸੰਤ ਮਹਾਂਪੁਰਸ਼, ਰਾਗੀ ਢਾਡੀ ਤੇ ਕਵੀਸ਼ਰੀ ਜਥੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨਗੇ। ਇੰਨਾ ਸਮਾਗਮਾਂ ਵਿੱਚ ਵਿਚ ਵੱਧ ਤੋਂ ਵੱਧ ਸੰਗਤਾਂ ਸ਼ਾਮਲ ਹੋਣ ਅਤੇ ਗੁਰੂ ਸਾਹਿਬ ਦੇ ਚਰਨਾਂ ਵਿਚ ਹਾਜਰੀ ਲਗਾ ਕੇ ਆਪਣੇ ਜੀਵਨ ਨੂੰ ਸਫਲਾ ਕਰਨ। ਇਸ ਮੌਕੇ ਭਾਈ ਜੋਗਾ ਸਿੰਘ, ਭਾਈ ਸੁਰਿੰਦਰ ਸਿੰਘ,ਬਚਨ ਸਿੰਘ ਸਾਬਕਾ ਡੀਐਸਪੀ, ਹਰਿੰਦਰ ਸਿੰਘ, ਸੁਖਵੰਤ ਸਿੰਘ, ਸੁਖਦੇਵ ਸਿੰਘ ਸੋਢੀ,ਕੈਪਟਨ ਜਸਵਿੰਦਰ ਸਿੰਘ, ਲਖਵੀਰ ਸਿੰਘ ਖਿੰਡਾ, ਜਰਨੈਲ ਸਿੰਘ, ਨਿਰਮਲ ਸਿੰਘ, ਨਿਰਵੈਰ ਸਿੰਘ,ਗੁਰਵਿੰਦਰ ਸਿੰਘ, ਗਿਆਨ ਸਿੰਘ, ਗੁਰਦੀਪ ਸਿੰਘ, ਮੰਗਲ ਸਿੰਘ, ਲਖਵੀਰ ਸਿੰਘ ਲੱਖੀ, ਗੁਰਦੀਪ ਸਿੰਘ, ਪਰਮਜੀਤ ਸਿੰਘ, ਸੁਰਿੰਦਰ ਸਿੰਘ, ਅਵਤਾਰ ਸਿੰਘ, ਜੀਤ ਸਿੰਘ, ਬਸੰਤ ਸਿੰਘ, ਅਕਾਸ਼ਦੀਪ ਸਿੰਘ, ਗੁਣਰਾਜ ਸਿੰਘ, ਗੁਣਤਾਜ ਸਿੰਘ, ਰਤਨ ਸਿੰਘ , ਗਿਆਨ ਸਿੰਘ, ਸੁਖਚੈਨ ਸਿੰਘ, ਗੁਰਸ਼ਾਨ ਸਿੰਘ,  ਕੁਲਤਰਨ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿੱਚ ਬੀਬੀਆਂ ਹਾਜਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਯੂਥ ਭਾਜਪਾ ਵੱਲੋਂ ਕੱਢੀ ਗਈ ਤਿਰੰਗਾ ਯਾਤਰਾ, ਆਜ਼ਾਦੀ ਦੀ ਲੜਾਈ ਦੌਰਾਨ ਕਈ ਕ੍ਰਾਂਤੀਕਾਰੀਆਂ ਨੇ ਕੁਰਬਾਨੀਆਂ ਦਿੱਤੀਆਂ-ਖੋਜੇਵਾਲ
Next articleਹੈਪੇਟਾਈਟਸ ਰੋਗ ਪਤ੍ਰੀ ਭਾਰਤੀ ਲੋਕਾ ਵਿਚ ਜਾਗਰੂਤਾ ਦੀ ਘਾਟ