ਗਾਇਕ ਦਲਵਿੰਦਰ ਦਿਆਲਪੁਰੀ ਅਤੇ ਸੁੱਖ ਥਿੰਦ ਦੁਵਾਰਾ ਮਿਸ਼ਨਰੀ ਗੀਤ ਗਾਏ ਗਏ ।
ਕਰਤਾਰਪੁਰ ਨਕੋਦਰ ਮਹਿਤਪੁਰ (ਹਰਜਿੰਦਰ ਪਾਲ ਛਾਬੜਾ) (ਸਮਾਜ ਵੀਕਲੀ): ਜਲੰਧਰ ਵਿਧਾਨ ਸਭਾ ਹਲਕਾ ਕਰਤਾਰਪੁਰ ਵਿਖੇ ਡੈਮੋਕ੍ਰੇਟਿਕ ਭਾਰਤੀ ਲੋਕ ਦਲ ਵੱਲੋਂ ਪਿਛਲੇ ਦਿਨੀ ਵਿਸ਼ਵ ਰਤਨ ਬਾਵਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ 132ਵਾਂ ਜਨਮ ਦਿਨ ਡੈਮੋਕ੍ਰੇਟਿਕ ਭਾਰਤੀ ਲੋਕ ਦੱਲ ਦੇ ਪੰਜਾਬ ਪ੍ਰਧਾਨ ਮਹਿੰਦਰ ਸਿੰਘ ਹਮੀਰਾ ਦੀ ਅਗਵਾਈ ਹੇਠ ਪੰਜਾਬ ਯੂਨਿਟ ਵੱਲੋਂ ਬਹੁਤ ਹੀ ਸ਼ਰਧਾ ਪੂਰਵਕ ਮਨਾਇਆ ਗਿਆ !ਇਸ ਪਰੋਗਰਾਮ ਵਿੱਚ ਮੁੱਖ ਮਹਿਮਾਨ ਡੈਮੋਕ੍ਰੇਟਿਕ ਭਾਰਤੀ ਲੋਕ ਦਲ ਦੇ ਰਾਸ਼ਟਰੀ ਪ੍ਰਧਾਨ ਗੁਰਮੁੱਖ ਸਿੰਘ ਖੋਸਲਾਂ ਵਲੋਂ ਸਮੂਹ ਵਿਸ਼ਵ ਵਾਸੀਆਂ ਨੂੰ ਬਾਬਾ ਸਾਹਿਬ ਜੀ ਦੇ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ, ਇਸ ਮੌਕੇ ਪੰਜਾਬ ਦੇ ਚੋਟੀ ਦੇ ਗਾਇਕ ਕਲਾਕਾਰ ਦਲਵਿੰਦਰ ਦਿਆਲਪੁਰੀ, ਸੁਖਜਿੰਦਰ ਸਿੰਘ ਸੁੱਖ ਥਿੰਦ ਅਤੇ ਹੋਰ ਵੀ ਬਹੁਤ ਸਾਰੇ ਗਾਇਕਾਂ ਦੁਵਾਰਾ ਬਾਵਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ ਜੀਵਨ ਤੇ ਅਧਾਰਿਤ ਮਿਸ਼ਨਰੀ ਗੀਤ ਗਾਏ ਗਏ ਅਤੇ ਪਹੁੰਚੇ ਹੋਏ ਲੋਕਾਂ ਨੂੰ ਬਾਵਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ 132ਵੇ ਜਨਮ ਦਿਨ ਦੀ ਬਹੁਤ ਬਹੁਤ ਵਧਾਈ ਦਿੱਤੀ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly