ਭਾਰਤੀ ਸੰਵਿਧਾਨ ਦਿਵਸ ਦੀ 74ਵੀਂ ਵਰ੍ਹੇਗੰਢ ਉਤਸ਼ਾਹ ਅਤੇ ਧੂਮ-ਧਾਮ ਨਾਲ ਮਨਾਈ ਗਈ

ਕਪੂਰਥਲਾ (ਸਮਾਜ ਵੀਕਲੀ) ( ਕੌੜਾ)- ਬਾਬਾ ਸਾਹਿਬ ਡਾ. ਬੀ. ਆਰ. ਅੰਬੇਦਕਰ ਸੁਸਾਇਟੀ ਰਜਿ., ਰੇਲ ਕੋਚ ਫੈਕਟਰੀ, ਕਪੂਰਥਲਾ ਵੱਲੋਂ ਭਾਰਤੀ ਸੰਵਿਧਾਨ ਦਿਵਸ ਦੀ 74ਵੀਂ ਵਰ੍ਹੇਗੰਢ ਵਰਕਰ ਕਲੱਬ ਵਿਖੇ ਬਹੁਤ ਹੀ ਉਤਸ਼ਾਹ ਅਤੇ ਧੂਮ-ਧਾਮ ਨਾਲ ਮਨਾਈ ਗਈ। ਜਿਸ ਦੀ ਪ੍ਰਧਾਨਗੀ ਬਹੁਜਨ ਸਮਾਜ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਐਡਵੋਕੇਟ ਬਲਵਿੰਦਰ ਕੁਮਾਰ, ਜ਼ਿਲ੍ਹਾ ਪ੍ਰਧਾਨ ਰਾਕੇਸ਼ ਕੁਮਾਰ ਦਾਤਾਰਪੁਰੀ, ਸੀਨੀਅਰ ਈ ਡੀ ਪੀ ਐਮ ਭਰਤ ਸਿੰਘ, ਸੀਨੀਅਰ ਪ੍ਰਸੋਨਲ ਅਫਸਰ ਐਸ. ਪੀ. ਮੰਡਲ ਅਤੇ ਸੁਸਾਇਟੀ ਦੇ ਪ੍ਰਧਾਨ ਕ੍ਰਿਸ਼ਨ ਲਾਲ ਜੱਸਲ ਆਦਿ ਨੇ ਸਾਂਝੇ ਤੌਰ ਤੇ ਕੀਤੀ। ਸੁਸਾਇਟੀ ਦੇ ਜਨਰਲ ਸਕੱਤਰ ਧਰਮ ਪਾਲ ਪੈਂਥਰ ਨੇ ਸਟੇਜ ਸੰਚਾਲਨ ਦੀ ਭੂਮਿਕਾ ਨਿਭਾਉਂਦੇ ਹੋਏ ਕਿਹਾ ਕਿ ਸੁਸਾਇਟੀ ਪਿਛਲੇ ਦਸ ਸਾਲਾਂ ਤੋਂ ਲਗਾਤਾਰ ਭਾਰਤੀ ਸੰਵਿਧਾਨ ਦਿਵਸ ਮਨਾ ਰਹੀ ਹੈ। ਸੁਸਾਇਟੀ ਦੇ ਬੁਲਾਰੇ ਪੂਰਨ ਸਿੰਘ ਨੇ ਭਾਰਤ ਦੇ ਸੰਵਿਧਾਨ ਦੀ ਸਹੁੰ ਚੁਕਾਈ ਅਤੇ ਸਮਾਗਮ ਦੀ ਸ਼ੁਰੂਆਤ ਕੀਤੀ |

ਇਸ ਮੌਕੇ ਸੰਬੋਧਨ ਕਰਦਿਆਂ ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ਅੱਜ ਦਾ ਦਿਨ ਦਲਿਤਾਂ, ਪੱਛੜੀਆਂ ਜਾਤੀਆਂ, ਔਰਤਾਂ ਅਤੇ ਘੱਟ ਗਿਣਤੀਆਂ ਲਈ ਮਹਾਨ ਦਿਨ ਹੈ। ਜਿਹੜੇ ਲੋਕ ਭਾਰਤੀ ਸੰਵਿਧਾਨ ਤੋਂ ਪਹਿਲਾਂ ਦੇਸ਼ ਦੀ ਮੁੱਖ ਧਾਰਾ ਵਿੱਚ ਨਹੀਂ ਆਉਂਦੇ ਸਨ, ਅੱਜ ਉਹ ਦੇਸ਼ ਵਿੱਚ ਸਤਿਕਾਰਤ ਅਹੁਦਿਆਂ ’ਤੇ ਬਿਰਾਜਮਾਨ ਹਨ। ਇਹ ਬਾਬਾ ਸਾਹਿਬ ਦੇ ਬਣਾਏ ਸੰਵਿਧਾਨ ਦੀ ਕਿਰਪਾ ਸਦਕਾ ਹੈ। ਕੁਮਾਰ ਨੇ ਕਿਹਾ ਕਿ ਸਾਨੂੰ ਆਪਣੇ ਹਿੱਸੇ ਦੀ ਲੜਾਈ ਉਦੋਂ ਤੱਕ ਜਾਰੀ ਰੱਖਣੀ ਪਵੇਗੀ ਜਦੋਂ ਤੱਕ ਸਾਨੂੰ ਇਹ ਨਹੀਂ ਮਿਲ ਜਾਂਦੇ । ਸਾਡਾ ਮਕਸਦ ਐਮ.ਐਲ.ਏ ਜਾਂ ਐਮ.ਪੀ. ਬਣਨਾ ਨਹੀਂ ਹੈ, ਪਰ ਅਸੀਂ ਕੈਬਨਿਟ ਵਿਚ ਵੀ ਹਿੱਸਾ ਚਾਹੁੰਦੇ ਹਾਂ। ਸੰਵਿਧਾਨ ਕਾਰਨ ਦੇਸ਼ ਦੇ ਹਰ ਨਾਗਰਿਕ ਨੂੰ ਆਜ਼ਾਦੀ, ਸਵੈਮਾਣ, ਭਾਈਚਾਰਾ ਅਤੇ ਨਿਆਂ ਦੇ ਅਧਿਕਾਰ ਮਿਲੇ ਹਨ। ਅੱਜ ਦੇਸ਼ ਵਿੱਚ ਲੋਕਤੰਤਰ ਅਤੇ ਸਿੱਖਿਆ ਖ਼ਤਰੇ ਵਿੱਚ ਹੈ, ਸਾਨੂੰ ਇਸ ਨੂੰ ਬਚਾਉਣ ਲਈ ਹਰ ਸੰਭਵ ਯਤਨ ਕਰਨੇ ਚਾਹੀਦੇ ਹਨ।

ਸਮਾਗਮ ਨੂੰ ਬਹੁਜਨ ਸਮਾਜ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਾਕੇਸ਼ ਕੁਮਾਰ ਦਾਤਾਰਪੁਰੀ, ਜ਼ਿਲ੍ਹਾ ਇੰਚਾਰਜ ਹਰਿੰਦਰ ਸ਼ੀਤਲ, ਇੰਡੀਅਨ ਮੈਡੀਕਲ ਪ੍ਰੋਫੈਸ਼ਨਲਜ਼ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਡਾ. ਸਤਪਾਲ, ਬਾਮਸੇਫ ਦੇ ਕਨਵੀਨਰ ਕੁਸ਼ਲ ਕੁਮਾਰ ਐਸਸੀ/ਐਸਟੀ ਦੇ ਜੋਨਲ ਸਕੱਤਰ ਸੋਹਨ ਬੈਠਾ, ਓਬੀਸੀ ਐਸੋਸੀਏਸ਼ਨ ਦੇ ਕਾਰਜਕਾਰੀ ਪ੍ਰਧਾਨ ਅਰਵਿੰਦ ਕੁਮਾਰ, ਨਾਰੀ ਸ਼ਕਤੀ ਸੰਗਠਨ ਦੀ ਜਨਰਲ ਸਕੱਤਰ ਮੈਡਮ ਕਾਵਿਆ, ਪਤੰਜਲੀ ਯੋਗ ਸਮਿਤੀ ਸੰਵਾਦ ਪੰਜਾਬ ਦੀ ਸੂਬਾ ਇੰਚਾਰਜ ਮੈਡਮ ਪ੍ਰਵੀਨ ਅਤੇ ਬੇਟੀ ਸੁਮਨਦੀਪ ਕੌਰ ਭਗੋਰਾਈਆ ਆਦਿ ਨੇ ਭਾਰਤੀ ਸੰਵਿਧਾਨ ਅਤੇ ਲੋਕਤੰਤਰ ਦੇ ਚਾਰ ਥੰਮਾਂ ਵਿੱਚ ਦਿੱਤੇ ਗਏ ਅਧਿਕਾਰਾਂ ਬਾਰੇ ਚਾਨਣਾ ਪਾਇਆ। ਬੇਟੀ ਅਮਨਦੀਪ ਕੌਰ ਨੇ ਆਪਣੀ ਕਵਿਤਾ ਰਾਹੀਂ ਲੜਕੀਆਂ ’ਤੇ ਹੁੰਦੇ ਅੱਤਿਆਚਾਰਾਂ ਦਾ ਦਰਦ ਬਿਆਨ ਕੀਤਾ।

ਸਮਾਗਮ ਦੇ ਅੰਤ ਵਿੱਚ ਸੁਸਾਇਟੀ ਦੇ ਪ੍ਰਧਾਨ ਕ੍ਰਿਸ਼ਨ ਲਾਲ ਜੱਸਲ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਦੇਸ਼ ਦੇ ਹਰ ਨਾਗਰਿਕ ਨੂੰ ਸੰਵਿਧਾਨ ਦਿਵਸ ਪੂਰੇ ਉਤਸ਼ਾਹ ਨਾਲ ਮਨਾਉਣਾ ਚਾਹੀਦਾ ਹੈ। ਇਸ ਮੌਕੇ ਸੁਸਾਇਟੀ ਦੀ ਤਰਫੋਂ ਪੰਜ ਸਾਥੀ ਸੁਭਾਸ਼ ਪਾਸਵਾਨ, ਗੁਰਮੀਤ ਸਿੰਘ, ਮਨਜੀਤ ਸਿੰਘ ਕੈਲਪੁਰੀਆ, ਸੁਖਦੇਵ ਸਿੰਘ ਅਤੇ ਮੈਡਮ ਪਰਮਜੀਤ ਕੌਰ ਆਦਿ ਨੂੰ ਸਮਾਜ ਪ੍ਰਤੀ ਵਧੀਆਂ ਸੇਵਾਵਾਂ ਦੇਣ ਬਦਲੇ ਸਨਮਾਨਿਤ ਵੀ ਕੀਤਾ ਗਿਆ। ਸੁਸਾਇਟੀ ਵੱਲੋਂ ਐਡਵੋਕੇਟ ਬਲਵਿੰਦਰ ਕੁਮਾਰ ਨੂੰ ਯਾਦਗਾਰੀ ਚਿੰਨ੍ਹ, ਮਿਸ਼ਨਰੀ ਪੁਸਤਕਾਂ ਅਤੇ ਲੋਈ ਦੇ ਕੇ ਸਨਮਾਨਿਤ ਕੀਤਾ ਗਿਆ।

ਸਮਾਗਮ ਨੂੰ ਸਫਲ ਬਣਾਉਣ ਲਈ ਸੀਨੀਅਰ ਮੀਤ ਪ੍ਰਧਾਨ ਸੰਤੋਖ ਰਾਮ ਜਨਾਗਲ, ਮੀਤ ਪ੍ਰਧਾਨ ਨਿਰਮਲ ਸਿੰਘ, ਬੁੱਧੀਜੀਵੀ ਨਿਰਵੈਰ ਸਿੰਘ, ਜ਼ੋਨਲ ਪ੍ਰਧਾਨ ਜੀਤ ਸਿੰਘ, ਬਾਮਸੇਫ ਦੇ ਕਨਵੀਨਰ ਕਸ਼ਮੀਰ ਸਿੰਘ, ਪੂਰਨ ਚੰਦ ਬੋਧ, ਧਰਮਵੀਰ, ਆਡੀਟਰ ਦੇਸ ਰਾਜ, ਸੁਦੇਸ਼ ਪਾਲ, ਸ਼ਿਵ ਕੁਮਾਰ, ਕ੍ਰਿਸ਼ਨ ਸਿੰਘ, ਅਸ਼ੋਕ ਕੁਮਾਰ, ਰਣਜੀਤ ਸਿੰਘ, ਲੱਖੀ ਬਾਬੂ, ਧਨੀ ਪ੍ਰਸਾਦ, ਸੁਰੇਸ਼ ਚੰਦਰ ਬੋਧ, ਟੀ.ਪੀ. ਸਿੰਘ, ਰਾਜੇਸ਼ ਕੁਮਾਰ, ਰਵਿੰਦਰ ਕੁਮਾਰ, ਮਨਪ੍ਰੀਤ ਭਾਗੋਰਾਈਆ, ਰਾਜ ਪਾਲ, ਜਗਜੀਵਨ ਰਾਮ ਭਟੋਏ, ਸੁਖਦੇਵ ਸਿੰਘ, ਮਾਨਵ ਜੋਤੀ, ਮੈਡਮ ਜਸਵਿੰਦਰ ਕੌਰ ਅਤੇ ਪਰਮਜੀਤ ਕੌਰ ਆਦਿ ਨੇ ਅਹਿਮ ਭੂਮਿਕਾ ਨਿਭਾਈ।

 

Previous articleAuckland Mayor warns of ‘more dangerous’ severe weather
Next articleIndian-American named chair of Washington state Democrats