ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਕਾਨੂੰਨ ਵਿਵਸਥਾ ਵਿਗੜ ਚੁੱਕੀ ਹੈ : ਸ਼ਮਸ਼ੇਰ ਭਾਰਦਵਾਜ

 ਹੁਸ਼ਿਆਰਪੁਰ (ਸਮਾਜ ਵੀਕਲੀ) (ਤਰਸੇਮ ਦੀਵਾਨਾ) ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜਿਲ੍ਹਾ ਪ੍ਰਧਾਨ ਐਸ.ਸੀ ਵਿੰਗ ਸ਼ਹਿਰੀ ਐਡਵੋਕੇਟ ਸ਼ਮਸ਼ੇਰ ਸਿੰਘ ਭਾਰਦਵਾਜ ਨੇ ਪ੍ਰੈੱਸ ਵਾਰਤਾ ਦੌਰਾਨ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਾਈ ਗਈ ਸਜ਼ਾ ਮੁਤਾਬਿਕ  ਸੇਵਾ ਕਰਦਿਆਂ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਬਾਹਰ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ  ਸੁਖਬੀਰ ਸਿੰਘ ਬਾਦਲ ‘ਤੇ ਹੋਏ ਜਾਨਲੇਵਾ ਹਮਲੇ ਦੀ ਜਿੰਨੀ ਵੀ ਨਿਖੇਧੀ ਨਹੀਂ ਕੀਤੀ ਜਾਵੇ ਉਨੀ ਹੀ ਘੱਟ ਹੈ ।   ਉਨ੍ਹਾਂ ਕਿਹਾ ਕਿ ਭਾਰੀ ਪੁਲਿਸ ਸੁਰੱਖਿਆ ਵਿੱਚ ਘਿਰੇ ਸੁਖਬੀਰ ਬਾਦਲ ‘ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਸੁਰੱਖਿਆ ਏਜੰਸੀਆਂ ਦੀ ਇੱਕ ਵੱਡੀ ਗਲਤੀ ਨੇ ਅਮਨ-ਕਾਨੂੰਨ ਨੂੰ ਲਾਗੂ ਕਰਨ ਵਿੱਚ ਅਸਫਲ ਰਹਿਣ ਲਈ ਪੰਜਾਬ ਸਰਕਾਰ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ ਹੈ।   ਉਨ੍ਹਾਂ ਕਿਹਾ ਕਿ ਉਥੇ ਮੌਜੂਦ ਹੋਰ ਸੇਵਾਦਾਰਾਂ ਦੀ ਚੌਕਸੀ ਸਦਕਾ ਹਮਲਾਵਰ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ ਗਿਆ ਨਹੀਂ ਤਾਂ ਕੋਈ ਵੱਡਾ ਹਾਦਸਾ ਵਾਪਰ ਸਕਦਾ ਸੀ, ਜਿਸ ਦੇ ਸਿੱਟੇ ਕਾਫੀ ਖਤਰਨਾਕ ਹੋ ਸਕਦੇ ਸਨ।   ਉਨ੍ਹਾਂ ਕਿਹਾ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਡਾਵਾਂਡੋਲ ਹੋ ਗਈ ਹੈ। ਦਿਨ ਦਿਹਾੜੇ ਗੋਲੀਆਂ ਚਲਾਈਆਂ ਜਾ ਰਹੀਆਂ ਹਨ, ਬੰਬ ਧਮਾਕੇ ਹੁੰਦੇ ਹਨ, ਚੋਰੀਆਂ ਅਤੇ ਲੁੱਟਾਂ-ਖੋਹਾਂ ਦੀਆਂ ਘਟਨਾਵਾਂ ਵਾਪਰਦੀਆਂ ਹਨ, ਫਿਰੌਤੀਆਂ ਦੀ ਮੰਗ ਕੀਤੀ ਜਾਂਦੀ ਹੈ ਪਰ ਸਰਕਾਰ ਇਨ੍ਹਾਂ ਨੂੰ ਕਾਬੂ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਕਾਰਨ ਅੱਤਵਾਦ ਤੋਂ ਬਾਅਦ ਬੜੀ ਮੁਸ਼ਕਲ ਨਾਲ ਕਾਬੂ ਕੀਤੇ ਪੰਜਾਬ ਦੇ ਹਾਲਾਤ ਮੁੜ ਵਿਗੜ ਸਕਦੇ ਹਨ। ਇਸ ਦਾ ਖਮਿਆਜ਼ਾ ਪੰਜਾਬ ਅਤੇ ਸਮੂਹ ਪੰਜਾਬੀਆਂ ਨੂੰ ਭੁਗਤਣਾ ਪਵੇਗਾ।  ਭਾਰਦਵਾਜ ਨੇ ਕਿਹਾ ਕਿ ਜੇਕਰ ਭਗਵੰਤ ਮਾਨ ਸਰਕਾਰ ਕਾਨੂੰਨ ਵਿਵਸਥਾ ਨਹੀਂ ਸੁਧਾਰ ਸਕਦੀ ਤਾਂ ਉਸ ਨੂੰ ਸਰਕਾਰ ਵਿੱਚ ਬਣੇ ਰਹਿਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸੁਖਬੀਰ ਬਾਦਲ ’ਤੇ ਹਮਲਾ ਵੱਡਾ ਅਪਰਾਧ ਤੇ ਤਖਤ ਸਾਹਿਬਾਨ ਨੂੰ ਚੁਣੌਤੀ ਵਰਗਾ : ਲਾਲੀ ਬਾਜਵਾ
Next articleਸੁਖਬੀਰ ਬਾਦਲ ਉੱਪਰ ਹੋਇਆ ਕਾਤਲਾਨਾ ਹਮਲਾ ਪੰਜਾਬ ਸਰਕਾਰ ਦੀ ਨਕਾਮੀ ਦਾ ਸਬੂਤ : ਤਲਵਾੜ