ਯੂਐੱਨ ਸੁਰੱਖਿਆ ਕੌਂਸਲ ਵਿੱਚ ਵਿਚਾਰਿਆ ਜਾਵੇਗਾ ਅਫਗਾਨ ਮੁੱਦਾ

ਨਵੀਂ ਦਿੱਲੀ (ਸਮਾਜ ਵੀਕਲੀ): ਅਫਗਾਨਿਸਤਾਨ ਦੇ ਕੁਝ ਹਿੱਸਿਆ ਵਿੱਚ ਤਾਲਿਬਾਨ ਵੱਲੋਂ ਕੀਤੇ ਗਏ ਕਬਜ਼ਿਆਂ ਅਤੇ ਹਿੰਸਕ ਵਾਰਦਾਤਾਂ ਦੇ ਮੱਦੇਨਜ਼ਰ ਇਸ ਦੇਸ਼ ਦੀ ਮੌਜੂਦਾ ਹਾਲਤ ਬਾਰੇ ਸੰਯੁਕਤ ਰਾਸ਼ਟਰ ਸੁਰੱਖਿਆ ਕੌਂਸਲ (ਯੂਐੱਨਐੱਸਸੀ) ਵੱਲੋਂ ਸ਼ੁੱਕਰਵਾਰ ਨੂੰ ਚਰਚਾ ਕੀਤੀ ਜਾਵੇਗੀ। ਯੂਐੱਨਐੱਸਸੀ ਦੇ ਅਹਿਮ ਮੈਂਬਰ ਦੇਸ਼ ਐਸਟੋਨੀਆ ਤੇ ਨਾਰਵੇ ਵੱਲੋਂ ਮੈਂਬਰ ਦੇਸ਼ਾਂ ਨੂੰ ਇਸ ਚਰਚਾ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਅਫਗਾਨਿਸਤਾਨ ਦੇ ਵਿਦੇਸ਼ ਮੰਤਰੀ ਮੁਹੰਮਦ ਹਾਨਿਫ਼ ਅਤਮਾਰ ਨੇ ਭਾਰਤ ਦੇ ਵਿਦੇਸ਼ ਮਾਮਲਿਆਂ ਦੇ ਮੰਤਰੀ ਐੱਸ ਜੈਸ਼ੰਕਰ ਨੂੰ ਅਪੀਲ ਕੀਤੀ ਸੀ ਕਿ ਅਫਗਾਨਿਸਤਾਨ ਵਿੱਚ ਤਾਲਿਬਾਨ ਅਤੇ ਵਿਦੇਸ਼ੀ ਅਤਿਵਾਦੀਆਂ ਵੱਲੋਂ ਕੀਤੀ ਜਾ ਰਹੀ ਹਿੰਸਾ ਦੇ ਮੁੱਦੇ ’ਤੇ ਚਰਚਾ ਕਰਨ ਲਈ ਸੰਯੁਕਤ ਰਾਸ਼ਟਰ ਸੁਰੱਖਿਆ ਕੌਂਸਲ ਦਾ ਐਮਰਜੈਂਸੀ ਸੈਸ਼ਨ ਸੱਦਿਆ ਜਾਵੇ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪਾਕਿਸਤਾਨ ਦੇ ਸੂਬਾ ਪੰਜਾਬ ’ਚ ਮੰਦਰ ’ਤੇ ਹਮਲਾ, ਮੂਰਤੀਆਂ ਨੂੰ ਤੋੜਿਆ
Next articleRahul Gandhi joins IYC’s ‘Sansad Gherao’ stir