ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਪੰਜਾਬ ਵਿੱਚ ਹੜ੍ਹ ਪੀੜਤਾਂ ਦੀ ਮੱਦਦ ਲਈ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਮੁੱਖ ਦਫਤਰ ਵਿਖੇ ਪੰਜਾਬ ਭਰ ਵਿੱਚ ਹੜ੍ਹ ਰਾਹਤ ਕਾਰਜਾਂ ਵਿੱਚ ਲੱਗੇ ਵੱਖ-ਵੱਖ ਸਿੱਖ ਸੰਗਠਨਾਂ, ਸਮੂਹਾਂ, ਵਿਅਕਤੀਆਂ, ਪੰਜਾਬੀ ਕਲਾਕਾਰਾਂ ਅਤੇ ਅਦਾਕਾਰਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕਰਕੇ ਸਵੈ-ਇੱਛਤ ਸੇਵਾ ਕਰ ਰਹੀਆਂ ਸਾਰੀਆਂ ਸੰਸਥਾਵਾਂ ਨੂੰ ਇੱਕ ਪਲੇਟਫਾਰਮ ‘ਤੇ ਸੰਗਠਿਤ ਢੰਗ ਨਾਲ ਇਕੱਠਾ ਕਰਨ ਅਤੇ ਸੰਪੂਰਨ ਰਾਹਤ ਅਤੇ ਪੁਨਰਵਾਸ ਕਾਰਜਾਂ ਲਈ ਨੀਤੀ-ਅਧਾਰਤ ਪਹੁੰਚ ਲਾਗੂ ਕਰਨ ਲਈ ਕੀਤੇ ਫੈਂਸਲੇ ਦਾ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਦੁਗਰੀ ਫੇਜ-1 ਲੁਧਿਆਣਾ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਭਰਵਾਂ ਸੁਆਗਤ ਕੀਤਾ ਹੈ, ਉਨ੍ਹਾਂ ਕਿਹਾ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਹੁਣ ਸਾਰੀਆਂ ਸੰਸਥਾਵਾਂ ਸੰਗਠਿਤ ਢੰਗ ਨਾਲ ਸੇਵਾ ਕਰ ਸਕਣਗੀਆਂ ਅਤੇ ਸਹੀ ਲੋੜਵੰਦਾਂ ਕੋਲ ਰਾਹਤ ਪੁੱਜ ਸਕੇਗੀ। ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਆਰੰਭੀ ਵੈਬਸਾਈਟ sarkarekhalsa.org ਨਾਲ ਰਸਦ ਅਤੇ ਹੋਰ ਮੱਦਦ ਦਾ ਲੇਖਾ – ਜੋਖਾ ਵੀ ਰੱਖਿਆ ਜਾ ਸਕੇਗਾ । ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਸਮੂਹ ਸਿੰਘ ਸਭਾਵਾਂ ਅਤੇ ਸੇਵਾ ਕਰ ਰਹੀਆਂ ਹੋਰ ਜਥੇਬੰਦੀਆਂ ਨੂੰ ਅਪੀਲ ਕੀਤੀ ਹੈ ਕਿ ਸਹੀ ਅਤੇ ਸੁਚੱਜੇ ਪੁਨਰਵਾਸ ਕਾਰਜਾਂ ਦੀ ਆਰੰਭਤਾ ਲਈ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਆਪਣੀਆਂ ਸੇਵਾਵਾਂ ਦੇਣ ਤਾਂ ਜੋ ਪ੍ਰਭਾਵਿਤ ਲੋਕਾਂ ਦੀ ਮੰਗ ਅਤੇ ਜ਼ਰੂਰਤ ਅਨੁਸਾਰ ਸੰਸਥਾਵਾਂ ਨੂੰ ਸੇਵਾਵਾਂ ਨਿਰਧਾਰਤ ਹੋ ਸਕਣ ।
ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪੁਨਰਵਾਸ ਕਾਰਜਾਂ ਲਈ ਕੀਤੀ ਪਹਿਲ ਸ਼ਲਾਘਾਯੋਗ – ਕੁਲਵਿੰਦਰ ਸਿੰਘ ਬੈਨੀਪਾਲ
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



