ਯੂਨੀਵਰਸਿਟੀ ਕਾਲਜ ਫੱਤੂਢੀਂਗਾ ਵਿਖੇ ਸਲਾਨਾ ਐਥਲੈਟਿਕ ਮੀਟ  ਕਰਵਾਈ ਗਈ 

 ਕਪੂਰਥਲਾ, (ਕੌੜਾ)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ  ਵਿਖੇ ਸਲਾਨਾ ਐਥਲੈਟਿਕ ਮੀਟ ਪ੍ਰਿੰਸੀਪਲ ਡਾ. ਦਲਜੀਤ ਸਿੰਘ ਦੀ ਸਰਪ੍ਰਸਤੀ ਹੇਠ ਕਰਵਾਈ ਗਈ। ਐਥਲੈਟਿਕ ਮੀਟ ਦੇ ਕੋਆਰਡੀਨੇਟਰ ਪ੍ਰੋਫੈਸਰ ਮੋਹਿਤ ,ਪ੍ਰੋਫੈਸਰ ਦਿਲਜੀਤ ਸਿੰਘ, ਅਤੇ ਪ੍ਰੋਫੈਸਰ ਜੀਤਨ ਸਨ ।ਇਸ ਮੌਕੇ ਕੇਕ ਕੱਟਣ ਦੀ ਰਸਮ ਅਦਾ ਕੀਤੀ ਗਈ। ਰਾਸ਼ਟਰੀ ਗੀਤ ਤੋਂ ਬਾਅਦ ਐਥਲੈਟਿਕ ਮੀਟ ਦਾ ਆਰੰਭ ਕੀਤਾ ਗਿਆ। ਇਸ ਦੌਰਾਨ ਟਰੈਕ ਐਂਡ ਫੀਲਡ ਦੇ ਮੁਕਾਬਲਿਆਂ ਤੋਂ ਬਿਨਾਂ ਕੁਝ ਮਨੋਰੰਜਕ ਖੇਡਾਂ ਵੀ ਕਰਵਾਈਆਂ ਗਈਆਂ।ਇਸ ਮੌਕੇ ਸਪੂਨ ਰੇਸ, ਸੈਕ ਰੇਸ, ਬਲਾਇੰਡ ਰੇਸ,  ਗੋਲਾ ਸੁਟਣਾ ,200 ਮੀਟਰ ਰੇਸ 100 ਮੀਟਰ ਰੇਸ ,ਪਾਸਿੰਗ ਵਾਟਰ ਅਤੇ ਰੱਸਾਕਸ਼ੀ ਆਦਿ ਖੇਡ ਮੁਕਾਬਲੇ ਕਰਵਾਏ ਗਏ।  ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਨਾਲ ਇੰਨਾ ਖੇਡਾਂ ਵਿੱਚ ਭਾਗ ਲਿਆ ।ਓਵਰ ਆਲ ਟਰਾਫੀ ਦੇ ਖਿਤਾਬ ਵਿੱਚ ਆਰਟਸ ਵਿਭਾਗ ਨੇ ਪਹਿਲਾਂ ,ਕਾਮਰਸ ਵਿਭਾਗ ਨੇ ਦੂਸਰਾ, ਅਤੇ ਕੰਪਿਊਟਰ ਵਿਭਾਗ ਨੇ ਤੀਸਰਾ ਸਥਾਨ ਹਾਸਿਲ ਕੀਤਾ ।ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ.ਦਲਜੀਤ ਸਿੰਘ ਮੁੱਖ ਮਹਿਮਾਨ ਵਜੋਂ ਹਾਜ਼ਰ ਸਨ ।ਉਹਨਾਂ ਨੇ ਵਿਦਿਆਰਥੀਆਂ ਦੇ ਵੱਖ ਵੱਖ ਖੇਡ ਮੁਕਾਬਲਿਆਂ ਵਿੱਚ ਹਿੱਸਾ ਲੈਣ ਅਤੇ ਚੰਗੇ ਪ੍ਰਦਰਸ਼ਨ ਕਰਨ ਤੇ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਨੂੰ ਜ਼ਿੰਦਗੀ ਦੇ  ਹਰੇਕ ਖੇਤਰ ਵਿੱਚ ਵੱਧ ਚੜ ਕੇ ਹਿੱਸਾ ਲੈਣ ਲਈ ਪ੍ਰੇਰਿਆ। ਖੇਡਾਂ ਦੇ ਜੇਤੂ ਖਿਡਾਰੀਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ ।ਇਸ ਮੌਕੇ ਸਮੂਹ ਸਟਾਫ ਮੌਜੂਦ ਸੀ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ

https://play.google.com/store/apps/details?id=in.yourhost.samajweekly

Previous articleਕਪੂਰਥਲਾ ਹੈਰੀਟੇਜ ਫੈਸਟੀਵਲ ਦਾ ਹੋਇਆ ਸ਼ਾਨਦਾਰ ਆਗਾਜ਼
Next articleਗ਼ਜ਼ਲ