ਜੀ ਡੀ ਗੋਇਨਕਾ ਸਕੂਲ ਦਾ ਸਲਾਨਾ ਇਨਾਮ ਵੰਡ ਸਮਾਰੋਹ ਯਾਦਗਾਰੀ ਹੋ ਨਿੱਬੜਿਆ 

ਕਪੂਰਥਲਾ, 13 ਦਸੰਬਰ (ਕੌੜਾ)-ਜੀ ਡੀ ਗੋਇਨਕਾ ਇੰਟਰਨੈਸ਼ਨਲ ਸਕੂਲ ਕਪੂਰਥਲਾ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਸਕੂਲ ਦੇ ਸਲਾਨਾ ਸਮਾਗਮ ਸਮੇਂ ਡਾਕਟਰ ਦਲਜੀਤ ਸਿੰਘ ਚੀਮਾ ਸਾਬਕਾ ਸਿੱਖਿਆ ਮੰਤਰੀ ਪੰਜਾਬ ਨੇ ਬਤੌਰ ਮੁੱਖ ਮਹਿਮਾਨ ਵਜੋਂ ਤੇ ਪ੍ਰੋਫੈਸਰ ਕੁਲਵੰਤ ਸਿੰਘ ਔਜਲਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਸਕੂਲ ਦੀਆਂ ਵਿਦਿਆਰਥਣਾਂ ਨੇ ਧਾਰਮਿਕ ਸ਼ਬਦ ਗਾਇਨ ਦੁਆਰਾ ਕੀਤੀ।
ਸਮਾਗਮ ਦੀ ਸ਼ੁਰੂਆਤ ਸਕੂਲ ਦੀਆਂ ਵਿਦਿਆਰਥਣਾਂ ਨੇ ਧਾਰਮਿਕ ਸ਼ਬਦ ਗਾਇਨ ਦੁਆਰਾ ਕੀਤੀ ਤੇ ਛੋਟੇ ਛੋਟੇ ਬੱਚਿਆਂ ਨੇ ਇੱਕ ਗੀਤ ਰਾਹੀਂ ਆਏ ਹੋਏ ਮਹਿਮਾਨਾਂ ਨੂੰ ਜੀ ਆਇਆ ਆਖਿਆ। ਇਸ ਮੌਕੇ ਵਿਦਿਆਰਥੀਆਂ ਨੂੰ ਸਮਾਜ ਵਿੱਚ ਫੈਲ ਰਹੀ ਕੁਰੀਤੀਆਂ ਨੂੰ ਦੂਰ ਕਰਨ ਲਈ ਪੇਸ਼ ਕੀਤੇ ਨਾਟਕ ਨੇ ਦਰਸ਼ਕਾਂ ਨੂੰ ਹਲੂਣਿਆਂ ਤੇ ਦੇਸ਼ ਲਈ ਸ਼ਹੀਦ ਹੋਣ ਫੌਜੀ ਵੀਰਾਂ ਨੂੰ ਇੱਕ ਗੀਤ ਰਾਹੀਂ ਸ਼ਰਧਾਂਜਲੀ ਪੇਸ਼ ਕੀਤੀ।
ਜਿਸ ਨੇ ਲੋਕਾਂ ਦੀਆਂ ਅੱਖਾਂ ਨਮ ਕਰ ਦਿੱਤੀਆਂ।
ਇਸ ਤੋਂ ਇਲਾਵਾ ਵਿਦਿਆਰਥੀਆਂ ਕਰਾਟੇ ਯੋਗਾ ਔਰਤਾਂ ਦੀ ਬਹਾਦਰੀ ਦੇਸ਼ ਭਗਤੀ ਨੂੰ ਇੱਕ ਸਕਿਟ ਦੇ ਰੂਪ ਵਿੱਚ ਪੇਸ਼ ਕੀਤਾ।
ਪੰਜਾਬ ਚੋਂ ਖਤਮ ਹੋ ਰਹੇ ਪਾਣੀ ਨੂੰ ਬਚਾਉਣ ਤੇ ਬੱਚਿਆਂ ਦਾ ਮੋਬਾਈਲ ਦੀ ਵਰਤੋਂ ਘੱਟ ਕਰਨ ਦਾ ਸੰਦੇਸ਼ ਮਾਇਮ ਵਿਧੀ ਰਾਹੀਂ ਬੱਚਿਆਂ ਨੇ ਬਹੁਤ ਹੀ ਰੁਮਾਂਚਿਕ ਤਰੀਕੇ ਨਾਲ ਪੇਸ਼ ਕੀਤਾ ।
ਸਕੂਲ ਦੇ ਪ੍ਰਿੰਸੀਪਲ ਡਾਕਟਰ ਕੰਵਰਜੀਤ ਕੌਰ ਨੀ ਮਹਿਮਾਨਾਂ ਦਾ ਸਵਾਗਤ ਕਰਨ ਉਪਰੰਤ ਸਕੂਲਾਂ ਨੂੰ ਰਿਪੋਰਟ ਪੇਸ਼ ਕੀਤੀ ਪ੍ਰਾਪਤੀਆਂ ਬਾਰੇ ਦੱਸਿਆ। ਮੁੱਖ ਮਹਿਮਾਨ ਡਾਕਟਰ ਦਲਜੀਤ ਸਿੰਘ ਚੀਮਾ ਨੇ ਪੜ੍ਹਾਈ ਅਤੇ ਹੋਰ ਖੇਤਰਾਂ ਵਿੱਚ ਪੁਜੀਸ਼ਨਾਂ ਲੈਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ।
ਇਸ ਉਪਰੰਤ ਬੋਲਦਿਆ ਉਹਨਾਂ ਨੇ ਸਕੂਲ ਦੇ ਬੱਚਿਆਂ ਵੱਲੋਂ ਪੇਸ਼ ਕੀਤੇ ਪ੍ਰੋਗਰਾਮ ਸਿੱਖਿਆ ਤੇ ਹੋਰ ਕੀ ਤਰਾਂ ਜੋ ਮਨਨਾ ਲਈ ਉਹਨਾਂ ਦੀ ਸ਼ਲਾਗਾ ਕਰ ਹੋਰ ਮਿਹਨਤ ਕਰਕੇ ਜਿੰਦਗੀ ਵਿੱਚ ਚਮਕਾ ਹਾਸਿਲ ਕਰਕੇ ਆਪਣੇ ਸਕੂਲ ਮਾਤਾ-ਪਿਤਾ ਤੇ ਦੇਸ਼ ਦਾ ਨਾਮ ਰੋਸ਼ਨ ਕਰਨ ਲਈ ਪ੍ਰੇਰਿਤ ਕੀਤਾ। ਬੱਚਿਆਂ ਨੂੰ ਵਧੀਆ ਸਿੱਖਿਆ ਖੇਡ ਤੇ ਹੋਰ ਸਹੂਲਤਾਂ ਦੇਣ ਦੀ ਸ਼ਲਾਘਾ ਕੀਤੀ।
ਵਿਸ਼ੇਸ਼ ਮਹਿਮਾਨ ਕੁਲਵੰਤ ਸਿੰਘ ਔਜਲਾ ਨੇ ਆਪਣੀਆਂ ਲਿਖੀਆਂ ਹੋਈਆਂ ਕਵਿਤਾਵਾਂ ਰਾਹੀਂ ਮਾਂ ਦੇ ਮੋਹ ਤੇ ਧੀ ਨੂੰ  ਵਿਸ਼ੇਸ਼ ਦਰਜਾ ਦੇਣ ਵਕਾਲਤ ਕੀਤੀ। ਸਕੂਲ  ਦੇ ਚੇਅਰਮੈਨ ਸੁਖਦੇਵ ਸਿੰਘ ਨਾਨਕਪੁਰ ਅਤੇ ਸਕੱਤਰ ਸ੍ਰੀ ਮਤੀ ਪਰਮਿੰਦਰ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਭਵਿੱਖ ਵਿੱਚ ਬੱਚਿਆਂ ਦੀ  ਪੜ੍ਹਾਈ ਅਤੇ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਭਾਵਨਾ ਨਾਲ ਕੰਮ ਕਰਦੇ ਰਹਿਣਗੇ।ਪ੍ਰੋਗਰਾਮ ਦੇ ਅੰਤ ਵਿੱਚ ਸਕੂਲ ਦੇ ਬੱਚਿਆਂ ਦੁਆਰਾ ਪੇਸ਼ ਕੀਤੇ ਭੰਗੜੇ ਨੇ ਸਭ ਦਾ ਮਨ ਮੋਹ ਲਿਆ। ਸਮਾਗਮ ਵਿੱਚ ਡਾਕਟਰ ਸਰਦੂਰ ਸਿੰਘ ਔਜਲਾ, ਰਣਜੀਤ ਸਿੰਘ ਖਰਾਣਾ, ਅਸ਼ਵਨੀ ਪੁਰੀ ਸਰਵਣ ਸਿੰਘ ਔਜਲਾ, ਬਲਜਿੰਦਰ ਸਿੰਘ ਸਪੇਨ, ਬਿਕਰਮ ਸਿੰਘ ਉੱਚਾ ,ਜਸਵੰਤ ਸਿੰਘ ਕੌੜਾ, ਵਿਨੋਦ ਕੁਮਾਰ ਸੂਦ ਪ੍ਰਕਾਸ਼ ਸਿੰਘ ਭੰਡਾਲ, ਗੁਰਜੀਤ ਸਿੰਘ ਚੀਮਾ,ਡਾ ਜਸਕੀਰਤ ਸਿੰਘ, ਕਿਰਪਾਲ ਸਿੰਘ ਕੌੜਾ , ਸੇਵਾ ਸਿੰਘ ਜਹਾਂਗੀਰਪੁਰ, ਨੀਰਜ ਕਪੂਰ ਤੇ ਵੱਡੀ ਗਿਣਤੀ ਵਿੱਚ ਸਕੂਲ ਦੇ ਵਿਦਿਆਰਥੀ ਤੇ ਮਾਤਾ ਪਿਤਾ ਵਿਸ਼ੇਸ਼ ਤੌਰ ਤੇ ਪਹੁੰਚੇ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕੈਨੇਡੀਅਨ ਕੁਲਦੀਪ ਸਿੰਘ ਢਿੱਲੋਂ ਨੇ ਮਾਤਾ ਗੁਰਮੀਤ ਕੌਰ  ਦੀ ਯਾਦ ‘ਚ ਵਿਦਿਆਰਥੀਆਂ ਨੂੰ ਵੰਡੇ ਬੂਟ ਅਤੇ ਜੁਰਾਬਾਂ
Next articleਸਕੂਲ ਆਫ ਐਮੀਨੈਂਸ ਕੋਟਕਪੂਰਾ ਨੇ ਸਫਲਤਾ ਪੂਰਵਕ  ਕਰਵਾਈ ਬਾਰਵੀਂ ਵੋਕੇਸ਼ਨਲ ਦੀ ਆਨ ਦਾ ਜਾਬ ਟ੍ਰੇਨਿੰਗ