ਪਤਾਰਾ ਸਕੂਲ ਈਸਟ 1, ਜਲੰਧਰ ਦਾ ਸਾਲਾਨਾਂ ਨਤੀਜਾ ਰਿਹਾ ਸ਼ਾਨਦਾਰ

ਪੰਜਾਬ ਭਵਨ ਵੱਲੋਂ ਬੱਚਿਆਂ ਨੂੰ ਕੀਤਾ ਗਿਆ ਸਨਮਾਨਿਤ

ਪੰਜਾਬ ਭਵਨ ਦੀ ਵਿਸ਼ੇਸ਼ ਰਿਪੋਰਟ

ਕਨੇਡਾ ਨਕੋਦਰ ਮਹਿਤਪੁਰ (ਹਰਜਿੰਦਰ ਪਾਲ ਛਾਬੜਾ) (ਸਮਾਜ ਵੀਕਲੀ): 31,ਮਾਰਚ ਨੂੰ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਈਸਟ-1, ਪਤਾਰਾ ,ਜਲੰਧਰ ਵਿਖੇ ਸ਼ਾਨਦਾਰ ਸਾਲਾਨਾ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਹਰ ਸਾਲ ਦੀ ਤਰ੍ਹਾਂ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ ਅਤੇ ਕੀਰਤਨ ਦਰਬਾਰ ਕਰਵਾਇਆ ਗਿਆ। ਇਸ ਉਪਰੰਤ ਬੱਚਿਆਂ ਦੇ ਸਾਲਾਨਾ ਪ੍ਰੀਖਿਆਵਾਂ ਦਾ ਨਤੀਜਾ ਘੋਸ਼ਿਤ ਕੀਤਾ ਗਿਆ ਅਤੇ ਵਧੀਆ ਹੋਣਹਾਰ ਵਿਦਿਆਰਥੀਆਂ ਨੂੰ ਪੰਜਾਬ ਭਵਨ ਸਰੀ ਕੈਨੇਡਾ ਵੱਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਪੰਜਾਬ ਭਵਨ ਸਰੀ ਕੈਨੇਡਾ ਦੇ ਸੰਸਥਾਪਕ ਸ਼੍ਰੀ ਸੁੱਖੀ ਬਾਠ ਜੀ ਦੀ ਅਗਵਾਈ ਹੇਠ ਪੰਜਾਬ ਭਵਨ ਜਲੰਧਰ ਮੁੱਖ ਸੰਚਾਲਿਕਾ ਪ੍ਰੀਤ ਹੀਰ ਵੱਲੋਂ ਇਸ ਪ੍ਰੋਗਰਾਮ ਵਿਚ ਬੱਚਿਆਂ ਨੂੰ ਟਰਾਫੀਆਂ ਅਤੇ ਪੰਜਾਬੀ ਮਾਂ ਬੋਲੀ ਨਾਲ ਜੋੜਨ ਲਈ ਕਾਇਦੇ ਵੀ ਭੇਂਟ ਕੀਤੇ ਗਏ । ਇਸ ਪ੍ਰੋਗਰਾਮ ਦੇ ਵਿੱਚ ਮਾਣ ਪੰਜਾਬੀਆਂ ਦਾ ਅਤੇ ਅੰਤਰਰਾਸ਼ਟਰੀ ਸਾਹਿਤਕ ਮੰਚ ਯੂਕੇ ਦੇ ਚੈਅਰਮੈਨ ਸ. ਲਖਵਿੰਦਰ ਸਿੰਘ ਲੱਖਾ ਸਲੇਮਪੁਰੀ ਜੀ ਰੂਬਰੂ ਹੋਏ, ਜਿਹਨਾਂ ਨੇ ਆਪਣੀ ਰਚਨਾ “ਅੰਮ੍ਰਿਤਸਰ ਵੱਲ ਜਾਂਦੇ ਰਾਹੀਂਓ” ਧਾਰਮਿਕ ਸ਼ਬਦ ਦਾ ਗਾਇਨ ਕਰਕੇ ਆਈ ਹੋਈ ਸੰਗਤ ਤੋਂ ਵਾਹ ਵਾਹ ਖੱਟੀ।

ਇਸ ਦੇ ਨਾਲ ਹੀ ਸ਼੍ਰੀ ਸੁੱਖੀ ਬਾਠ ਜੀ ਦੇ ਭਾਣਜੇ ਸ.ਨਮਨਦੀਪ ਸਿੰਘ ਮਾਨ ਉਹਨਾਂ ਦੀ ਪਤਨੀ ਹਰਵਿੰਦਰ ਕੌਰ ਮਾਨ ਅਤੇ ਤੇਜਿੰਦਰ ਸਿੰਘ ਬਾਜਵਾ, ਸਨਦੀਪ ਸਿੰਘ ਵੀ ਵਿਸ਼ੇਸ਼ ਤੌਰ ‘ਤੇ ਇਸ ਪ੍ਰੋਗਰਾਮ ਵਿਚ ਸ਼ਾਮਿਲ ਹੋਏ ।ਸ. ਲਖਵਿੰਦਰ ਸਿੰਘ ਲੱਖਾ ਸਲੇਮਪੁਰੀ ਜੀ ਨੇ ਪੰਜਾਬ ਭਵਨ ਦੇ ਇਸ ਪ੍ਰੋਗਰਾਮ ਵਿਚ ਵਿਸ਼ੇਸ਼ ਮਹਿਮਾਨ ਵਜੋਂ ਆਪਣੀ ਹਾਜ਼ਰੀ ਲਗਵਾਈ। ਮੈਡਮ ਮਨਜਿੰਦਰ ਕੌਰ ਜੀ ਅਤੇ ਸਮੁੱਚੇ ਸਕੂਲ ਸਟਾਫ਼ ਦੁਆਰਾ ਆਏ ਹੋਏ ਮਹਿਮਾਨਾਂ ਨੂੰ ਸਿਰਪਾਓ ਅਤੇ ਬੂਟੇ ਦੇ ਕੇ ਸਨਮਾਨਿਤ ਕੀਤਾ ਗਿਆ। ਪਤਾਰਾ ਸਕੂਲ ਦੇ ਮੁੱਖ ਅਧਿਆਪਕਾ ਸ਼੍ਰੀਮਤੀ ਮਨਜਿੰਦਰ ਕੌਰ ਜੀ ਦੇ ਅਣਥੱਕ ਮਿਹਨਤ ਸਦਕਾ ਸਮੁੱਚੇ ਪਿੰਡ ਵਾਸੀਆਂ,ਐਨ ਆਰ ਆਈ ਭਰਾਵਾਂ ਅਤੇ ਹੋਰ ਪਤਵੰਤੇ ਸੱਜਣਾਂ ਵੱਲੋਂ ਸਕੂਲ ਨੂੰ ਵਿਸ਼ੇਸ਼ ਸਹਿਯੋਗ ਦਿੱਤਾ ਜਾ ਰਿਹਾ ਹੈ ਜਿਸ ਕਰਕੇ ਮੈਡਮ ਮਨਜਿੰਦਰ ਕੌਰ ਜੀ ਦੇ ਚਾਰ- ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਸਕੂਲ ਵਿੱਚ ਬੱਚਿਆਂ ਦੀ ਗਿਣਤੀ 32 ਤੋਂ 103 ਤੱਕ ਹੋ ਗਈ ਹੈ।

ਸੋ ਇਸ ਪ੍ਰੋਗਰਾਮ ਵਿਚ ਪੰਜਾਬ ਭਵਨ ਸਰੀ ਕੈਨੇਡਾ ਵੱਲੋਂ, ਆਏ ਹੋਏ ਪਤਵੰਤੇ ਸੱਜਣ,ਐਨ ਆਰ ਆਈ ਵਿੰਗ ਅਤੇ ਪਿੰਡ ਦੇ ਸਰਪੰਚ ਸਾਹਿਬ ਵੱਲੋਂ ਹਰ ਪ੍ਰਕਾਰ ਦੀ ਸੰਭਵ ਮੱਦਦ ਦੇਣ ਦਾ ਭਰੋਸਾ ਦਿੱਤਾ ਗਿਆ। ਅੰਤ ਵਿੱਚ ਮੈਡਮ ਮਨਜਿੰਦਰ ਕੌਰ ਜੀ ਨੇ ਆਏ ਹੋਏ ਮਹਿਮਾਨਾਂ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਉੱਘੇ ਸ਼ਾਇਰ ਗੁਰਭਜਨ ਗਿੱਲ ਨੂੰ ਨੰਦ ਲਾਲ ਨੂਰਪੁਰੀ ਪੁਰਸਕਾਰ ਪ੍ਰਦਾਨ
Next articleਸਲਾਨਾ ਨਤੀਜਿਆਂ ਮੌਕੇ ਸਨਮਾਨ ਸਮਾਰੋਹ