ਕਪੂਰਥਲਾ,( ਕੌੜਾ )- ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਸਲਾਨਾ ਨਤੀਜਾ ਸ਼ਾਨਦਾਰ ਰਿਹਾ । ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੱਖ ਵੱਖ ਜਮਾਤਾਂ ਦਾ ਸਲਾਨਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ ਅਤੇ ਨਰਸਰੀ ਜਮਾਤ ਤੋਂ ਲੈ ਕੇ ਗਿਆਰਵੀਂ ਜਮਾਤ ਤੱਕ ਦੇ ਸਾਰੇ ਵਿਦਿਆਰਥੀ ਬਹੁਤ ਵਧੀਆ ਅੰਕਾਂ ਨਾਲ ਪਾਸ ਹੋਏ ਹਨ । ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਡਾਇਰੈਕਟਰ ਇੰਜੀਨੀਅਰ ਹਰਨਿਆਮਤ ਕੌਰ ਅਤੇ ਪ੍ਰਸਾਸ਼ਕ ਇੰਜੀਨੀਅਰ ਨਿਮਰਤਾ ਕੌਰ ਨੇ ਪੁਜੀਸ਼ਨਾਂ ਹਾਸਿਲ ਕਰਨ ਵਾਲਿਆਂ ਸਮੇਤ ਸਮੂਹ ਵਿਦਿਆਰਥੀਆਂ ਅਤੇ ਉਨਾਂ ਦੇ ਮਾਪਿਆਂ ਨੂੰ ਵਧਾਈਆਂ ਦਿੱਤੀਆਂ । ਇਸ ਦੌਰਾਨ ਉਨ੍ਹਾਂ ਸਟਾਫ਼ ਮੈਂਬਰਾਂ ਦੀ ਵੀ ਭਰਪੂਰ ਪ੍ਰਸੰਸਾ ਕੀਤੀ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly



