* ਧਾਰਮਿਕ ਸਮਾਗਮ ਲੋਕਾਂ ਵਿੱਚ ਆਪਸੀ ਪ੍ਰੇਮ ਭਾਵਨਾ ਪੈਦਾ ਕਰਦੇ: ਸੁਭਾਸ਼ ਸ਼ਰਮਾ
ਡੇਰਾਬੱਸੀ (ਸਮਾਜ ਵੀਕਲੀ) (ਸੰਜੀਵ ਸਿੰਘ ਸੈਣੀ) ਡੇਰਾਬੱਸੀ ਵਿਖੇ ਸ੍ਰੀ ਮਦ ਭਾਗਵਤ ਕਥਾ ਦੇ ਸ਼ੁਭ ਆਰੰਭ ਮੌਕੇ ਰਾਮਤਲਾਈ ਤੋਂ ਇੱਕ ਵਿਸ਼ੇਸ਼ ਕਲਸ਼ ਸ਼ੋਭਾ ਯਾਤਰਾ ਕੱਢੀ ਗਈ। ਇਸ ਕਲਸ਼ ਸ਼ੋਭਾ ਯਾਤਰਾ ਦੇ ਪਰਸ਼ੂ ਰਾਮ ਭਵਨ ‘ਤੇ ਜਾ ਕੇ ਸਮਾਪਤੀ ਹੋਣ ਉਪਰੰਤ ਸ੍ਰੀ ਮਦ ਭਾਗਵਤ ਕਥਾ ਦਾ ਸ਼ੁਭ ਆਰੰਭ ਕੀਤਾ ਗਿਆ। ਸ੍ਰੀ ਮਦ ਭਾਗਵਤ ਕਥਾ ਵਿੱਚ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ ਵਾਈਸ ਪ੍ਰਧਾਨ ਤੇ ਸੀਨੀਅਰ ਆਪ ਆਗੂ ਸੁਭਾਸ਼ ਸ਼ਰਮਾ ਵੱਲੋਂ ਵਿਸ਼ੇਸ਼ ਤੌਰ ਉਤੇ ਸ਼ਿਰਕਤ ਕੀਤੀ ਗਈ। ਇਸ ਮੌਕੇ ਸ਼ਰਮਾ ਨੇ ਵਿਸ਼ੇਸ਼ ਪੂਜਨ ਕਰ ਕੇ ਕਥਾ ਦਾ ਆਰੰਭ ਕੀਤਾ ਅਤੇ ਪ੍ਰਬੰਧਕਾਂ ਵੱਲੋਂ ਸਿਰੋਪਾਓ ਪਾ ਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ । ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਪ੍ਰੋਗਰਾਮ ਵਿਅਕਤੀ ਨੂੰ ਝੂਠ ਭਰਮ ਆਦਿ ਤੋਂ ਦੂਰ ਕਰਦੇ ਹਨ ਤੇ ਇਹ ਪ੍ਰੋਗਰਾਮ ਲਗਾਤਾਰ ਹੋਣੇ ਚਾਹੀਦੇ ਹਨ । ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਪ੍ਰੋਗਰਾਮ ਲੋਕਾਂ ਵਿਚ ਆਪਸੀ ਪ੍ਰੇਮ ਪਿਆਰ ਤੇ ਦਯਾ ਦੀ ਭਾਵਨਾ ਵੀ ਪੈਦਾ ਕਰਦੇ ਹਨ । ਉਨ੍ਹਾਂ ਕਿਹਾ ਕਿ ਸ੍ਰੀ ਮਦ ਭਾਗਵਤ ਕਥਾ ਦੇ ਸੱਦੇ ਲਈ ਉਹ ਕਮੇਟੀ ਦੇ ਤਹਿ ਦਿਲੋਂ ਧੰਨਵਾਦੀ ਹਨ । ਇਸ ਮੌਕੇ ਉਨ੍ਹਾਂ ਨਾਲ ਬਲਵਿੰਦਰ ਸਿੰਘ ਆਲਮਗੀਰ, ਗੁਰਪਾਲ ਸਿੰਘ ਲੈਹਲੀ,ਸਵਰਨ ਸਿੰਘ ਟਿਵਾਣਾ, ਸੋਨੂੰ ਤੇ ਬਿਲਾਸ ਕੁਮਾਰ ਆਦਿ ਹਾਜ਼ਰ ਸਨ ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



