ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਨਿਊ ਆਟੋ ਵਰਕਰ ਯੂਨੀਅਨ ਜਿਲਾ ਸ਼ਹੀਦ ਭਗਤ ਸਿੰਘ ਨਗਰ ਨੇ ਨਵਾਂਸ਼ਹਿਰ ਵਿਖੇ ਜਿਲਾ ਪੱਧਰੀ ਮੀਟਿੰਗ ਕਰਕੇ ਆਪਣੇ ਰੁਜ਼ਗਾਰ ਦੀ ਰੱਖਿਆ ਲਈ ਤਿੱਖੇ ਸੰਘਰਸ਼ ਕਰਨ ਦਾ ਫੈਸਲਾ ਕੀਤਾ ਹੈ।ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਜਿਲਾ ਪ੍ਰਧਾਨ ਪੁਨੀਤ ਕੁਮਾਰ ਕਲੇਰ ਨੇ ਆਖਿਆ ਕਿ ਆਰ ਟੀ ਓ ਦਫਤਰ ਨਵਾਂਸ਼ਹਿਰ ਉਹਨਾਂ ਦੇ ਆਟੋ ਚਲਾਣ ਕਰਕੇ ਬੰਦ ਕਰਨ ਦੀਆਂ ਗੋਂਦਾਂ ਗੁੰਦ ਰਿਹਾ ਹੈ ਜਿਸਨੂੰ ਸਹਿਣ ਨਹੀਂ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਉਹ ਆਪਣੇ ਆਟੋ ਚਲਾਕੇ ਆਪਣਾ ਆਪਣੇ ਪਰਿਵਾਰ ਦਾ ਪੇਟ ਪਾਲ ਰਹੇ ਹਨ।ਜੇਕਰ ਕਿਸੇ ਬਹਾਨੇ ਉਹਨਾਂ ਦੇ ਰੁਜ਼ਗਾਰ ਉੱਤੇ ਸੱਤ ਮਾਰੀ ਜਾਂਦੀ ਹੈ ਤਾਂ ਉਹ ਚੁੱਪ ਕਰਕੇ ਨਹੀਂ ਬੈਠਣਗੇ ਅਤੇ ਆਪਣੇ ਪਰਿਵਾਰਾਂ ਸਮੇਤ ਸੰਘਰਸ਼ ਦਾ ਪਿੜ ਮੱਲਣਗੇ।ਇਸ ਮੌਕੇ ਤਰਨਦੀਪ,ਦੇਸ ਰਾਜ,ਪਰਦੀਪ,ਰਾਜੇਸ਼ ਵੀ ਮੌਜੂਦ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



