ਏਕਮ ਪਬਲਿਕ ਸਕੂਲ ਮਹਿਤਪੁਰ ਦੀ ਬਾਲੀਵਾਲ ਟੀਮ ਜੋਨਲ ਟੂਰਨਾਮੈਂਟ ਵਿੱਚ ਰਹੀ ਅੱਵਲ ।

ਨਕੋਦਰ ਮਹਿਤਪੁਰ (ਹਰਜਿੰਦਰ ਪਾਲ ਛਾਬੜਾ) -ਏਕਮ ਪਬਲਿਕ ਸਕੂਲ ਮਹਿਤਪੁਰ ਦੀ ਅੰਡਰ 19 ਬਾਲੀਵਾਲ ਟੀਮ ਨੇ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਜੋਨਲ ਟੂਰਨਾਮੈਂਟ ਵਿੱਚ ਕੈਂਬਰਿਜ ਸਕੂਲ ਨਕੋਦਰ ਦੀ ਟੀਮ ਨੂੰ ਹਰਾ ਕੇ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਜਿਲ੍ਹਾ ਪੱਧਰੀ ਟੂਰਨਾਮੈਂਟ ਵਿੱਚ ਆਪਣਾ ਸਥਾਨ ਪੱਕਾ ਕੀਤਾ। ਇਹ ਜਾਣਕਾਰੀ ਸਕੂਲ ਡਾਇਰੈਕਟਰ ਸਰਦਾਰ ਨਿਰਮਲ ਸਿੰਘ ਅਤੇ ਪ੍ਰਿੰਸੀਪਲ ਸ਼੍ਰੀਮਤੀ ਅਮਨਦੀਪ ਕੌਰ ਵਲੋਂ ਸਾਂਝੀ ਕੀਤੀ ਗਈ। ਉਨ੍ਹਾਂ ਇਹ ਵੀ ਦੱਸਿਆ ਕਿ ਇਹਨਾਂ ਖੇਡ ਮੁਕਾਬਲਿਆਂ ਵਿੱਚ ਸਕੂਲ ਦੀ ਬੈਡਮਿੰਟਨ ਟੀਮ ਨੇ ਜੋਨਲ ਟੂਰਨਾਮੈਂਟ ਵਿੱਚ ਦੂਜਾ ਸਥਾਨ ਹਾਸਿਲ ਕੀਤਾ। ਇਸ ਮੌਕੇ ਸਕੂਲ ਡਾਇਰੈਕਟਰ ਸਰਦਾਰ ਨਿਰਮਲ ਸਿੰਘ ਅਤੇ ਪ੍ਰਿੰਸੀਪਲ ਸ਼੍ਰੀਮਤੀ ਅਮਨਦੀਪ ਕੌਰ ਨੇ ਜੇਤੂ ਟੀਮ ਦੇ ਮੁੱਖ ਕੋਚ ਪਰਮਿੰਦਰ ਸਿੰਘ, ਕੋਚ ਕੁਲਦੀਪ ਸਿੰਘ ਅਤੇ ਸੰਦੀਪ ਅਲੀ ਨੂੰ ਵਧਾਈ ਦਿੱਤੀ। ਇਸਦੇ ਨਾਲ ਹੀ ਉਨ੍ਹਾਂ ਬੱਚਿਆਂ ਨੂੰ ਭਵਿੱਖ ਵਿੱਚ ਵੀ ਅਜਿਹੇ ਕੀਰਤੀਮਾਨ ਸਥਾਪਿਤ ਕਰਨ ਦਾ ਜ਼ਜਬਾ ਰੱਖਣ ਲਈ ਪ੍ਰੇਰਿਤ ਕੀਤਾ।
 
 
 

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

                                                                                            

Previous articleਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਅਤੇ ਆਗਣਵਾੜੀ ਸੈਟਂਰ ਸ਼ਾਹਪੁਰ ਖੁਰਮਪੁਰ ਦੇ ਬੱਚਿਆ ਨੂੰ ਸਟੇਸ਼ਨਰੀ ਦਾ ਸਮਾਨ ਵੰਡਿਆ ਗਿਆ ।
Next articleਖਟਕੜ ਕਲਾਂ ਵਿਖੇ 28 ਸਤੰਬਰ ਨੂੰ ਰੋਸ ਰੈਲੀ ਕਰਨਗੇ ਕੰਪਿਊਟਰ ਅਧਿਆਪਕ  : ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ