ਦਿਨ ਪਰ ਦਿਨ ਨਸ਼ੇ ਦਾ ਆਦੀ ਹੋ ਰਿਹਾ ਬੇਰੋਜਗਾਰ ਨੌਜਵਾਨ ।
ਗੜ੍ਹਸ਼ੰਕਰ (ਸਮਾਜ ਵੀਕਲੀ) ( ਬਲਵੀਰ ਚੌਪੜਾ ) ਸਰਕਾਰ ਭਾਵੇ ਕਿਸੇ ਵੀ ਸਿਆਸੀ ਪਾਰਟੀ ਦੀ ਹੋਵੇ ਸੱਤਾ ਵਿਚ ਆਉਣ ਤੋਂ ਪਹਿਲਾਂ ਵੱਖ ਵੱਖ ਪਾਰਟੀਆਂ ਦੇ ਪੜੇ ਲਿਖੇ ਅਤੇ ਸੂਝਵਾਨ ਲੋਕਾਂ ਵਲੋਂ ਵੋਟਾਂ ਲੈਣ ਲਈ ਬਹੁਤ ਵੱਡੇ ਵੱਡੇ ਵਾਅਦੇ ਅਤੇ ਮਸਕੇ ਲਗਾ ਨਸ਼ਾ ਮੁਕਤ ਕਰਨ ਦੇ ਸੁਪਨੇ ਦਿਖਾਏ ਜਾਂਦੇ ਹਨ ਕਿ ਅਸੀਂ ਪਿੰਡਾਂ ਅਤੇ ਸ਼ਹਿਰਾ ਅੰਦਰ ਵੱਧ ਰਿਹਾ ਨਸ਼ੇ ਦੇ ਕਾਲੇ ਗੋਰਖ ਧੰਦੇ ਤੇ ਨਸ਼ੇ ਦੇ ਸੁਦਾਗਰਾਂ ਨੂੰ ਨੱਥ ਪਾ ਕੇ ਪਿੰਡਾਂ ਅਤੇ ਸ਼ਹਿਰਾ ਨੂੰ ਨਸ਼ਾ ਮੁਕਤ ਬਣਾ ਦਿੱਤਾ ਜਾਵੇਗਾ ਪਰ ਉਸ ਤੋਂ ਸਭ ਇਹ ਉਲਟ ਹੀ ਦਿਖਾਈ ਦੇਖਣ ਨੂੰ ਮਿਲਾ ਰਿਹਾ ਹੈ । ਜਿਸ ਨਾਲ ਨਸ਼ੇ ਦੇ ਸੁਦਾਗਰ ਪਿੰਡਾਂ ਅਤੇ ਸ਼ਹਿਰਾ ਦੀ ਨੌਜਵਾਨਾਂ ਦੀ ਜਵਾਨੀ ਨੂੰ ਲੱਕੜ ਨੂੰ ਲੱਗੇ ਘੁਣ ਵਾਂਗ ਅੰਦਰੋ ਅੰਦਰ ਖਾਣਾ ਸ਼ੁਰੂ ਕਰ ਦਿੱਤਾ । ਜਿਸ ਨਾਲ ਨੌਜਵਾਨ ਆਪਣੇ ਨਸ਼ੇ ਦੀ ਪੂਰਤੀ ਨੂੰ ਪੂਰਾ ਕਰਨ ਲਈ ਪਿੰਡਾਂ ਅਤੇ ਸ਼ਹਿਰਾ ਦੇ ਘਰਾਂ ਵਿਚ ਚੋਰੀਆਂ ਤੇ ਰਸਤੇ ਵਿੱਚ ਆਉਂਦੇ ਜਾਂਦੇ ਰਹੀਗੀਰਾਂ ਨਾਲ ਲੁੱਟਾ ਖੋ ਕਰਦੇ ਤੇ ਮਾਰਨ ਮਾਰਨਾ ਤੱਕ ਪੁੱਜ ਜਾਂਦੇ ਪਰ ਸਾਡੇ ਸ਼ਹਿਰ ਦੇ ਸਥਾਨਕ ਲੀਡਰਾਂ , ਮੰਤਰੀਆਂ, ਸੰਤਰੀਆਂ ਅਤੇ ਪ੍ਰਸ਼ਾਸਨ ਨੂੰ ਇਨ੍ਹਾਂ ਵੱਲ ਕੋਈ ਧਿਆਨ ਨਹੀਂ ਉਹ ਆਪਣੀਆਂ ਸਿਆਸੀ ਰੋਟੀਆਂ ਸੇਕਣ ਵਿਚ ਲੱਗੇ ਹੋਏ ਹਨ । ਇਸ ਤੋਂ ਸਾਫ਼ ਪਤਾ ਚੱਲ ਰਿਹਾ ਹੈ ਕਿ ਸ਼ਹਿਰ ਗੜ੍ਹਸ਼ੰਕਰ ਅਤੇ ਆਸ ਪਾਸ ਪਿੰਡਾਂ ਦੇ ਨੌਜਵਾਨ ਤੇਜ਼ੀ ਨਾਲ ਨਸ਼ਿਆਂ ਦੀ ਲਪੇਟ ਵਿੱਚ ਆ ਰਹੇ ਹਨ । ਨਸ਼ਾ ਕਰਨ ਵਾਲਿਆਂ ਦੀ ਗਿਣਤੀ ਨੌਜਵਾਨ ਲੜਕੇ ਦੇ ਨਾਲ-ਨਾਲ ਲੜਕੀਆਂ ਵੀ ਇਸ ਭੈੜੀ ਬਿਮਾਰੀ ਦਾ ਸ਼ਿਕਾਰ ਹੋ ਚੁੱਕੀਆਂ ਹਨ ਅਤੇ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਵਿੱਚ ਵੀ ਇਹ ਬੜੀ ਤੇਜ਼ੀ ਨਾਲ ਫੈਲ ਰਿਹਾ ਹੈ । ਪਰ ਸਭ ਤੋਂ ਜ਼ਰੂਰੀ ਗੱਲ ਇਹ ਹੈ ਕਿ ਨੌਜਵਾਨਾਂ ਨੂੰ ਲੱਤ (ਨਸ਼ਾ) ਬਾਰੇ ਆਪਣੀ ਸੋਚ ਬਦਲਣੀ ਚਾਹੀਦੀ ਹੈ। ਉਸ ਨੂੰ ਸਿਰਫ਼ ਦਿਖਾਵੇ ਜਾਂ ਕੁਝ ਮਿੰਟਾਂ ਦੀ ਸ਼ਾਂਤੀ ਵੱਲ ਧਿਆਨ ਦੇ ਕੇ ਆਪਣੀ ਅਤੇ ਆਪਣੇ ਪਰਿਵਾਰ ਦੀ ਜ਼ਿੰਦਗੀ ਬਰਬਾਦ ਨਹੀਂ ਕਰਨੀ । ਚਾਹੀਦੀ ਉਥੇ ਹੀ ਗੱਲ ਕੀਤੀ ਜਾਵੇਂ ਬੇਸ਼ੱਕ ਵਿਅਕਤੀ ਨਸ਼ੇ ਦੀ ਸ਼ੁਰੂਆਤ ਭਾਵੇਂ ਨਕਲ, ਸ਼ੌਂਕ ਜਾਂ ਫੁਕਰਾਪਣ ਵਿੱਚ ਕੀਤੀ ਜਾਂਦੀ ਪਰ ਬਾਅਦ ਵਿੱਚ ਇਹ ਆਦਤ ਬਣ ਜਾਂਦੀ ਅਤੇ ਉਸ ਵਕਤ ਲੱਗੀ ਨਸ਼ੇ ਦੀ ਲੱਤ ਅੱਖਾਂ ਅੱਗੇ ਹਨੇਰਾ ਕਰ ਦਿੰਦੀ | ਜਦੋਂ ਨਸ਼ੇ ਦੀ ਪੂਰਤੀ ਨਹੀਂ ਹੁੰਦੀ ਤਾਂ ਨੌਜਵਾਨ ਅਤੇ ਕਿਸ਼ੋਰ ਬੇਖੌਫ ਚੋਰੀ, ਡਾਕਾ ਅਤੇ ਲੁੱਟਾਂ-ਖੋਹਾਂ ਦਾ ਰਸਤਾ ਅਖਤਿਆਰ ਕਰ ਲੈਂਦੇ ਹਨ । ਇੱਥੇ ਗੱਲ ਕਰੀਏ ਕਿ ਪਿੰਡ ਦੀਆ ਪੰਚਾਇਤਾਂ ਤੇ ਹੋਰ ਸਰਮਾਏਦਾਰ ਘੜੱਮਚੋਧਰੀ ਨੂੰ ਨਸ਼ਾ ਵੇਚਣ ਵਾਲਿਆਂ ਬਾਰੇ ਸਭ ਪਤਾ ਹੋਣ ਦੇ ਬਾਵਜੂਦ ਵੀ ਨਸ਼ੇ ਦੇ ਸੁਦਾਗਰਾਂ ਨੂੰ ਬਚਾਉਣ ਤੇ ਉਨ੍ਹਾਂ ਦੀਆਂ ਜਮਾਨਤਾਂ ਵੀ ਪਹਿਲ ਦੇ ਆਧਾਰ ਤੇ ਕਰਵਾਉਂਦੇ ਆਮ ਦੇਖੇ ਜਾ ਸਕਦੇ ਹਨ । ਇਹ ਵੀ ਗੱਲ ਸਾਬਤ ਹੁੰਦੀ ਹੈ ਕਿ ਜਿੱਥੇ ਨਸ਼ਿਆਂ ਦੀ ਰੋਕਥਾਮ ਲਈ ਪਿੰਡਾਂ ਅਤੇ ਸ਼ਹਿਰਾਂ ਵਿੱਚ ਜਾਗਰੂਕਤਾਂ ਕੈਂਪ ਲਗਾਏ ਜਾਂਦੇ ਹਨ ਉਹ ਵੀ ਖ਼ੋਖਲੇ ਸਾਬਤ ਦਿਖਾਈ ਦਿੰਦੇ ਨਜ਼ਰ ਆਂ ਰਹੇ ਹਨ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly