ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਲੋੜਵੰਦਾਂ ਨੂੰ ਚੈੱਕ ਵੰਡੇ ਗਏ
21 ਜਨਵਰੀ ਨੂੰ ਟਰੱਸਟ ਵੱਲੋ ਮੌੜ ਮੰਡੀ ਵਿਖੇ ਮੈਡੀਕਲ ਕੈਂਪ :
ਬਠਿੰਡਾ (ਸਮਾਜ ਵੀਕਲੀ)- ਪੋ੍ ਜੇ ਐਸ ਬਰਾੜ ਮੈਨੇਜਿੰਗ ਟਰੱਸਟੀ ਡਾ. ਐਸ.ਪੀ. ਸਿੰਘ ਓਬਰਾਏ ਦੀ ਗਤੀਸ਼ੀਲ ਅਗਵਾਈ ਹੇਠ, ਕੌਮੀ ਪ੍ਰਧਾਨ ਸ. ਜੱਸਾ ਸਿੰਘ ਸੰਧੂ ਅਤੇ ਡਾਰਿਕਟਰ ਸਿਹਤ ਸੇਵਾਵਾਂ ਡਾ ਆਰ ਐਸ ਅਟਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਬਠਿੰਡਾ ਇਕਾਈ ਵਲੋਂ ਲੋੜਵੰਦਾਂ ਨੂੰ ਸਹਾਇਤਾ ਰਾਸ਼ੀ ਚੈੱਕ ਵੰਡੇ ਗਏ। ਜਾਣਕਾਰੀ ਦਿੰਦੇ ਹੋਏ ਜਿਲ੍ਹਾ ਪ੍ਰਧਾਨ ਪ੍ਰੋ. ਜੇ.ਐਸ. ਬਰਾੜ ਨੇ ਦੱਸਿਆ ਕਿ ਅੱਜ ਬਠਿੰਡਾ ਜਿਲ੍ਹਾ ਵਿਚ ਟਰੱਸਟ ਵੱਲੋਂ ਲਗਭਗ 187 ਲੋੜਵੰਦਾਂ ਨੂੰ ਮਹੀਨਾਵਾਰ ਪੈਨਸ਼ਨ ਚੈੱਕ ਵੰਡੇ ਗਏ ਅਤੇ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡਾ. ਦਲਜੀਤ ਸਿੰਘ ਗਿੱਲ ਡਾਰਿਕਟਰ ਸਿਹਤ ਸੇਵਾਵਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਠਿੰਡਾ ਜਿਲ੍ਹੇ ਵਿਚ ਤਲਵੰਡੀ ਸਾਬੋ, ਮੌੜ ਮੰਡੀ, ਬੰਠਿਡਾ ਸ਼ਹਿਰ ਤੋਂ ਇਲਾਵਾ ਬਾਲਿਆਵਾਲੀ ਵਿਖੇ ਹੋਰ ਸੰਨੀ ਓਬਰਾਏ ਕਲੀਨੀਕਲ ਲੈਬ ਅਤੇ ਡਾਇਗਨੋਸਟਿਕ ਸੈਂਟਰ 25 ਜਨਵਰੀ ਤੱਕ ਕੰਮ ਕਰਨਾ ਸ਼ਰੂ ਕਰ ਦੇਣਗੇ।
ਇਹ ਲੈਬੋਰੇਟਰੀਆਂ ਵਿਚ ਸਾਰੇ ਟੈਸਟ ਮਾਰਕਿਟ ਰੇਟਾਂ ਤੋਂ 5ਵਾਂ ਤੋਂ 10ਵਾਂ ਹਿੱਸਾ ਰੇਟ ਤੇ ਹੁੰਦੇ ਹਨ। ਉਦਾਹਰਨ ਦੇ ਤੌਰ ਤੇ ਈ.ਸੀ.ਜੀ. ਸਿਰਫ 20 ਰੁ. ਵਿਚ ਹੁੰਦੀ ਹੈ ਅਤੇ ਟਰੱਸਟ ਵੱਲੋਂ ਲਗਾਤਾਰ ਮੈਡੀਕਲ ਕੈਂਪ, ਸਰਕਾਰੀ ਸਕੂਲਾਂ ਨੂੰ ਆਰ ਓ ਦਾਨ, ਸਰਕਾਰੀ ਸਕੂਲਾਂ ਵਿਚ ਫ੍ਰੀ ਬਲੱਡ ਗਰੁੱਪ ਟੈਸਟ, ਲੋੜਵੰਦਾ ਨੂੰ ਮਕਾਨ ਬਣਾ ਕੇ ਦੇਣਾ, ਠੰਡ ਵਿੱਚ ਲੋੜਵੰਦਾ ਨੂੰ ਕੰਬਲ ਵੰਡਣਾ ਅਤੇ ਵਾਹਨਾਂ ਨੂੰ ਰਿਫਲੈਕਟਰ ਲਾਉਣਾ ਲਗਾਤਾਰ ਜਾਰੀ ਹਨ। 21 ਜਨਵਰੀ ਨੂੰ ਸਰਬੱਤ ਦਾ ਭਲਾ ਟਰੱਸਟ ਵੱਲੋਂ ਗੁਰਦੁਆਰਾ ਜੀਵਨ ਪਰਕਾਸ਼ ਮੌੜ ਮੰਡੀ ਵਿਖੇ ਵਿਸ਼ਾਲ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ। ਇਸ ਮੌਕੇ ਜਨਰਲ ਸੈਕਟਰੀ ਅਮਰਜੀਤ ਸਿੰਘ, ਕੈਸ਼ੀਅਰ ਬਲਦੇਵ ਸਿੰਘ ਚਹਿਲ ਅਤੇ ਮੈਂਬਰ ਗੁਰਪਿਆਰ ਸਿੰਘ, ਬਲਜੀਤ ਸਿੰਘ ਨਰੂਆਣਾ ਹਾਜਰ ਸਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly