ਚੰਡੀਗੜ੍ਹ- ਸੰਯੁਕਤ ਕਿਸਾਨ ਮੋਰਚਾ ਨੇ 13 ਅਕਤੂਬਰ ਨੂੰ ਪੰਜਾਬ ਭਰ ਦੀਆਂ ਸੜਕਾਂ ਬੰਦ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਐਲਾਨ ਕੀਤਾ ਕਿ 13 ਅਕਤੂਬਰ ਨੂੰ ਪੰਜਾਬ ਦੀਆਂ ਸੜਕਾਂ 3 ਘੰਟੇ ਲਈ ਜਾਮ ਕੀਤੀਆਂ ਜਾਣਗੀਆਂ।ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਖਰੀਦ ਸ਼ੁਰੂ ਨਹੀਂ ਹੋਈ, ਜਿਸ ਕਾਰਨ ਦੋਵੇਂ ਪੰਜਾਬ ਅਤੇ ਦਿੱਲੀ ਸਰਕਾਰਾਂ ਦੋਸ਼ੀ ਹਨ। ਕਿਸਾਨ ਆਗੂ ਨੇ ਕਿਹਾ ਕਿ ਜੇਕਰ ਸਰਕਾਰ ਨੇ ਪੰਜਾਬ ਵਿੱਚੋਂ ਝੋਨਾ ਨਾ ਹਟਾਇਆ ਤਾਂ ਪੰਜਾਬ ਬਰਬਾਦ ਹੋ ਜਾਵੇਗਾ। ਇਸ ਸਬੰਧੀ ਅਸੀਂ 13 ਤਰੀਕ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਪੰਜਾਬ ਭਰ ‘ਚ ਸੜਕੀ ਆਵਾਜਾਈ ਬੰਦ ਰੱਖਾਂਗੇ ਅਤੇ 14 ਤਰੀਕ ਨੂੰ ਕਿਸਾਨ ਭਵਨ ਵਿਖੇ ਸਮੂਹ ਜਥੇਬੰਦੀਆਂ ਨਾਲ ਸਾਂਝੀ ਮੀਟਿੰਗ ਕਰਕੇ ਸਰਕਾਰ ਵਿਰੁੱਧ ਸਖ਼ਤ ਐਕਸ਼ਨ ਲਿਆਵਾਂਗੇ ਜਿਸ ਬਾਰੇ ਅਸੀਂ ਸਰਕਾਰ ਨੂੰ ਚੇਤਾਵਨੀ ਦਿੰਦੇ ਹਾਂ ਕਿ ਸਾਰੇ ਗੁਦਾਮ ਜਲਦੀ ਖਾਲੀ ਕੀਤੇ ਜਾਣ ਕਿਉਂਕਿ ਪੰਜਾਬ ਦਾ ਭਵਿੱਖ ਬਚਾਉਣਾ ਹੈ। ਜਥੇਬੰਦੀਆਂ ਨੇ ਇਕੱਠੇ ਹੋ ਕੇ ਇਹ ਫੈਸਲਾ ਲਿਆ ਹੈ ਕਿਉਂਕਿ ਇਹ ਸਮੱਸਿਆ ਸਿਰਫ਼ ਸਾਡੀ ਹੀ ਨਹੀਂ ਸਗੋਂ ਪੂਰੇ ਪੰਜਾਬ ਦੀ ਹੈ। ਉਨ੍ਹਾਂ ਕਿਹਾ ਕਿ ਕਈ ਲੋਕਾਂ ਤੋਂ ਘੱਟ ਭਾਅ ‘ਤੇ ਝੋਨਾ ਖਰੀਦਿਆ ਜਾ ਰਿਹਾ ਹੈ। ਰਾਜੇਵਾਲ ਨੇ ਕਿਹਾ ਕਿ ਅੱਜ ਸਾਨੂੰ ਇੱਕਜੁੱਟ ਹੋ ਕੇ ਲੜਨਾ ਪਵੇਗਾ। ਇਸ ਲਈ ਅਸੀਂ 13 ਅਕਤੂਬਰ ਨੂੰ ਪੂਰੇ ਪੰਜਾਬ ਵਿੱਚ 3 ਘੰਟੇ ਲਈ ਆਵਾਜਾਈ ਠੱਪ ਕਰਕੇ ਸਰਕਾਰ ਨੂੰ ਚੇਤਾਵਨੀ ਦੇ ਰਹੇ ਹਾਂ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly