ਨਵੀਂ ਦਿੱਲੀ— ਕੋਲਕਾਤਾ ਰੇਪ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਨੇ ਪੀੜਤਾ ਦੀਆਂ ਸਾਰੀਆਂ ਤਸਵੀਰਾਂ ਸੋਸ਼ਲ ਮੀਡੀਆ ਤੋਂ ਹਟਾਉਣ ਦੇ ਹੁਕਮ ਦਿੱਤੇ ਹਨ। ਪਟੀਸ਼ਨਕਰਤਾ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਹੁਕਮਾਂ ਮੁਤਾਬਕ ਬਲਾਤਕਾਰ ਪੀੜਤਾ ਦੀ ਪਛਾਣ ਜਨਤਕ ਨਹੀਂ ਕੀਤੀ ਜਾ ਸਕਦੀ। ਇਸ ਦੇ ਬਾਵਜੂਦ ਪੀੜਤਾ ਦੀ ਤਸਵੀਰ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਹੈ, ਜਿਸ ‘ਤੇ ਸੁਪਰੀਮ ਕੋਰਟ ਨੇ ਅੱਜ ਕੋਲਕਾਤਾ ਘਟਨਾ ਦਾ ਨੋਟਿਸ ਲੈਂਦਿਆਂ ਸੁਣਵਾਈ ਕੀਤੀ। ਅਦਾਲਤ ਨੇ ਘਟਨਾ ਨਾਲ ਜੁੜੇ ਕਈ ਪਹਿਲੂਆਂ ‘ਤੇ ਸਵਾਲ ਖੜ੍ਹੇ ਕੀਤੇ। ਸੁਪਰੀਮ ਕੋਰਟ ਨੇ ਘਟਨਾ ਦੀ ਜਾਂਚ ਕਰ ਰਹੀ ਸੀਬੀਆਈ ਤੋਂ 22 ਅਗਸਤ ਤੱਕ ਸਟੇਟਸ ਰਿਪੋਰਟ ਮੰਗੀ ਹੈ। ਇਸ ਦੇ ਨਾਲ ਹੀ ਹਸਪਤਾਲਾਂ ਵਿੱਚ ਡਾਕਟਰਾਂ ਦੀ ਸੁਰੱਖਿਆ ਲਈ ਨੈਸ਼ਨਲ ਟਾਸਕ ਫੋਰਸ ਬਣਾਉਣ ਦੇ ਆਦੇਸ਼ ਵੀ ਦਿੱਤੇ ਗਏ। ਅੱਜ ਦੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਇਸ ਅਪਰਾਧ ਦਾ ਤੜਕੇ ਪਤਾ ਲੱਗਾ ਸੀ ਪਰ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਨੇ ਇਸ ਨੂੰ ਖੁਦਕੁਸ਼ੀ ਕਹਿਣ ਦੀ ਕੋਸ਼ਿਸ਼ ਕੀਤੀ। ਇਸ ਦੇ ਨਾਲ ਹੀ ਅਦਾਲਤ ਨੇ ਕਿਹਾ ਕਿ ਜਦੋਂ ਆਰਜੀ ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਪ੍ਰਿੰਸੀਪਲ ਦੇ ਵਿਵਹਾਰ ਦੀ ਜਾਂਚ ਚੱਲ ਰਹੀ ਹੈ ਤਾਂ ਉਨ੍ਹਾਂ ਨੂੰ ਤੁਰੰਤ ਕਿਸੇ ਹੋਰ ਕਾਲਜ ਵਿੱਚ ਕਿਵੇਂ ਨਿਯੁਕਤ ਕੀਤਾ ਗਿਆ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly