ਗੁਰਦੁਆਰਾ ਸਿੰਘਾਂ ਸ਼ਹੀਦਾਂ ਵਿਖੇ ਬਾਬਾ ਸ਼੍ਰੀ ਚੰਦ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ  

ਫਿਲੌਰ, ਅੱਪਰਾ (ਜੱਸੀ)-ਨਜ਼ਦੀਕ ਪਿੰਡ ਨੰਗਲ ਬੇਟ ਆਲੋਵਾਲ ਦੇ ਇਤਿਹਾਸਕ ਤੇ ਪਵਿੱਤਰ ਅਸਥਾਨ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸ਼੍ਰੀਮਾਨ ਸੰਤ ਬਾਬਾ ਜਰਨੈਲ ਸਿੰਘ  ਆਲੋਵਾਲ ਦੇ ਮੁੱਖ ਸੇਵਾਦਾਰ ਬਾਬਾ ਸੁਖਵਿੰਦਰ ਸਿੰਘ ਨੇ ਸੱਚਖੰਡ  ਵਾਸੀ ਮਾਤਾ ਪ੍ਰਕਾਸ਼ ਕੌਰ ਸੰਧੂ, ਸੰਤ ਬਾਬਾ ਜਰਨੈਲ ਸਿੰਘ ਦੀ ਪ੍ਰੇਰਣਾ ਸਦਕਾ ਬਾਬਾ ਸ਼੍ਰੀ ਚੰਦ ਜੀ ਦੇ ਪ੍ਰਕਾਸ਼ ਦਿਹਾੜੇ ਤੇ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਆਖੰਡ ਪਾਠ ਸਾਹਿਬ  ਦੇ ਭੋਗ ਪੈਣ ਉਪਰੰਤ ਸੰਤ ਬਾਬਾ ਸੁਖਵਿੰਦਰ ਸਿੰਘ, ਰਿੰਕੂ ਸਿੰਘ ਹਜ਼ੂਰੀ ਜਥੇ ਵਲੋਂ  ਕਥਾ ਕੀਰਤਨ ਤੇ ਗੁਰੂ ਸਾਹਿਬਾਨ ਦਾ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਬਾਬਾ ਸੁਖਵਿੰਦਰ ਸਿੰਘ ਜੀ ਨੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੂੰ ਬਾਬਾ ਸ਼੍ਰੀ ਚੰਦ ਜੀ  ਪ੍ਰਕਾਸ਼ ਪੁਰਬ ਦੀਆਂ ਲੱਖ ਲੱਖ ਵਧਾਈਆਂ ਦਿੱਤੀਆਂ। ਸੰਗਤਾਂ ਨੂੰ ਗੁਰੂ ਕਾ ਅਤੁੱਟ ਲੰਗਰ ਛਕਾਇਆ ਗਿਆ।ਇਸ ਮੌਕੇ ਬੀਬੀ ਕਰਮਜੀਤ ਕੌਰ ਸੰਧੂ, ਭਾਈ ਦਾਰਾ  ਸਿੰਘ, ਅਮਰਜੋਤ ਸਿੰਘ, ਮਨਜੀਤ ਸਿੰਘ ਗਰੇਵਾਲ ਡੀ .ਐਮ ਹਾਸਰਸ, ਮਹਿੰਦਰ ਸਿੰਘ, ਗੁਰਮੇਲ ਸਿੰਘ, ਗੁਰਪ੍ਰੀਤ ਸਿੰਘ, ਅਨਿਲ ਸਿੰਘ ਤੇ ਇਲਾਕੇ ਭਰ ਦੀਆਂ ਸੰਗਤਾਂ ਸ਼ਾਮਲ ਸਨ।
 
 
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous articleਏਹੁ ਹਮਾਰਾ ਜੀਵਣਾ ਹੈ -395
Next articleजन्मदिन विशेष: किसानों एवं श्रमिकों के मसीहा और असली जननायक ‘चौधरी देवीलाल’