ਦੁਬਈ/ਅੱਪਰਾ (ਸਮਾਜ ਵੀਕਲੀ) (ਜੱਸੀ)- ਨਜਦੀਕੀ ਪਿੰਡ ਮੋਂਰੋਂ ਵਿਖੇ ਸਥਿਤ ਗੁਰੂਦੁਆਰਾ ਸਾਹਿਬ ਸ੍ਰੀ ਗੁਰੂ ਰਵਿਦਾਸ ਜੀ ਵਿਖੇ ਧੰਨ-ਧੰਨ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਜੀ ਦਾ 646ਵਾਂ ਪ੍ਰਕਾਸ਼ ਦਿਹਾੜਾ ਪੂਰਨ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਪ੍ਰਕਾਸ਼ ਪੁਰਬ ਦੀ ਖੁਸ਼ੀ ‘ਚ ਸ਼ੁਰੂ ਕੀਤੇ ਗਏ ਸ੍ਰੀ ਆਖੰਡ ਸਾਹਿਬ ਦੇ ਪਾਠਾਂ ਦੇ ਭੋਗ ਪਾਏ ਗਏ ਤੇ ਕੀਰਤਨ ਦਰਬਾਰ ਕਰਵਾਇਆ ਗਿਆ | ਇਸ ਮੌਕੇ ਪ੍ਰਸਿੱਧ ਰਾਗੀ ਜੱਥਿਆਂ ਨੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਜੀ ਦੇ ਜੀਵਨ, ਸੋਚ ਤੇ ਫਲਸਫੇ ਬਾਰੇ ਜਾਣਕਾਰੀ ਦਿੱਤੀ | ਸਮਾਗਮ ਦੌਰਾਨ ਗੁਰੂਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਕਸ਼ਮੀਰ ਸਿੰਘ ਨੇ ਸੰਗਤਾਂ ਨੂੰ ਗੁਰੂ ਜੀ ਦੇ ਜੀਵਨ ਤੋਂ ਸੇਧ ਲੈਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਗੁਰੂ ਘਰ ਦੀ ਪ੍ਰਬੰਧਕ ਕਮੇਟੀ ਤੇ ਸੰਤ ਬਲਦੇਵ ਸਿੰਘ, ਜਸਵੰਤ ਸਿੰਘ ਪੰਚ,ਵਿਨੋਦ ਭਾਰਦਵਾਜ, ਡਾਕਟਰ ਲਾਡੀ, ਕੁਲਵੰਤ, ਵਿਕਾਸ ਭਾਰਦਵਾਜ, ਬਲਵਿੰਦਰ ਸਿੰਘ ਨੇ ਸ਼ਾਮਲ ਹੋ ਕੇ ਗੁਰੂ ਘਰ ਦਾ ਆਸ਼ੀਰਵਾਦ ਪ੍ਰਾਪਤ ਕੀਤਾ | ਇਸ ਮੌਕੇ ਅਤੁੱਟ ਲੰਗਰ ਵੀ ਵਰਤਾਏ ਗਏ |