ਭਾਜਪਾ ਨੇ ਚੋਣ ਕਮਿਸ਼ਨ ਨੂੰ ਸਿੱਧੂ ਖ਼ਿਲਾਫ਼ ਸ਼ਿਕਾਇਤ ਦਿੱਤੀ

ਨਵੀਂ ਦਿੱਲੀ (ਸਮਾਜ ਵੀਕਲੀ):  ਭਾਜਪਾ ਨੇ ਅੱਜ ਚੋਣ ਕਮਿਸ਼ਨ ਨੂੰ ਬੇਨਤੀ ਕੀਤੀ ਹੈ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਵਿਧਾਨ ਸਭਾ ਚੋਣਾਂ ਵਿਚ ਪ੍ਰਚਾਰ ਕਰਨ ਤੋਂ ਰੋਕਿਆ ਜਾਵੇ ਕਿਉਂਕਿ ਉਹ ਆਪਣੀਆਂ ਟਿੱਪਣੀਆਂ ਨਾਲ ਨਫ਼ਰਤ ਪੈਦਾ ਕਰ ਕੇ ਸਮਾਜ ਵਿਚ ਵੰਡੀਆਂ ਪਾ ਰਹੇ ਹਨ। ਭਾਜਪਾ ਨੇ ਸਿੱਧੂ ਤੇ ਕਾਂਗਰਸ ਖ਼ਿਲਾਫ਼ ਅਪਰਾਧਕ ਕੇਸ ਦਰਜ ਕਰਨ ਦੀ ਮੰਗ ਵੀ ਕੀਤੀ ਹੈ। ਮੁਖਤਾਰ ਅੱਬਾਸ ਨਕਵੀ ਦੀ ਅਗਵਾਈ ਵਿਚ ਭਾਜਪਾ ਦਾ ਇਕ ਵਫ਼ਦ ਅੱਜ ਚੋਣ ਕਮਿਸ਼ਨ ਨੂੰ ਮਿਲਿਆ ਤੇ ਮੰਗ ਪੱਤਰ ਸੌਂਪਿਆ। ਉਨ੍ਹਾਂ ਦਾਅਵਾ ਕੀਤਾ ਕਿ ਸਿੱਧੂ ਨੇ ਪੰਜਾਬੀਆਂ ਨੂੰ ਵੰਡਣ ਦੇ ਮਕਸਦ ਨਾਲ ‘ਅਪਮਾਨਜਨਕ ਹਵਾਲਾ’ ਦੇ ਕੇ ਬ੍ਰਾਹਮਣਾਂ ਦਾ ਨਿਰਾਦਰ ਕੀਤਾ ਹੈ। ਭਾਜਪਾ ਨੇ ਨਾਲ ਹੀ ਕਿਹਾ ਕਿ ਸਿੱਧੂ ਨੇ ਹਾਲ ਹੀ ਵਿਚ ਰਾਜ ਦੇ ਮੁਸਲਮਾਨਾਂ ਨੂੰ ਵੀ ਕਿਹਾ ਸੀ ਕਿ ਉਨ੍ਹਾਂ ਦੇ ਵੋਟ ਵੰਡੇ ਨਹੀਂ ਜਾਣੇ ਚਾਹੀਦੇ। ਨਕਵੀ ਨੇ ਕਿਹਾ ਕਿ ਕਾਂਗਰਸ ਆਗੂ ਦੀਆਂ ਟਿੱਪਣੀਆਂ ਆਦਰਸ਼ ਚੋਣ ਜ਼ਾਬਤੇ ਤੇ ਆਈਪੀਸੀ ਦੀ ਉਲੰਘਣਾ ਹਨ। ਭਾਜਪਾ ਨੇ ਆਪਣੇ ਮੰਗ ਪੱਤਰ ਵਿਚ ਚੋਣ ਕਮਿਸ਼ਨ ਨੂੰ ਬੇਨਤੀ ਕੀਤੀ ਹੈ ਕਿ ਕਾਂਗਰਸ ਪਾਰਟੀ ਨੂੰ ਚਿਤਾਵਨੀ ਦਿੱਤੀ ਜਾਵੇ ਜੋ ਕਿ ਸਿੱਧੂ ਦੀਆਂ ਸਾਜ਼ਿਸ਼ਾਂ ਨੂੰ ਸਵੀਕਾਰ ਰਹੀ ਹੈ ਤੇ ਇਨ੍ਹਾਂ ਵਿਚ ਸ਼ਾਮਲ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪ੍ਰਧਾਨ ਮੰਤਰੀ ਤੇ ਹੋਰਾਂ ਵੱਲੋਂ ਪੁਲਵਾਮਾ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ
Next articleਪੰਜਾਬ ਨੂੰ ਕਾਂਗਰਸ ਦੀ ਲੋੜ: ਰਾਹੁਲ