ਚੰਡੀਗੜ੍ਹ (ਸਮਾਜ ਵੀਕਲੀ): ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨ ਲਈ ਉਨ੍ਹਾਂ ਦੇਹ ਇਥੇ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਰੱਖੀ ਗਈ ਹੈ।
ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਅੱਜ ਸਵੇਰੇ 10:10 ਵਜੇ ਫੁੱਲਾਂ ਨਾਲ ਸ਼ਿੰਗਾਰੀ ਹੋਈ ਫੋਰਟਿਸ ਹਸਪਤਾਲ ਦੀ ਐਂਬੂਲੈਂਸ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਲੈ ਕੇ ਪਾਰਟੀ ਦਫਤਰ ਲਈ ਰਵਾਨਾ ਹੋਏ। ਇਸ ਦੌਰਾਨ ਬਾਦਲ ਅਮਰ ਰਹੇ ਦੇ ਨਾਅਰੇ ਗੂੰਜਦੇ ਰਹੇ। ਵੱਡੇ ਬਾਦਲ ਨੇ ਬੀਤੀ ਦੇਰ ਸ਼ਾਮ ਕਰੀਬ ਸਵਾ ਅੱਠ ਵਜੇ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਆਖਰੀ ਸਾਹ ਲਿਆ। ਉਹ ਇੱਥੇ ਮੈਡੀਕਲ ਆਈਸੀਯੂ ਵਿੱਚ ਦਾਖਲ ਸਨ। ਇਸ ਤੋਂ ਪਹਿਲਾਂ ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ, ਜਨਮੇਜਾ ਸਿੰਘ ਸੇਖੋਂ, ਸ਼ਰਨਜੀਤ ਸਿੰਘ ਢਿੱਲੋਂ, ਸਾਬਕਾ ਅਕਾਲੀ ਵਿਧਾਇਕ ਐੱਨਕੇ ਸ਼ਰਮਾ, ਮੁਹਾਲੀ ਤੋਂ ਆਪ ਵਿਧਾਇਕ ਕੁਲਵੰਤ ਸਿੰਘ, ਸਾਬਕਾ ਸਿਹਤ ਮੰਤਰੀ ਬਲਬੀਰ ਸਿੱਧੂ, ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ, ਪ੍ਰੇਮ ਸਿੰਘ ਚੰਦੂਮਾਜਰਾ, ਬਾਦਲ ਨਾਲ ਮੀਡੀਆ ਸਲਾਹਕਾਰ ਰਹੇ ਹਰਚਰਨ ਸਿੰਘ ਬੈਂਸ, ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਆਪ ਆਗੂ ਹਰਸੁਖ ਇੰਦਰ ਸਿੰਘ ਬੱਬੀ ਬਾਦਲ, ਟਕਸਾਲੀ ਅਕਾਲੀ ਆਗੂ ਜਥੇਦਾਰ ਕਰਤਾਰ ਸਿੰਘ ਤਸਿੰਬਲੀ, ਰਾਜੂ ਖੰਨਾ, ਨੰਬਰਦਾਰ ਹਰਵਿੰਦਰ ਸਿੰਘ ਸੋਹਾਣਾ, ਸਾਬਕਾ ਕੌਂਸਲਰ ਸਤਵੀਰ ਸਿੰਘ ਧਨੋਆ, ਜਗਦੀਪ ਸਿੰਘ ਚੀਮਾ ਸਮੇਤ ਵੱਡੀ ਗਿਣਤੀ ਵਿੱਚ ਵਰਕਰ ਮੌਜੂਦ ਸਨ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly