HOME ਝਾੜੂ ਤੀਲਾ-ਤੀਲਾ, ਲੋਕਤੰਤਰ ਦੀ ਜਿੱਤ- ਧੱਕੇਸ਼ਾਹੀ ਦੀ ਹਾਰ: ਜਤਿੰਦਰ ਕੌਰ ਮੂੰਗਾ

ਝਾੜੂ ਤੀਲਾ-ਤੀਲਾ, ਲੋਕਤੰਤਰ ਦੀ ਜਿੱਤ- ਧੱਕੇਸ਼ਾਹੀ ਦੀ ਹਾਰ: ਜਤਿੰਦਰ ਕੌਰ ਮੂੰਗਾ

3

ਨੌਜਵਾਨ ਕਾਂਗਰਸ ਆਗੂ ਨਾਨਕ ਸਿੰਘ ਜੰਡੀ ਬਣੇ ਬਲਾਕ ਸੰਮਤੀ ਬਲਾਚੌਰ ਦੇ ਚੇਅਰਮੈਨ

ਬੰਗਾ,  (ਸਮਾਜ ਵੀਕਲੀ)   (ਚਰਨਜੀਤ ਸੱਲ੍ਹਾਂ) ਬਲਾਚੌਰ ਬਲਾਕ ਸੰਮਤੀ ਚੋਣਾਂ ਵਿੱਚ ਕਾਂਗਰਸ ਪਾਰਟੀ ਨੇ ਸ਼ਾਨਦਾਰ ਜਿੱਤ ਹਾਸਲ ਕਰਦਿਆਂ ਨੌਜਵਾਨ ਆਗੂ ਨਾਨਕ ਸਿੰਘ ਜੰਡੀ ਨੂੰ ਬਲਾਕ ਸੰਮਤੀ ਦਾ ਚੇਅਰਮੈਨ ਬਣਾਇਆ ਹੈ। ਇਸ ਜਿੱਤ ਤੋਂ ਬਾਅਦ ਖੁਸ਼ੀ ਦਾ ਮਾਹੌਲ ਵੇਖਣ ਨੂੰ ਮਿਲਿਆ। ਜ਼ਿਲਾ ਪ੍ਰਧਾਨ ਮਹਿਲਾ ਕਾਂਗਰਸ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਬੰਗਾ ਜਤਿੰਦਰ ਕੌਰ ਮੁੰਗਾ ਵੱਲੋਂ ਬਲਾਚੌਰ ਦੇ ਸੀਨੀਅਰ ਕਾਂਗਰਸ ਆਗੂ ਅਤੇ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਨੂੰ ਵਧਾਈਆਂ ਦਿੰਦਿਆਂ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਜਿੱਤ ਲੋਕਾਂ ਦੇ ਭਰੋਸੇ, ਕਾਂਗਰਸ ਵਰਕਰਾਂ ਦੀ ਮਿਹਨਤ ਅਤੇ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਦੀ ਅਗਵਾਈ ਦਾ ਨਤੀਜਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਨਤੀਜੇ ਨਾਲ ਸਾਬਤ ਹੋ ਗਿਆ ਹੈ ਕਿ “ਝਾੜੂ” ਤੀਲਾ-ਤੀਲਾ ਹੋ ਗਿਆ ਹੈ ਅਤੇ ਸੱਤਾਧਾਰੀ ਧਿਰ ਵੱਲੋਂ ਕੀਤੀ ਗਈ ਧੱਕੇਸ਼ਾਹੀ ਦੇ ਬਾਵਜੂਦ ਲੋਕਤੰਤਰ ਦੀ ਜਿੱਤ ਹੋਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਲੋਕਾਂ ਨੇ ਆਪਣਾ ਫੈਸਲਾ ਦੇ ਦਿੱਤਾ ਹੈ ਅਤੇ 2027 ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਨੀ ਤੈਅ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਨੇ ਕਿਹਾ ਕਿ ਕਾਂਗਰਸ ਵਰਕਰਾਂ ਦੀ ਏਕਤਾ ਅਤੇ ਜਜ਼ਬੇ ਨਾਲ ਮਿਲੀ ਇਹ ਜਿੱਤ ਦਰਸਾਉਂਦੀ ਹੈ ਕਿ ਆਉਣ ਵਾਲਾ ਸਮਾਂ ਕਾਂਗਰਸ ਪਾਰਟੀ ਦਾ ਹੈ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਵੱਡੀ ਜਿੱਤ ਦਰਜ ਕਰੇਗੀ। ਇਸ ਦੌਰਾਨ ਕਮਲਜੀਤ ਸਿੰਘ ਬੰਗਾ ਅਤੇ ਹਰਭਜਨ ਸਿੰਘ ਭਰੋਲੀ ਵੱਲੋਂ ਵੀ ਨਾਨਕ ਸਿੰਘ ਜੰਡੀ ਦੇ ਚੇਅਰਮੈਨ ਬਣਨ ਅਤੇ ਕਾਂਗਰਸ ਪਾਰਟੀ ਦੀ ਜਿੱਤ ‘ਤੇ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਨੂੰ ਵਧਾਈਆਂ ਦਿੰਦਿਆਂ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਸ਼ਹੀਦ ਭਗਤ ਸਿੰਘ ਸਿੱਖਿਆ ਸੇਵਾ ਸੁਸਾਇਟੀ ਵੱਲੋਂ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਅਮਰ ਕੌਰ ਹਾਲ ਵਿੱਚ ਕਰਾਇਆ ਗਿਆ
Next articleਕਾਂਗਰਸ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ : ਚੌਧਰੀ ਮੀਨਾ ਸੂੰਢ