HOME ਸੰਯੁਕਤ ਕਿਸਾਨ ਮੋਰਚੇ ਦੀ ਕਾਲ ਤੇ ਮਹਿਤਪੁਰ ‘ਚ ਰੋਸ ਪ੍ਰਦਰਸ਼ਨ ਬਿੱਲਾਂ...

ਸੰਯੁਕਤ ਕਿਸਾਨ ਮੋਰਚੇ ਦੀ ਕਾਲ ਤੇ ਮਹਿਤਪੁਰ ‘ਚ ਰੋਸ ਪ੍ਰਦਰਸ਼ਨ ਬਿੱਲਾਂ ਦੀਆਂ ਕਾਪੀਆਂ ਸਾੜੀਆਂ

6
ਮਹਿਤਪੁਰ,  (ਸਮਾਜ ਵੀਕਲੀ)  (ਹਰਜਿੰਦਰ ਸਿੰਘ ਚੰਦੀ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਬਿਜਲੀ ਬਿੱਲ , ਸੀਡ ਬਿੱਲ 2025 ਅਤੇ ਚਾਰ ਲੇਬਰ ਕੋਡ ਦੀਆਂ ਕਾਪੀਆਂ ਸਾੜਨ ਦੇ ਰਾਸ਼ਟਰੀ ਪ੍ਰੋਗਰਾਮ ਤਹਿਤ ਮੰਡਲ ਦਫਤਰ ਪਾਵਰਕਾਮ ਮਹਿਤਪੁਰ ਦੇ ਗੇਟ ਅੱਗੇ ਕਿਸਾਨ–ਮਜ਼ਦੂਰ ਜਥੇਬੰਦੀਆਂ ਵੱਲੋਂ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਮਾਰਚ ਦੀ ਅਗਵਾਈ ਆਲ ਇੰਡੀਆ ਕਿਸਾਨ ਸਭਾ ਦੇ ਆਗੂ ਸੰਦੀਪ ਅਰੋੜਾ, ਦਿਲਬਾਗ ਸਿੰਘ ਚੰਦੀ, ਮਨਜੀਤ ਸਿੰਘ ਜਮਰੂਹੀ, ਕਿਸਾਨ ਸਭਾ ਦੇ ਮੇਜਰ ਸਿੰਘ ਖੁਰਲਾਪੁਰ, ਭਾਰੀ ਕਿਸਾਨ ਯੂਨੀਅਨ ਖਹਿਰਾ ਦੇ ਕੇਵਲ ਸਿੰਘ ਖਹਿਰਾ, ਜਸਵੰਤ ਸਿੰਘ ਲੋਗੜ, ਭਾਰਤੀ ਕਿਸਾਨ ਯੂਨੀਅਨ ਡਕੋਦਾ ਦੇ ਸਤਨਾਮ ਸਿੰਘ ਲੋਗੜ, ਰਮਨਜੀਤ ਸਿੰਘ ਸਮਰਾ, ਅਤੇ ਭੱਠਾ ਵਰਕਰ ਯੂਨੀਅਨ ਦੇ ਸੁਨੀਲ ਕੁਮਾਰ ਨੇ ਕੀਤੀ। ਇਸ ਮੌਕੇ ਇਕੱਤਰ ਹੋਏ ਪ੍ਰਦਰਸ਼ਨ ਕਾਰੀਆਂ ਵੱਲੋਂ ਸ਼ਹਿਰ ਵਿਚ ਰੋਸ ਜਾਹਰ ਕਰਨ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਪਾਵਰਕਾਮ ਦਫਤਰ ਦੇ ਸਾਹਮਣੇ ਰੋਡ ‘ਤੇ ਬਿਜਲੀ ਬਿੱਲ 2025 ਅਤੇ ਲੇਬਰ ਕੋਡ ਦੀਆਂ ਕਾਲੀਆਂ ਕਾਪੀਆਂ ਸਾੜੀਆਂ। ਇਸ ਮੌਕੇ ਬੁਲਾਰਿਆਂ ਨੇ ਕਿਹਾ ਬੋਲਦਿਆਂ ਕਿਹਾ  ਪੰਜਾਬ ਦੇ ਲੋਕ ਕਿਸੇ ਵੀ ਕੀਮਤ ’ਤੇ ਇਹ ਕਾਲੇ ਕਾਨੂੰਨ ਲਾਗੂ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਬਿਜਲੀ ਬਿੱਲ, ਲੇਬਰ ਕੋਡ ਅਤੇ ਹੋਰ ਬਿੱਲ ਕਾਰਪੋਰੇਟ ਘਰਾਣਿਆਂ ਨੂੰ ਫ਼ਾਇਦਾ ਅਤੇ ਲੋਕਾਂ ਦੇ ਘਰਾਂ ਵਿੱਚ ਹਨੇਰਾ ਭਰਨ ਲਈ ਲਾਗੂ ਕੀਤੇ ਜਾ ਰਹੇ ਹਨ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਚਿੱਪ ਵਾਲੇ ਮੀਟਰ ਕਿਸੇ ਵੀ ਹਾਲਤ ਵਿੱਚ ਨਹੀਂ ਲੱਗਣ ਦਿੱਤੇ ਜਾਣਗੇ। ਉਨ੍ਹਾਂ ਕਿਹਾ ਜੇਕਰ ਬਿਜਲੀ ਸੋਧ ਬਿੱਲ 2025 ਅਤੇ ਲੇਬਰ ਕੋਡ ਰੱਦ ਨਾ ਕੀਤੇ ਗਏ ਤਾਂ ਸੰਘਰਸ਼ ਹੋਰ ਵੀ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਬੁਲਾਰਿਆਂ ਨੇ ਇਹ ਵੀ ਚਿਤਾਵਨੀ ਦਿੱਤੀ ਕਿ ਸਰਕਾਰਾਂ ਕਿਸਾਨ–ਮਜ਼ਦੂਰਾਂ ਦਾ 2027 ਦੀਆਂ ਚੋਣਾਂ ਵਿੱਚ ਮੁਕਾਬਲਾ ਕਰਨ ਲਈ ਤਿਆਰ ਰਹਿਣ। ਇਸ ਮੌਕੇ ਰਜਿੰਦਰ ਸਿੰਘ ਮੱਡ (ਕਿਰਤੀ ਕਿਸਾਨ ਯੂਨੀਅਨ), ਮਜ਼ਦੂਰ ਆਗੂ ਕਸ਼ਮੀਰ ਮੰਡਿਆਲਾ, ਇਸਤਰੀ ਜਾਗਰਤੀ ਮੰਚ ਦੀ ਅਨੀਤਾ ਸੰਧੂ, ਰਮੇਸ਼ ਸਿੰਘ ਮਾਨ, ਗੁਰਬਾਜ ਸਿੰਘ, ਅਵਤਾਰ ਸਿੰਘ ਤਾਰੀ, ਸਤਨਾਮ ਸਿੰਘ ਬਿੱਲੇ, ਗੁਰਜੰਟ ਸਿੰਘ, ਕਮਲਪ੍ਰੀਤ ਸਿੰਘ, ਸੁਖਚੈਨ ਸਿੰਘ, ਗੁਰਵਿੰਦਰ ਸਿੰਘ ਪੱਡਾ ਅਤੇ ਨਕਿੰਦਰ ਸਿੰਘ ਆਦਿ ਸ਼ਾਮਲ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਕਿਸੇ ਕੁੜੀ ਦੀਆਂ ਛਾਤੀਆਂ ਫੜਨਾ ਬਲਾਤਕਾਰ ਦੀ ਕੋਸ਼ਿਸ਼ ਨਹੀਂ ਹੈ…, ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਦੇ ਫੈਸਲੇ ‘ਤੇ ਇਤਰਾਜ਼ ਜਤਾਇਆ
Next articleਪਿੰਡ ਉਪਲਾਂ ਵਿੱਚ ਸ਼ਹੀਦੀ ਸਮਾਗਮ 12 ਦਸੰਬਰ ਤੋਂ