HOME ਸੰਯੁਕਤ ਕਿਸਾਨ ਮੌਰਚੇ ਦੇ ਸੱਦੇ ਤੇ ਦੇਸ਼ ਭਗਤ ਯਾਦਗਾਰ ਹਾਲ ਵਿਖੇ ਜਥੇਬੰਦੀਆਂ...

ਸੰਯੁਕਤ ਕਿਸਾਨ ਮੌਰਚੇ ਦੇ ਸੱਦੇ ਤੇ ਦੇਸ਼ ਭਗਤ ਯਾਦਗਾਰ ਹਾਲ ਵਿਖੇ ਜਥੇਬੰਦੀਆਂ ਦੀ ਹੰਗਾਮੀ ਮੀਟਿੰਗ 

6
ਬਿਜਲੀ ਬਿੱਲ, ਬੀਜ ਬਿਲ, ਨਿਜੀਕਰਨ, ਲੇਬਰ ਕੋਡ, ਸਰਕਾਰੀ ਅਤੇ ਜੰਨਤਕ ਅਦਾਰਿਆਂ ਦੀਆਂ ਜ਼ਮੀਨਾਂ ਵੇਚਣ ਨੂੰ ਲੈ ਕੇ ਤਿਖੇ ਸੰਘਰਸ਼ ਦੀ ਚਿਤਾਵਨੀ 
ਜਲੰਧਰ   (ਸਮਾਜ ਵੀਕਲੀ)  (ਹਰਜਿੰਦਰ ਸਿੰਘ ਚੰਦੀ)– ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਅੱਜ 2 ਦਰਜਨ ਤੋਂ ਵੱਧ ਵੱਖ- ਵੱਖ ਮਜ਼ਦੂਰ,ਮੁਲਾਜ਼ਮ,ਠੇਕਾ ਕਰਮੀ,ਵਿਦਿਆਰਥੀ ਅਤੇ ਔਰਤਾਂ ਦੀਆਂ ਜੱਥੇਬੰਦੀਆਂ ਨੇ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਹੋਈ ਮੀਟਿੰਗ ਵਿੱਚ ਸ਼ਮੂਲੀਅਤ ਕਰਕੇ ਬਿਜਲੀ ਬਿੱਲ 2025 ਤੇ ਬੀਜ ਬਿੱਲ 2025 ਨੂੰ ਵਾਪਸ ਲੈਣ, ਜਨਤਕ ਖੇਤਰ ਦੇ ਨਿੱਜੀਕਰਨ ਅਤੇ ਸਰਕਾਰੀ ਤੇ ਜਨਤਕ ਅਦਾਰਿਆਂ ਦੀਆਂ ਜਮੀਨਾਂ ਵੇਚਣ ਵਿਰੁੱਧ ਅਤੇ ਚਾਰ ਲੇਬਰ ਕੋਡ ਰੱਦ ਕਰਵਾਉਣ ਲਈ ਇੱਕ ਵੱਡੀ ਜਨਤਕ ਲਾਮਬੰਦੀ ਕਰਦੇ ਹੋਏ ਸੰਘਰਸ਼ ਤੇਜ਼ ਕਰਨ ਦਾ ਫ਼ੈਸਲਾ ਕੀਤਾ। ਮੀਟਿੰਗ ਨੇ ਸਰਬ ਸੰਮਤੀ ਨਾਲ ਫੈਸਲਾ ਕੀਤਾ ਕਿ ਕੇਂਦਰ ਸਰਕਾਰ ਵੱਲੋਂ ਬਿਜਲੀ ਸੋਧ ਬਿੱਲ 2025 ਸੰਸਦ ‘ਚ ਪੇਸ਼ ਕਰਨ ਤੋਂ ਅਗਲੇ ਦਿਨ ਸੂਬੇ ਭਰ ਵਿੱਚ ਕਾਲਾ ਦਿਨ ਮਨਾਇਆ ਜਾਵੇਗਾ। ਉਸ ਦਿਨ ਸੂਬੇ ਭਰ ਚ 12 ਤੋਂ 3 ਵਜੇ ਤੱਕ ਤਿੰਨ ਘੰਟਿਆਂ ਲਈ ਰੇਲਾਂ ਦਾ ਚੱਕਾ ਜਾਮ ਕਰਨ ਦੇ ਨਾਲ ਨਾਲ ਟੋਲ ਪਲਾਜੇ ਫਰੀ ਕੀਤੇ ਜਾਣਗੇ। ਬਿਜਲੀ ਮੁਲਾਜ਼ਮ ਤੇ ਅਧਿਆਪਕ ਜਥੇਬੰਦੀਆਂ ਸਮੇਤ ਕਈ ਮੁਲਾਜ਼ਮ ਜਥੇਬੰਦੀਆਂ ਕਾਲੇ ਬਿੱਲੇ ਲਗਾ ਕੇ ਤੇ ਕਾਲੇ ਕੱਪੜੇ ਪਾ ਕੇ ਗੇਟ ਰੈਲੀਆਂ ਕਰਨਗੀਆਂ। ਇਸ ਮੀਟਿੰਗ ਦੌਰਾਨ ਸੰਤੋਖ ਸਿੰਘ ਸੰਧੂ, ਦਰਸ਼ਨ ਨਾਹਰ, ਤੀਰਥ ਸਿੰਘ ਬਾਸੀ,ਜਸਵੀਰ ਕੌਰ ਜੱਸੀ ਅਤੇ ਪ੍ਰੇਮ ਲਾਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਪੰਜਾਬ ਦੀਆਂ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝਾ ਮਜ਼ਦੂਰ ਮੋਰਚਾ, ਬਿਜਲੀ ਮਹਿਕਮੇ ਤੋਂ ਜੁਆਇੰਟ ਫੋਰਮ, ਬਿਜਲੀ ਏਕਤਾ ਮੰਚ, ਟੈਕਨੀਕਲ ਸਰਵਿਸ ਯੂਨੀਅਨ ਦੇ ਭੰਗਲ ਅਤੇ ਖੰਨਾ ਗਰੁੱਪ, ਜੂਨੀਅਰ ਇੰਜੀਨੀਅਰ ਅਤੇ ਇੰਜੀਨੀਅਰ ਐਸੋਸੀਏਸ਼ਨਾਂ, ਸੀਟੀਯੂ, ਮੁਲਾਜ਼ਮ ਜਥੇਬੰਦੀਆਂ, ਆਂਗਣਵਾੜੀ ਵਰਕਰਜ਼ ਯੂਨੀਅਨ, ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ, ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ, ਪੰਜਾਬ ਸਟੂਡੈਂਟਸ ਯੂਨੀਅਨ, ਇਸਤਰੀ ਜਾਗ੍ਰਿਤੀ ਮੰਚ, ਪੰਜਾਬ ਸਟੂਡੈਂਟਸ ਫੈਡਰੇਸ਼ਨ, ਪੀ ਐੱਸ ਐੱਫ ਆਦਿ ਨੇ ਸ਼ਮੂਲੀਅਤ ਕੀਤੀ।ਮੀਟਿੰਗ ਨੇ ਕੇਂਦਰ ਸਰਕਾਰ ਵੱਲੋਂ ਬਿਜਲੀ ਨੂੰ ਜਨਤਕ ਸੇਵਾ ਦੀ ਥਾਂ ਮੰਡੀ ਦੀ ਵਸਤੂ ਬਣਾਉਣ ਦੇ ਇਰਾਦੇ ਨਾਲ ਲਿਆਂਦੇ ਜਾ ਰਹੇ ਬਿਜਲੀ ਬਿੱਲ 2025 ਨੂੰ ਆਮ ਲੋਕਾਂ ਵਿਰੁੱਧ ਮੋਦੀ ਸਰਕਾਰ ਵੱਲੋਂ ਵਿੱਢੇ ਕਾਰਪੋਰੇਟ ਪੱਖੀ ਹਮਲੇ ਦੀ ਅਗਲੀ ਕੜੀ ਵਜੋਂ ਸਮਝਦਿਆਂ ਇਸ ਨੂੰ ਵਾਪਸ ਕਰਵਾਉਣ ਲਈ ਜਨਤਕ ਲਾਮਬੰਦੀ ਕਰਕੇ ਘਰ ਘਰ ਸੰਘਰਸ਼ ਦਾ ਸੁਨੇਹਾ ਦੇਣ ਦਾ ਪ੍ਰੋਗਰਾਮ ਉਲੀਕਿਆ ਹੈ। ਜਿਸ ਤਹਿਤ ਦੋ ਵਰਕੀ ਵੰਡਣ ਤੋਂ ਇਲਾਵਾ 28 ਦਸੰਬਰ ਤੋਂ 4 ਜਨਵਰੀ ਤੱਕ ਪਿੰਡਾਂ ਕਸਬਿਆਂ ਅਤੇ ਸ਼ਹਿਰਾਂ ਚ ਮੋਟਰਸਾਈਕਲ ਮਾਰਚ, ਝੰਡਾ ਤੇ ਢੋਲ ਮਾਰਚ ਜਾਗੋ, ਰੈਲੀਆਂ ਅਤੇ ਮੁਜ਼ਾਹਰੇ ਕਰਕੇ ਜਨਤਕ ਮੁਹਿੰਮ ਭਖਾਉਣ ਦਾ ਸੱਦਾ ਦੇਣ ਦੇ ਨਾਲ ਨਾਲ 16 ਜਨਵਰੀ ਨੂੰ ਬਿਜਲੀ ਵਿਭਾਗ ਦੇ ਐਸ.ਈ. ਦਫਤਰਾਂ ਉੱਪਰ ਇੱਕ ਦਿਨ ਦੇ ਵਿਸ਼ਾਲ ਧਰਨੇ ਦੇਣ ਦਾ ਐਲਾਨ ਵੀ ਕੀਤਾ ਹੈ। ਮੀਟਿੰਗ ਵਿੱਚ ਚਾਰ ਲੇਬਰ ਕੋਡ ਰੱਦ ਕਰਨ, ਸਰਕਾਰੀ ਅਤੇ ਜਨਤਕ ਅਦਾਰਿਆਂ ਦੀਆਂ ਜਮੀਨਾਂ ਵੇਚਣ ਵਿਰੁੱਧ ਵੀ ਆਵਾਜ਼ ਚੁੱਕਣ ਦਾ ਫੈਸਲਾ ਕੀਤਾ ਗਿਆ। ਪੰਜਾਬ ਸਰਕਾਰ ਵੱਲੋਂ ਬਿਜਲੀ ਸੋਧ ਬਿੱਲ ਅਤੇ ਬੀਜ ਬਿਲ 2025 ਵਿਰੁੱਧ ਧਾਰੀ ਚੁੱਪ ਨੂੰ ਆੜੇ ਹੱਥੀਂ ਲੈਂਦਿਆਂ ਮੀਟਿੰਗ ਨੇ ਪੰਜਾਬ ਸਰਕਾਰ ਦੀ ਚੁੱਪ ਨੂੰ ਕੇਂਦਰ ਸਰਕਾਰ ਦੇ ਕਾਰਪੋਰੇਟ ਪੱਖੀ ਲੋਕ ਵਿਰੋਧੀ ਕਦਮਾਂ ਦੀ ਪੈੜ ਚ ਪੈਰ ਧਰਨ ਦੇ ਸਮਾਨ ਕਦਮ ਕਰਾਰ ਦਿੱਤਾ। ਮੀਟਿੰਗ ਵਿੱਚ ਵੱਖ-ਵੱਖ ਜਥੇਬੰਦੀਆਂ ਦੇ ਤਰਸੇਮ ਪੀਟਰ, ਮੋਹਨ ਸਿੰਘ ਬੱਲ, ਮਨੋਹਰ ਸਿੰਘ ਗਿੱਲ, ਜਸਵੰਤ ਸਿੰਘ,ਹਰਮੇਸ਼ ਮਾਲੜੀ, ਪਰਮਜੀਤ ਰੰਧਾਵਾ, ਚਰਨਜੀਤ ਸਿੰਘ, ਗੁਰਦੇਵ ਸਿੰਘ,ਸੰਜੀਵ ਕੁਮਾਰ,ਕਸ਼ਮੀਰ ਸਿੰਘ ਘੁੱਗਸ਼ੋਰ, ਹਰੀ ਮੁਨੀ ਸਿੰਘ, ਚਤਰਪਾਲ ਸਿੰਘ,ਬਲਵਿੰਦਰ ਕੌਰ, ਸ਼ੀਲਾ ਰਾਣੀ, ਵੀਰ ਕੁਮਾਰ,ਜਸਵਿੰਦਰ ਸਿੰਘ ਢੇਸੀ, ਮਨਜਿੰਦਰ ਸਿੰਘ ਢੇਸੀ,ਹੰਸ ਰਾਜ ਪੱਬਵਾਂ, ਗੁਰਜੀਤ ਕੌਰ ਸ਼ਾਹਕੋਟ, ਰਮਨਦੀਪ ਕੌਰ ਅਤੇ ਮੰਗਲਜੀਤ ਪੰਡੋਰੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ,ਮਜ਼ਦੂਰ ਮੁਲਾਜ਼ਮ ਵਿਦਿਆਰਥੀ ਤੇ ਔਰਤ ਆਗੂ ਮੌਜੂਦ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਪਿੰਡ ਦਾ ਜਿੰਨ ਫੜਿਆ- ਮਾਸਟਰ ਪਰਮ ਵੇਦ 
Next articleਇਸਤਰੀ ਮੈਬਰਾਂ ‘ਤੇ ਅਧਾਰਿਤ ਬਣਿਆ ਰੋਟਰੀ ਕਲੱਬ ਲੁਧਿਆਣਾ ਹਾਰਮੋਨੀ ਇੱਕ ਰੋਲ ਮਾਡਲ ਕਲੱਬ –ਸ਼੍ਰੀ ਰੋਹਿਤ ਉਬਰਾਏ