HOME ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ 6 ਅਪ੍ਰੈਲ ਨੂੰ ਏਡੀਸੀ ਜਗਰਾਉ ਦੇ...

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ 6 ਅਪ੍ਰੈਲ ਨੂੰ ਏਡੀਸੀ ਜਗਰਾਉ ਦੇ ਦਫ਼ਤਰ ਦੇ ਘਿਰਾਓ ਦਾ ਐਲਾਨ 

7
ਰਾਏਕੋਟ   (ਸਮਾਜ ਵੀਕਲੀ)   ਗੁਰਭਿੰਦਰ ਗੁਰੀ  :- ਅੱਜ ਸੰਯੁਕਤ ਕਿਸਾਨ ਮੋਰਚੇ ਦੇ ਜ਼ਿਲ੍ਹਾ ਲੁਧਿਆਣਾ ਦੇ ਸੀਨੀਅਰ ਆਗੂ ਵੱਲੋਂ ਇਕ ਵਿਸ਼ੇਸ਼ ਮੀਟਿੰਗ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਅਨੁਸਾਰ 6 ਅਪ੍ਰੈਲ  ਦੇ ਪ੍ਰੋਗਰਾਮ ਤਹਿਤ ਸਥਾਨਕ ਇਤਿਹਾਸਕ ਅਸਥਾਨ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲ੍ਹਾ ਲੁਧਿਆਣਾ ਪ੍ਰਧਾਨ ਮਾਸਟਰ ਮਹਿੰਦਰ ਸਿੰਘ ਕਮਾਲਪੁਰਾ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਸੰਬੰਧੀ ਪ੍ਰੈੱਸ ਨਾਲ ਗੱਲਬਾਤ ਕਰਦਿਆ ਬੀਕੇਯੂ ਡਕੌਂਦਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਹਰਬਖਸ਼ੀਸ਼ ਸਿੰਘ ਰਾਏ ਚੱਕ ਭਾਈ ਕਾ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਲੱਖੋਵਾਲ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਨੁਮਾਇੰਦਿਆ ਨੇ ਹਿੱਸਾ ਲਿਆ ਅਤੇ ਸਰਵਸੰਮਤੀ ਨਾਲ ਫੈਸਲਾ ਲੈਂਦਿਆ ਏਡੀਸੀ ਜਗਰਾਉਂ ਦੇ ਘਿਰਾਓ ਐਲਾਨ ਕੀਤਾ । ਉਹਨਾਂ ਕਿਹਾ ਕਿ ਸਬੰਧਿਤ ਜਥੇਬੰਦੀਆ ਦੇ ਵਰਕਰ ਜਗਰਾਉ ਦੇ ਮੋਗਾ ਲੁਧਿਆਣਾ ਪੁਲ ਦੇ ਹੇਠਾਂ ਆਪਣਾ ਸਵੇਰੇ 11 ਵਜੇ ਤੋਂ ਲੈਕੇ ਬਾਅਦ ਦੁਪਿਹਰ 3 ਵਜੇ ਤੱਕ ਆਪਣਾ ਵਿਰੋਧ ਪ੍ਰਦਰਸ਼ਨ ਕਰਨਗੇ ਅਤੇ ਆਵਾਜਾਈ ਨੂੰ ਪ੍ਰਵਾਹਿਤ ਨਹੀਂ ਕਰਨਗੇਂ ਅਤੇ ਜੇਕਰ ਏਡੀਸੀ ਜਗਰਾਉਂ ਵੱਲੋਂ ਇਸ ਰੋਸ ਪ੍ਰਦਰਸ਼ਨ ਨੂੰ ਅਣਗੌਲਿਆ ਕੀਤਾ ਗਿਆ ਤਾਂ ਮੌਕੇ ਅਨੁਸਾਰ ਪ੍ਰਦਰਸ਼ਨ ਬਦਲਿਆ ਵੀਂ ਜਾ ਸਕਦਾ ਹੈਂ। ਜਿਸ ਦੀ ਪੂਰਨ ਜਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀਂ। ਉਹਨਾਂ ਸਮੂਹ ਕਿਸਾਨ ਆਗੂਆਂ ਨੇ ਗੱਲਬਾਤ ਕਰਦਿਆ ਆਖਿਆ ਕਿ ਪੰਜਾਬ ਤੇ ਕੇਂਦਰ ਸਰਕਾਰ ਕਿਸਾਨਾਂ ਦੀਆ ਮੰਗਾਂ ਨੂੰ ਅਣਗੌਲਿਆ ਕਰਦੀਆਂ ਆ ਰਹੀਆ ਹਨ। ਜਿਸ ਤਰ੍ਹਾਂ ਐਮਐਸਪੀ ਗਾਰੰਟੀ ਕਾਨੂੰਨ ਬਣਾਉਣ, ਬਿਜਲੀ ਸੋਧ ਬਿੱਲ ਵਾਪਸ ਲੈਣ, ਬੀਜ ਬਿੱਲ ਰੱਦ ਕਰਵਾਉਣ, ਕਿਸਾਨਾਂ ਮਜ਼ਦੂਰਾਂ ਦਾ ਕਰਜਾ ਮੁਆਫ ਕਰਵਾਉਣ, ਚਿੱਪ ਵਾਲੇ ਮੀਟਰ ਹਟਾਉਣ, ਪੰਜਾਬ ਦੇ ਪਾਣੀਆਂ ਨੂੰ ਬਚਾਉਣ ਸੰਬੰਧੀ ਹੋਰ ਬਹੁਤ ਸਾਰੀਆਂ ਮੰਗਾਂ ਲਟਕਦੀਆਂ ਆ ਰਹੀਆ ਹਨ। ਇਹਨਾਂ ਮੰਗਾਂ ਸੰਬੰਧੀ 6 ਅਪ੍ਰੈਲ ਨੂੰ ਪ੍ਰਧਾਨ ਮੰਤਰੀ ਭਾਰਤ ਸਰਕਾਰ ਲਈ ਮੰਗ ਪੱਤਰ ਪੂਰੇ ਪੰਜਾਬ ਭਰ ਵਿੱਚ ਸੌਂਪੇ ਜਾਣੇ ਹਨ। ਇਸ ਸਮੇਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਬਲਵਿੰਦਰ ਸਿੰਘ ਕਮਾਲਪੁਰਾ, ਬਲਾਕ ਰਾਏਕੋਟ ਪ੍ਰਧਾਨ ਰਣਧੀਰ ਸਿੰਘ ਬੱਸੀਆ, ਬਲਾਕ ਪ੍ਰਧਾਨ ਪੱਖੋਵਾਲ ਗੁਰਵਿੰਦਰ ਸਿੰਘ ਪੱਖੋਵਾਲ, ਬਲਦੇਵ ਸਿੰਘ ਅਕਾਲਗਡ਼੍ਹ ਖੁਰਦ, ਪ੍ਰਧਾਨ ਗੁਰਜੰਟ ਸਿੰਘ ਗਿੱਲ ਅੱਚਰਵਾਲ, ਬੀਕੇਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਮਨਪ੍ਰੀਤ ਸਿੰਘ ਗੋਂਦਵਾਲ, ਬਲਾਕ ਪ੍ਰਧਾਨ ਅਵਤਾਰ ਸਿੰਘ ਤਾਰ ਬਰਮੀਂ, ਪੰਜਾਬ ਕਿਸਾਨ ਯੂਨੀਅਨ ਦੇ ਮਲਕੀਤ ਸਿੰਘ ਭੈਣੀ ਬੜਿੰਗ, ਬੀਕੇਯੂ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਜੋਗਿੰਦਰ ਸਿੰਘ ਮਲਸੀਹਾਂ ਬਾਜਣ, ਬਲਾਕ ਪ੍ਰਧਾਨ ਰਾਏਕੋਟ ਕਮਲਜੀਤ ਸਿੰਘ ਰੂਪਾਂਪੱਤੀ, ਗੁਰਚਰਨ ਸਿੰਘ ਅੱਚਰਵਾਲ, ਜਸਵੀਰ ਸਿੰਘ ਅਕਾਲਗਡ਼੍ਹ ਖੁਰਦ, ਬੇਅੰਤ ਸਿੰਘ ਗਿੱਲ, ਜ਼ੋਰਾ ਸਿੰਘ ਅੱਚਰਵਾਲ, ਸਾਧੂ ਸਿੰਘ ਚੱਕ ਭਾਈ ਕਾ, ਹਾਕਮ ਸਿੰਘ ਬਿੰਜਲ, ਅਵਤਾਰ ਸਿੰਘ ਤਾਰੀ ਬਿੰਜਲ, ਚਰਨਜੀਤ ਸਿੰਘ ਕਮਾਲਪੁਰਾ, ਚਮਕੌਰ ਸਿੰਘ ਗਿੱਲ, ਦਵਿੰਦਰ ਸਿੰਘ ਨੱਤ ਬੱਸੀਆ, ਮਨਜਿੰਦਰ ਸਿੰਘ ਲਾਡੀ ਬੱਸੀਆ ਆਦਿ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਸੁਭਾਅ …
Next articleਅਮਰੀਕਾ ਅਤੇ ਇਜ਼ਰਾਇਲ ਵੱਲੋਂ ਇਰਾਨ ਉਤੇ ਹਮਲੇ ਵਿਰੁੱਧ ਮੋਰਿੰਡਾ ਵਿਖੇ ਰੋਸ ਪ੍ਰਦਰਸ਼ਨ