ਨਕੋਦਰ (ਸਮਾਜ ਵੀਕਲੀ) ( ਚੰਦੀ )- ਅੱਜ ਇੱਥੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਬੁਖਲਾਹਟ ਵਿੱਚ ਆਈ ਮਾਨ ਸਰਕਾਰ ਨੂੰ ਸਬਕ ਸਿਖਾਉਣ ਲਈ 10 ਮਾਰਚ ਨੂੰ ਆਪ ਸਰਕਾਰ ਦੇ ਮੰਤਰੀ ਅਤੇ ਵਿਧਾਇਕਾਂ ਦੇ ਘਰ ਘੇਰਨ ਦੇ ਦਿੱਤੇ ਪ੍ਰੋਗਰਾਮ ਨੂੰ ਇਨ੍ਹਾਂ ਬਿੰਨ ਲਾਗੂ ਕਰਨ ਲਈ ਸੰਯੁਕਤ ਕਿਸਾਨ ਮੋਰਚੇ ਵਿਚਲੀਆਂ ਜੱਥੇਬੰਦੀਆਂ ਦੀ ਸਾਂਝੀ ਮੀਟਿੰਗ ਨਕੋਦਰ ਵਿਖੇ ਸ਼ਹੀਦ ਗਗਨ ਸੁਰਜੀਤ ਪਾਰਕ ਵਿਖੇ ਕੀਤੀ ਗਈ। ਜਿਸ ਵਿੱਚ ਵੱਖ- ਵੱਖ ਜੱਥੇਬੰਦੀਆਂ ਵੱਲੋਂ ਜਮਹੂਰੀ ਕਿਸਾਨ ਸਭਾ ਦੇ ਸੂਬਾਈ ਆਗੂਆਂ ਮਨੋਹਰ ਸਿੰਘ ਗਿੱਲ ਰਾਮ ਸਿੰਘ, ਆਲ ਇੰਡੀਆ ਕਿਸਾਨ ਸਭਾ ਦੇ ਸੂਬਾਈ ਆਗੂਆਂ ਸੰਦੀਪ ਅਰੋੜਾ ਰਜਿੰਦਰ ਹੈਪੀ,ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਬਾਬਾ ਪਲਵਿੰਦਰ ਸਿੰਘ ਚੀਮਾਂ, ਸਰਦੂਲ ਸਿੰਘ, ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਨਰਿੰਦਰ ਸਿੰਘ ਬਾਜਵਾ,ਸੋਢੀ ਸਿੰਘ, ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਮੋਹਨ ਸਿੰਘ ਬੱਲ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਮੀਤ ਸਕੱਤਰ ਬੂਟਾ ਸਿੰਘ, ਜਰਨੈਲ ਸਿੰਘ, ਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੀਨੀਅਰ ਸਾਥੀਆਂ ਸਮੇਤ ਸ਼ਿਰਕਤ ਕੀਤੀ। ਆਗੂਆਂ ਨੇ ਕਿਹਾ ਕਿ ਪੰਜਾਬ ਦੀ ਆਪ ਦੀ ਸਰਕਾਰ ਵੱਲੋਂ ਕਿਸਾਨਾਂ ਨਾਲ ਪਿਛਲੇ ਦਿਨੀ ਕੀਤੇ ਗਏ ਮਾੜੇ ਵਰਤਾਰੇ ਦੀ ਸਖ਼ਤ ਸਬਦਾਂ ਵਿੱਚ ਨਿੰਦਿਆ ਕਰਦੇ ਹਾਂ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 10 ਮਾਰਚ ਨੂੰ ਹਲਕਾ ਨਕੋਦਰ ਦੀ ਐਮ ਐਲ ਏ ਬੀਬੀ ਇੰਦਰਜੀਤ ਕੌਰ ਮਾਨ ਦੇ ਘਰ ਦਾ 11 ਤੋਂ 4 ਵਜੇ ਤੱਕ ਘਿਰਾਉ ਕੀਤਾ ਜਾਵੇਗਾ। ਜਿਸ ਵਿੱਚ ਆਗੂਆਂ ਵੱਲੋਂ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



