ਖੱਟਰ ਦੇ ਸੁਆਲਾਂ ਦੇ ਕੈਪਟਨ ਨੇ ਿਦੱਤੇ ਤਿੱਖੇ ਜਵਾਬ

Haryana: Haryana Chief Minister Manohar Lal Khattar.

 

  • ਹਰਿਆਣਾ ਵਿੱਚ ਵੱਧ ਫ਼ਸਲਾਂ ਐੱਮਐੱਸਪੀ ਉੱਤੇ ਖਰੀਦੇ ਜਾਣ ਦਾ ਕੀਤਾ ਦਾਅਵਾ

ਚੰਡੀਗੜ੍ਹ (ਸਮਾਜ ਵੀਕਲੀ): ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪੰਜਾਬ ਸਰਕਾਰ ’ਤੇ ਹਰਿਆਣਾ ਵਿੱਚ ਬਦਅਮਨੀ ਫੈਲਾਉਣ ਦੋਸ਼ ਲਾਉਂਦਿਆਂ ਕਿਹਾ ਕਿ ਪੰਜਾਬ ਦੇ ਕਿਸਾਨ ਹਰਿਆਣਾ ਦੀ ਜ਼ਮੀਨ ’ਤੇ ਅਮਨ ਕਾਨੂੰਨ ਭੰਗ ਕਰ ਰਹੇ ਹਨ। ਖੱਟਰ ਨੇ ਟਵੀਟ ਕਰਦਿਆਂ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਵੀ ਗਿਣਵਾਈਆਂ ਤੇ ਕਿਹਾ ਕਿ ਕਿਸਾਨ ਵਿਰੋਧੀ ਪੰਜਾਬ ਹੈ ਜਾਂ ਹਰਿਆਣਾ ਇਹ ਸਰਕਾਰਾਂ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਤੋਂ ਸਪੱਸ਼ਟ ਹੋ ਜਾਂਦਾ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਕਿਸਾਨੀ ਦੇ ਮੁੱਦੇ ’ਤੇ ਘੇਰਦਿਆਂ ਕਈ ਸਵਾਲ ਪੁੱਛੇ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ 10 ਫ਼ਸਲਾਂ ਝੋਨਾ, ਕਣਕ, ਸਰ੍ਹੋਂ, ਬਾਜਰਾ, ਛੋਲੇ, ਮੂੰਗੀ, ਮੱਕੀ, ਮੂੰਗਫਲੀ, ਕਪਾਹ ਅਤੇ ਸੂਰਜਮੁਖੀ ਦੀ ਖ਼ਰੀਦ ਐੱਮਐੱਸਪੀ ’ਤੇ ਕਰ ਰਿਹਾ ਹੈ ਜਿਸ ਦਾ ਭੁਗਤਾਨ ਸਿੱਧਾ ਕਿਸਾਨ ਦੇ ਬੈਂਕ ਖਾਤੇ ਵਿੱਚ ਕਰ ਦਿੱਤਾ ਜਾਂਦਾ ਹੈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਨੂੰ ਪੁੱਛਿਆ ਕਿ ਉਨ੍ਹਾਂ ਦੇ ਰਾਜ ਵਿੱਚ ਕਿੰਨੀਆਂ ਫ਼ਸਲਾਂ ਐੱਮਐੱਸਪੀ ’ਤੇ ਖਰੀਦੀਆਂ ਜਾ ਰਹੀਆਂ ਹਨ। ਖੱਟਰ ਨੇ ਕਿਹਾ ਕਿ ਪਿੱਛਲੇ ਸੱਤ ਸਾਲਾਂ ਵਿੱਚ ਹਰਿਆਣਾ ’ਚ ਗੰਨੇ ਦਾ ਭਾਅ ਪੰਜਾਬ ਨਾਲੋਂ ਕਿਤੇ ਵੱਧ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸਾਲ 2021-22 ਲਈ ਗੰਨੇ ਦੇ ਭਾਅ ਵਿੱਚ 15 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਹੋਰ ਕਰ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਸੂਬੇ ’ਚ ਪਾਣੀ ਦੀ ਬੱਚਤ ਲਈ ਕਿਸਾਨਾਂ ਨੂੰ ਝੋਨੇ ਦੀ ਖੇਤੀ ਨਾ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਲਈ ਝੋਨੇ ਦੀ ਖੇਤੀ ਤੋਂ ਦੂਰ ਜਾਣ ਵਾਲੇ ਕਿਸਾਨਾਂ ਨੂੰ 7 ਹਜ਼ਾਰ ਰੁਪਏ ਪ੍ਰਤੀ ਏਕੜ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਫ਼ਸਲਾਂ ਦੀ ਖ਼ਰੀਦ ਤੋਂ ਬਾਅਦ 72 ਘੰਟੇ ਅੰਦਰ ਕਿਸਾਨਾਂ ਨੂੰ ਭੁਗਤਾਨ ਕਰ ਦਿੱਤਾ ਜਾਂਦਾ ਹੈ। ਜੇਕਰ ਭੁਗਤਾਨ ਵਿੱਚ ਦੇਰੀ ਹੋਵੇ ਤਾਂ ਵਿਆਜ਼ ਨਾਲ ਭੁਗਤਾਨ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਪਰਾਲੀ ਦੀ ਸਾਂਭ-ਸੰਭਾਲ ਲਈ ਇਕ ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਨੂੰ ਹੋਰ ਸਹੂਲਤਾਂ ਵੀ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਨ੍ਹਾਂ ਵਿੱਚੋਂ ਕੋਈ ਵੀ ਸਹੂਲਤ ਪੰਜਾਬ ਦੇ ਕਿਸਾਨਾਂ ਨੂੰ ਨਹੀਂ ਦੇ ਰਹੀ ਹੈ ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਕਿਸਾਨ ਵਿਰੋਧੀ ਹਰਿਆਣਾ ਸਰਕਾਰ ਨਹੀਂ ਸਗੋਂ ਪੰਜਾਬ ਸਰਕਾਰ ਹੈ। ਦੱਸਣਯੋਗ ਹੈ ਕਿ ਲੰਘੇ ਦਿਨ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਸੀ ਕਿ ਕਿਸਾਨ ਅੰਦੋਲਨ ਦੇ ਪਿੱਛੇ ਪੰਜਾਬ ਸਰਕਾਰ ਦਾ ਹੱਥ ਹੈ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸਿੱਧੂ ਨੇ 18 ਨੁਕਾਤੀ ਏਜੰਡੇ ਬਾਰੇ ਕਰਵਾਇਆ ਰਾਵਤ ਨੂੰ ਜਾਣੂ
Next articleਤਾਲਿਬਾਨ ਨੇ ਸੰਭਾਲਿਆ ਕਾਬੁਲ ਹਵਾਈ ਅੱਡਾ