ਨਵਾਂਸ਼ਹਿਰ /ਕਾਠਗੜ੍ਹ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਰੋਪੜ੍ਹ ਬਲਾਚੌਰ ਨੈਸ਼ਨਲ ਹਾਈਵੇ ਤੇ ਨੇੜੇ ਪਿੰਡ ਕਿਸ਼ਨਪੁਰ ਭਰਥਲਾ ਕੋਲ ਕਾਰ ਅਤੇ ਮੋਟਰਸਾਈਕਲ ਦਾ ਐਕਸੀਡੈਂਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਐਸ ਐਸ ਐਫ ਟੀਮ ਦੇ ਇੰਚਾਰਜ ਏ ਐਸ ਆਈ ਪ੍ਰਵੀਨ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਹਗੀਰ ਤੋਂ ਸੂਚਨਾ ਪ੍ਰਾਪਤ ਹੋਈ ਕਿ ਐਕਸੀਡੈਂਟ ਹੋ ਗਿਆ ਉਨ੍ਹਾਂ ਨੇ ਤਰੁੰਤ ਮੌਕੇ ਤੇ ਜਾ ਕੇ ਦੇਖਿਆ ਕਿ ਇੱਕ ਆਈ 20 ਗੱਡੀ ਪੀ ਬੀ 07ਏ ਐਚ5535 ਜਿਸ ਨੂੰ ਮਨਵੀਰ ਸਿੰਘ ਪੁੱਤਰ ਮੱਖਣ ਸਿੰਘ ਪਿੰਡ ਜੱਟਪੁਰ ਚੱਲਾ ਰਿਹਾ ਸੀ ਉਹ ਰੋਪੜ੍ਹ ਸਾਈਡ ਤੋਂ ਬਲਾਚੌਰ ਜਾ ਰਿਹਾ ਸੀ ਇਸ ਦੇ ਅੱਗੇ ਇਕ ਮੋਟਰਸਾਈਕਲ ਪੀ ਬੀ 20ਈ9938 ਜਿਸ ਨੂੰ ਮੋਹਿਤ ਸ਼ਰਮਾ ਪੁੱਤਰ ਰਾਮਪਾਲ ਪਿੰਡ ਰੈਲਮਾਜਰਾ ਚਲਾ ਰਿਹਾ ਸੀ ਜੋ ਕਿ ਰੋਪੜ੍ਹ ਸਾਈਡ ਤੋਂ ਬਲਾਚੌਰ ਸਾਈਡ ਜਾ ਰਿਹਾ ਸੀ ।ਜਦੋਂ ਇਹ ਪਿੰਡ ਕਿਸ਼ਨਪੁਰ ਭਰਥਲਾ ਦੇ ਕੱਟ ਕੋਲ ਪਹੁੰਚੀਆਂ ਤਾ ਕਾਰ ਮੋਟਰਸਾਈਕਲ ਨੂੰ ਪਿੱਛੋਂ ਟੱਕਰ ਮਾਰ ਦਿੱਤੀ ਜਿਸ ਨਾਲ ਕਾਰ ਅਤੇ ਮੋਟਰਸਾਈਕਲ ਨੁਕਸਾਨੀਆਂ ਗਿਆ ਗਿਆ ਜਾਨੀ ਨੁਕਸਾਨ ਦਾ ਬਚਾਅ ਹੋ ਗਿਆ ਐਸ ਐਸ ਐਫ ਦੀ ਟੀਮ ਵਲੋਂ ਵਾਹਨਾਂ ਨੂੰ ਸਾਇਡ ਤੇ ਕਰਵਾ ਕੇ ਟ੍ਰੈਫਿਕ ਸੰਚਾਰੂ ਢੰਗ ਨਾਲ ਬਹਾਲ ਕਰਵਾਈਆਂ । ਇਸ ਹਾਦਸੇ ਸਬੰਧੀ ਕੰਟ੍ਰੋਲਰ ਰੂਮ ਅਤੇ ਕਾਠਗੜ੍ਹ ਨੂੰ ਦਿੱਤੀ ਗਈ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



