ਜੂਨਾਗੜ੍ਹ— ਗੁਜਰਾਤ ਦੇ ਜੂਨਾਗੜ੍ਹ ‘ਚ ਸੋਮਵਾਰ ਨੂੰ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਦੌਰਾਨ ਹਾਦਸੇ ਵਿੱਚ ਕਾਲਜ ਦੇ 5 ਵਿਦਿਆਰਥੀਆਂ ਸਮੇਤ ਕੁੱਲ 7 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਹ ਹਾਦਸਾ ਸਵੇਰੇ 8 ਵਜੇ ਦੇ ਕਰੀਬ ਜੇਤਪੁਰ-ਵੇਰਾਵਲ ਹਾਈਵੇ ‘ਤੇ ਪਿੰਡ ਭੰਡੂਰੀ ਨੇੜੇ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਤੇਜ਼ ਰਫਤਾਰ ਨਾਲ ਜਾ ਰਹੀਆਂ ਦੋ ਕਾਰਾਂ ਆਪਸ ‘ਚ ਟਕਰਾ ਗਈਆਂ। ਇਹ ਹਾਦਸਾ ਭੰਡੂਰੀ ਨੇੜੇ ਕ੍ਰਿਸ਼ਨਾ ਹੋਟਲ ਕੋਲ ਵਾਪਰਿਆ। ਇਮਤਿਹਾਨ ਦੇਣ ਜਾ ਰਹੇ ਕਾਰ ‘ਚ ਸਵਾਰ ਪੰਜ ਕਾਲਜ ਵਿਦਿਆਰਥੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੂਜੀ ਕਾਰ ਵਿੱਚ ਸਵਾਰ ਦੋ ਵਿਅਕਤੀਆਂ ਦੇ ਮਾਰੇ ਜਾਣ ਦੀ ਖ਼ਬਰ ਹੈ। ਸਥਾਨਕ ਪੁਲਸ ਨੇ ਦੱਸਿਆ ਕਿ ਇਕ ਕਾਰ ਡਿਵਾਈਡਰ ਤੋਂ ਛਾਲ ਮਾਰ ਕੇ ਦੂਜੀ ਦਿਸ਼ਾ ਤੋਂ ਆ ਰਹੀ ਕਾਰ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ 7 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਹਾਈਵੇਅ ‘ਤੇ ਜਾਮ ਲੱਗ ਗਿਆ। ਸੂਚਨਾ ਤੋਂ ਬਾਅਦ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਾਲੂ ਕਰਵਾਇਆ ਗਿਆ। ਪੁਲਸ ਨੇ ਕਾਫੀ ਮੁਸ਼ੱਕਤ ਨਾਲ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਾਰ ‘ਚੋਂ ਕੱਢ ਕੇ ਪੋਸਟਮਾਰਟਮ ਲਈ ਨਜ਼ਦੀਕੀ ਹਸਪਤਾਲ ਪਹੁੰਚਾਇਆ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly