ਤਿੰਨ ਕਾਰ ਸਵਾਰ ਫੱਟੜ ,ਕਾਰ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ ,ਜਾਨੀ ਨੁਕਸਾਨ ਦਾ ਬਚਾਅ ,ਵੱਡਾ ਹਾਦਸਾ ਹੋਣੋ ਟਲਿਆ
ਨਵਾਂਸ਼ਹਿਰ /ਕਾਠਗੜ੍ਹ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਰੋਪੜ੍ਹ ਬਲਾਚੌਰ ਨੈਸ਼ਨਲ ਹਾਈਵੇ ਤੇ ਨੇੜੇ ਪਿੰਡ ਕਮਾਲਪੁਰ ਦੇ ਕੱਟ ਤੋਂ ਥੋੜ੍ਹਾ ਜਿਹਾ ਅੱਗੇ ਐਕਸੀਡੈਂਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ ਐਸ ਐਫ ਟੀਮ ਦੇ ਇੰਚਾਰਜ ਏ ਐਸ ਆਈ ਕੁਲਦੀਪ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਕੰਟ੍ਰੋਲਰ ਰੂਮ ਤੋਂ ਸੂਚਨਾ ਪ੍ਰਾਪਤ ਹੋਈ ਤਾਂ ਉਨ੍ਹਾਂ ਨੇ ਤਰੁੰਤ ਜਾ ਕੇ ਦੇਖਿਆ ਕਿ ਇੱਕ ਟਰੱਕ ਜਿਸ ਦਾ ਪੀ ਬੀ 65 ਏ ਆਰ 3148 ਨੰਬਰ ਜਿਸ ਮੋਹਨ ਲਾਲ ਪੁੱਤਰ ਸ਼ੇਖਰ ਚੰਦ ਵਾਸੀ
ਚੰਡੀਗੜ੍ਹ ਸੈਕਟਰ 26 ਨੂੰ ਚਲਾ ਰਿਹਾ ਸੀ ।ਇਹ ਟਰੱਕ ਰੋਪੜ੍ਹ ਸਾਇਡ ਤੋਂ ਬਲਾਚੌਰ ਜਾ ਰਿਹਾ ਇਸ ਦੇ ਮਗਰ ਇੱਕ ਔਡੀ ਕਾਰ ਜਿਸ ਦਾ ਨੰਬਰ ਸੀ ਐਚ 01 ਸੀ ਐਚ 0094 ਜਿਸ ਨੂੰ ਸਤਿੰਦਰ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਅੰਮ੍ਰਿਤਸਰ ਚਲਾ ਰਿਹਾ ਸੀ ਇਹ ਰੋਪੜ੍ਹ ਤੋਂ ਬਲਾਚੌਰ ਸਾਈਡ ਰਹੀ ਸੀ ਜਦੋਂ ਇਹ ਕਾਰ ਕਮਾਲਪੁਰ ਦੇ ਕੱਟ ਤੋਂ ਥੋੜ੍ਹਾ ਜਿਹਾ ਅੱਗੇ ਪਹੁੰਚੀ ਤਾਂ ਅਚਾਨਕ ਕਾਰ ਦਾ ਸਤੁੰਨਲ ਵਿਗੜ ਜਿਸ ਨਾਲ ਕਾਰ ਅੱਗੇ ਜਾ ਰਹੇ ਟਰੱਕ ਦੇ ਪਿੱਛੇ ਜਾ ਵੱਜੀ ਜਿਸ ਨਾਲ ਕਾਰ ਬੈਕਾਬੂ ਹੋ ਕੇ ਡਿਵਾਈਡਰ ਤੇ ਚੜ੍ਹ ਕੇ ਪਲਟੀਆਂ ਖਾਂਦੀ ਦੂਸਰੇ ਪਾਸੇ ਜਾ ਕੇ ਰੈਲਿੰਗ ਵਿੱਚ ਵੱਜ ਕੇ ਰੁਕ ਗਈ ਅਤੇ ਕਾਰ ਵਿੱਚ ਸਵਾਰ ਤਿੰਨ ਲੋਕ ਜਖਮੀ ਹੋ ਗਏ ਜਿਨ੍ਹਾਂ ਨੂੰ ਐਸ ਐਸ ਟੀਮ ਨੇ ਨੈਸ਼ਨਲ ਹਾਈਵੇ ਅਥਾਰਟੀ ਦੀ ਐਂਬੂਲੈਂਸ ਰਾਹੀ ਇਲਾਜ਼ ਲਈ ਬਲਾਚੌਰ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਹਾਦਸੇ ਵਿੱਚ ਕਾਰ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ ਜਾਨੀ ਨੁਕਸਾਨ ਦਾ ਬਚਾਅ ਹੋ ਗਿਆ ਅਤੇ ਐਸ ਐਸ ਐਫ ਦੀ ਟੀਮ ਵਲੋਂ ਨੈਸ਼ਨਲ ਹਾਈਵੇ ਅਥਾਰਟੀ ਦੀ ਰਿਕਵਰੀ ਵੈਨ ਨਾਲ ਕਾਰ ਨੂੰ ਸਾਇਡ ਤੇ ਕਰਵਾ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਬਹਾਲ ਕਰਵਾਈਆਂ। ਹਾਦਸੇ ਦੀ ਸੂਚਨਾ ਕੰਟ੍ਰੋਲਰ ਰੂਮ ਨਵਾਂਸ਼ਹਿਰ ਅਤੇ ਥਾਣਾ ਕਾਠਗੜ੍ਹ ਨੂੰ ਦੇ ਦਿੱਤੀ ਗਈ ਹੈ।‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly


