ਨਵੀਂ ਦਿੱਲੀ— ਦਿੱਲੀ ਹਾਈ ਕੋਰਟ ਦੇ ਜੱਜ ਦੇ ਘਰੋਂ ਨਕਦੀ ਬਰਾਮਦ ਹੋਣ ਦਾ ਮਾਮਲਾ ਕਾਫੀ ਗਰਮਾ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਸਰਬ ਪਾਰਟੀ ਮੀਟਿੰਗ ਬੁਲਾਈ ਗਈ ਹੈ। ਇਹ ਮੀਟਿੰਗ ਉਪ ਪ੍ਰਧਾਨ ਅਤੇ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਬੁਲਾਈ ਹੈ, ਜੋ ਅੱਜ ਸ਼ਾਮ ਸਾਢੇ ਚਾਰ ਵਜੇ ਹੋਵੇਗੀ। ਇਸ ਮੀਟਿੰਗ ਵਿੱਚ ਜੱਜ ਦੇ ਘਰੋਂ ਨਗਦੀ ਦੀ ਬਰਾਮਦਗੀ ਨੂੰ ਲੈ ਕੇ ਚਰਚਾ ਹੋਵੇਗੀ। ਚੇਅਰਮੈਨ ਨੇ ਦੱਸਿਆ ਕਿ ਉਨ੍ਹਾਂ ਨੇ ਸਦਨ ਦੇ ਨੇਤਾ ਜੇਪੀ ਨੱਡਾ ਅਤੇ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਨਾਲ ਨਿਆਂਪਾਲਿਕਾ ਨੂੰ ਲੈ ਕੇ ਬੈਠਕ ਕੀਤੀ ਹੈ।
ਉਨ੍ਹਾਂ ਕਿਹਾ ਕਿ ਦੋਵੇਂ ਇਸ ਗੱਲ ‘ਤੇ ਸਹਿਮਤ ਹੋਏ ਕਿ ਇਸ ਮੁੱਦੇ ‘ਤੇ ਸਾਰੀਆਂ ਪਾਰਟੀਆਂ ਦੇ ਆਗੂਆਂ ਦੇ ਵਿਚਾਰ ਜਾਣੇ ਜ਼ਰੂਰੀ ਹਨ। ਉਨ੍ਹਾਂ ਐਲਾਨ ਕੀਤਾ ਕਿ ਅੱਜ ਸ਼ਾਮ 4.30 ਵਜੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਦੀ ਮੀਟਿੰਗ ਹੋਵੇਗੀ। ਇਹ ਘਟਨਾ ਦਿੱਲੀ ਹਾਈ ਕੋਰਟ ਦੇ ਜੱਜ ਜਸਟਿਸ ਯਸ਼ਵੰਤ ਵਰਮਾ ਦੀ ਰਿਹਾਇਸ਼ ‘ਤੇ ਅੱਗ ਲੱਗਣ ਦੇ 10 ਦਿਨ ਬਾਅਦ ਆਈ ਹੈ, ਜਿਸ ਵਿੱਚ ਵੱਡੀ ਮਾਤਰਾ ਵਿੱਚ ਨਕਦੀ ਬਰਾਮਦ ਕੀਤੀ ਗਈ ਸੀ। ਜਸਟਿਸ ਵਰਮਾ ਨੇ ਦੋਸ਼ਾਂ ਤੋਂ ਇਨਕਾਰ ਕਰਦਿਆਂ ਕਿਹਾ ਕਿ ਨਾ ਤਾਂ ਉਹ ਅਤੇ ਨਾ ਹੀ ਉਨ੍ਹਾਂ ਦੇ ਪਰਿਵਾਰ ਕੋਲ ਨਕਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਹ ਘਟਨਾ ਉਨ੍ਹਾਂ ਦੇ ਅਕਸ ਨੂੰ ਢਾਹ ਲਾਉਣ ਦੀ ਸਾਜ਼ਿਸ਼ ਦਾ ਹਿੱਸਾ ਸੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly