ਪਿੰਡ ਖੁਰਲਾਪੁਰ ਵਿਖੇ ਵਿਭਾਗ ਵਲੋਂ ਨਜਾਇਜ਼ ਮਾਇਨੰਗ ਨੂੰ ਲੈ ਕੇ ਕੀਤੀ ਕਾਰਵਾਈ
ਰੇਤਾ ਦੀਆਂ 6 ਟਰਾਲੀਆਂ ਦੇ ਚਲਾਨ ਕੱਟੇ – ਮਨਦੀਪ ਸਿੰਘ
ਨਜਾਇਜ਼ ਮਾਈਨਿੰਗ ਤੁਰੰਤ ਬੰਦ ਹੋਵੇ – ਲਖਵੀਰ ਸਿੰਘ

ਮਹਿਤਪੁਰ (ਸਮਾਜ ਵੀਕਲੀ) (ਹਰਜਿੰਦਰ ਸਿੰਘ ਚੰਦੀ)– ਬਲਾਕ ਮਹਿਤਪੁਰ ਅਧੀਨ ਪਿੰਡ ਖੁਰਲਾ ਪੁਰ ਵਿਖੇ ਨਜਾਇਜ਼ ਮਾਈਨਿੰਗ ਨੂੰ ਲੈ ਕੇ ਮਾਮਲਾ ਉਸ ਵਖ਼ਤ ਤੂਲ ਫੜਦਾ ਨਜ਼ਰ ਆਇਆ ਜਦੋਂ ਬੀਕੇਯੂ ਪੰਜਾਬ ਦੇ ਜ਼ਿਲ੍ਹਾ ਜਲੰਧਰ ਤੋਂ ਪ੍ਰਧਾਨ ਲਖਵੀਰ ਸਿੰਘ ਗੋਬਿੰਦਪੁਰ ਵੱਲੋਂ ਪਹਿਲ ਕਦਮੀ ਕਰਕੇ ਹੋਏ ਇਲਾਕੇ ਦੇ ਸਹਿਯੋਗ ਨਾਲ ਪਿੰਡ ਖੁਰਲਾ ਪੁਰ ਵਿਖੇ ਰੇਤਾ ਦੀਆਂ ਨਜਾਇਜ਼ ਭਰੀਆਂ 6 ਟਰਾਲੀਆਂ ਮਾਈਨਿੰਗ ਵਿਭਾਗ ਨੂੰ ਫੜਾ ਦਿੱਤੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਬੀਕੇਯੂ ਪੰਜਾਬ ਦੱਸਿਆ ਕਿ ਉਨ੍ਹਾਂ ਵੱਲੋਂ ਜਦੋਂ ਨਜਾਇਜ਼ ਮਾਈਨਿੰਗ ਦੀ ਵੀਡੀਓ ਗਰਾਫੀ ਕੀਤੀ ਜਾ ਰਹੀ ਸੀ ਤਾਂ ਉਨ੍ਹਾਂ ਨੂੰ ਨਜਾਇਜ਼ ਮਾਈਨਿੰਗ ਕਰਿੰਦਿਆਂ ਵੱਲੋਂ ਨਜਾਇਜ਼ ਮਾਈਨਿੰਗ ਕਰ ਰਹੇ ਸਾਧਨ ਥੱਲੇ ਦੇਣ ਦੀ ਕੋਸ਼ਿਸ਼ ਕੀਤੀ ਗਈ ਪਰ ਉਹ ਵਾਲ ਵਾਲ ਬਚ ਗਏ। ਉਨ੍ਹਾਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਇਲਾਕੇ ਵਿਚ ਨਜਾਇਜ਼ ਮਾਈਨਿੰਗ ਦਾ ਧੰਦਾ ਜ਼ੋਰਾਂ ਤੇ ਚਲ ਰਿਹਾ ਹੈ। ਇਸ ਸਬੰਧੀ ਜਦੋਂ ਉਨ੍ਹਾਂ ਨੂੰ ਪਤਾ ਲਗਿਆ ਤਾਂ ਉਨ੍ਹਾਂ ਵੱਲੋਂ ਇਸ ਦੀ ਜਾਣਕਾਰੀ ਮਾਈਨਿੰਗ ਵਿਭਾਗ ਦੇ ਅਧਿਕਾਰੀਆ ਨੂੰ ਦਿੱਤੀ ਗਈ ਜਿਸ ਤੇ ਮਨਦੀਪ ਸਿੰਘ ਮਾਈਨਿੰਗ ਵਿਭਾਗ ਤੇ ਮੌਕੇ ਤੇ ਪਹੁੰਚ ਗਏ ਅਤੇ ਉਨ੍ਹਾਂ ਵੱਲੋਂ ਨਜਾਇਜ਼ ਮਾਈਨਿੰਗ ਐਕਟ ਤਹਿਤ 6 ਰੇਤ ਦੀਆਂ ਭਰੀਆਂ ਟਰਾਲੀਆਂ ਦੇ ਚਲਾਨ ਮੌਕੇ ਤੇ ਕੱਟ ਦਿਤੇ। ਇਸ ਮੌਕੇ ਥਾਣਾ ਮੁਖੀ ਮਹਿਤਪੁਰ ਬਲਬੀਰ ਸਿੰਘ ਨੇ ਆਖਿਆ ਕਿ ਮਾਈਨਿੰਗ ਵਿਭਾਗ ਵੱਲੋਂ ਕਾਰਵਾਈ ਕੀਤੀ ਗਈ ਹੈ ਅਸੀਂ ਉਨ੍ਹਾਂ ਦੇ ਨਾਲ ਹਾਂ ਜੋ ਵੀ ਕਾਰਵਾਈ ਬਣਦੀ ਹੋਈ ਕੀਤੀ ਜਾਵੇਗੀ। ਇਸ ਮੌਕੇ ਪਹੁੰਚੇ ਸਿੰਘ ਪੁਰ ਦੇ ਸਰਪੰਚ ਸੰਤੋਖ ਸਿੰਘ ਵੱਲੋਂ ਨਜਾਇਜ਼ ਮਾਈਨਿੰਗ ਲਈ ਉਪਰਲੇ ਅਧਿਕਾਰੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਵਿਚ ਸ਼ਾਮਿਲ ਲੋਕਾਂ ਖਿਲਾਫ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਣੀ ਚਾਹੀਦੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬੀਕੇਯੂ ਪੰਜਾਬ ਦੇ ਜ਼ਿਲ੍ਹਾ ਜਲੰਧਰ ਪ੍ਰਧਾਨ ਲਖਵੀਰ ਸਿੰਘ, ਕੋਰ ਕਮੇਟੀ ਮੈਂਬਰ ਨਰਿੰਦਰ ਸਿੰਘ ਬਾਜਵਾ, ਜ਼ਿਲ੍ਹਾ ਮੀਤ ਪ੍ਰਧਾਨ ਸੋਢੀ ਸਿੰਘ, ਮਹਿੰਦਰ ਪਾਲ ਸਿੰਘ ਤਹਿਸੀਲ ਪ੍ਰਧਾਨ, ਗੁਰਦੀਪ ਸਿੰਘ ਤਹਿਸੀਲ ਪ੍ਰਧਾਨ, ਤਜਿੰਦਰ ਸਿੰਘ ਸਰਪੰਚ, ਤਰਸੇਮ ਸਿੰਘ, ਸ਼ਿੰਦਰਪਾਲ ਸਿੰਘ, ਲਾਡੀ ਲਹੋਰੀਆ ਤੋਂ ਇਲਾਵਾ ਸਰਪੰਚ ਗੁਰਮੁਖ ਸਿੰਘ, ਰੁਪਿੰਦਰ ਸਿੰਘ, ਸਰਬਜੀਤ ਸਿੰਘ, ਸਰਬਜੀਤ ਸਿੰਘ ਨੰਬਰਦਾਰ, ਬਲਵਿੰਦਰ ਸਿੰਘ, ਕਰਮਜੀਤ ਸਿੰਘ, ਰਮੇਸ਼ ਸਿੰਘ ਨੰਬਰਦਾਰ, ਸੰਤੋਖ ਸਿੰਘ, ਹਰਜਿੰਦਰ ਸਿੰਘ, ਜਸਦੇਵ ਸਿੰਘ, ਕਸ਼ਮੀਰ ਸਿੰਘ, ਬਲਵਿੰਦਰ ਸਿੰਘ, ਹੁਕਮ ਸਿੰਘ, ਸਵਿੰਦਰ ਸਿੰਘ ਮੈਂਬਰ ਪੰਚਾਇਤ, ਹਰਨਾਮ ਸਿੰਘ ਮੈਂਬਰ ਪੰਚਾਇਤ, ਪਲਵਿੰਦਰ ਸਿੰਘ ਮੈਂਬਰ ਪੰਚਾਇਤ, ਕੁੰਦਨ ਸਿੰਘ, ਸ਼ਿੰਗਾਰਾ ਸਿੰਘ ਆਦਿ ਹਾਜ਼ਰ ਸਨ।ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



