ਕੇਂਦਰ ਵਾਦੀ ਵਿੱਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਵੇ: ਬੀਬੀ ਜਗੀਰ ਕੌਰ

ਅੰਮ੍ਰਿਤਸਰ (ਸਮਾਜ ਵੀਕਲੀ):ਜੰਮੂ ਕਸ਼ਮੀਰ ਵਿੱਚ ਸਿੱਖ ਕੁੜੀਆਂ ਨਾਲ ਵਾਪਰੀਆਂ ਘਟਨਾਵਾਂ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਕੇਂਦਰ ਸਰਕਾਰ ਕੋਲੋਂ ਵਾਦੀ ਵਿੱਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਅਪੀਲ ਕਰਦਿਆਂ ਘੱਟ ਗਿਣਤੀ ਕਮਿਸ਼ਨ ਦੀ ਸਥਾਪਨਾ ਕਰਨ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਨੇ ਮੌਜੂਦਾ ਹਾਲਾਤ ਦਾ ਪਤਾ ਲਾਉਣ ਲਈ ਅੱਜ ਇਕ ਸਿੱਖ ਵਫ਼ਦ ਵਾਦੀ ਵਿੱਚ ਭੇਜਿਆ ਸੀ, ਜਿਸ ਨੇ ਆਪਣੀ ਰਿਪੋਰਟ ਬੀਬੀ ਜਗੀਰ ਕੌਰ ਨੂੰ ਭੇਜ ਦਿੱਤੀ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਕਸ਼ਮੀਰ ਦੀਆਂ ਦੋ ਸਿੱਖ ਲੜਕੀਆਂ ਦਾ ਧਰਮ ਪਰਿਵਰਤਨ ਕਰਕੇ ਨਿਕਾਹ ਕਰਨ ਦਾ ਮਾਮਲਾ ਸਿੱਖ ਆਗੂਆਂ ਦੀਆਂ ਕੋਸ਼ਿਸ਼ਾਂ ਸਦਕਾ ਕਾਫੀ ਹੱਦ ਤੱਕ ਹੱਲ ਕਰ ਲਿਆ ਗਿਆ ਹੈ। ਸ੍ਰੀਨਗਰ ਦੀ 18 ਸਾਲਾ ਸਿੱਖ ਬੱਚੀ ਮਨਮੀਤ ਕੌਰ ਨੂੰ ਅਦਾਲਤ ਨੇ ਪਰਿਵਾਰ ਦੇ ਹਵਾਲੇ ਕਰ ਦਿੱਤਾ, ਜਿਸ ਤੋਂ ਬਾਅਦ ਇਸ ਕੁੜੀ ਦਾ ਆਨੰਦ ਕਾਰਜ ਸਥਾਨਕ ਨੌਜਵਾਨ ਸੁਪਰੀਤ ਸਿੰਘ ਨਾਲ ਰੈਨਾਵਾੜੀ ਗੁਰਦੁਆਰਾ ਸਾਹਿਬ ਵਿਖੇ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਦੂਸਰੀ ਲੜਕੀ ਧਨਵੰਤ ਕੌਰ ਨੂੰ ਵੀ ਜਲਦੀ ਹੀ ਵਾਪਸ ਲਿਆਂਦਾ ਜਾਵੇਗਾ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮਹੇਸ਼ਵਰੀ ਨੂੰ ਗ੍ਰਿਫ਼ਤਾਰੀ ਤੋਂ ਸੁਰੱਖਿਆ ਦੇ ਫੈਸਲੇ ਨੂੰ ਸੁਪਰੀਮ ਕੋਰਟ ’ਚ ਚੁਣੌਤੀ
Next articleਯਸ਼ਵੰਤ ਸਿਨਹਾ ਗਾਜ਼ੀਪੁਰ ਹੱਦ ’ਤੇ ਟਿਕੈਤ ਨੂੰ ਮਿਲੇ