ਕੌਮੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਚੰਨੀ ਦਾ ਅਸਤੀਫ਼ਾ ਮੰਗਿਆ

Rekha Sharma, NCW Chairperson

ਨਵੀਂ ਦਿੱਲੀ (ਸਮਾਜ ਵੀਕਲੀ):  ਕੌਮੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰੇਖਾ ਸ਼ਰਮਾ ਨੇ ਪੰਜਾਬ ਦੇ ਨਵੇਂ ਨਿਯੁਕਤ ਕੀਤੇ ਗਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖ਼ਿਲਾਫ਼ ‘ਮੀ-ਟੂ’ ਮੁਹਿੰਮ ਤਹਿਤ ਦੋਸ਼ ਲਗਾਉਂਦਿਆਂ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ। ਰੇਖਾ ਸ਼ਰਮਾ ਨੇ ਇਕ ਬਿਆਨ ਜਾਰੀ ਕਰ ਕੇ ਕਿਹਾ, ‘‘ਇਕ ਇਹੋ ਜਿਹੇ ਵਿਅਕਤੀ ਨੂੰ ਪੰਜਾਬ ਦਾ ਮੁੱਖ ਮੰਤਰੀ ਲਗਾਇਆ ਜਾਣਾ ਸ਼ਰਮਨਾਕ ਤੇ ਕਾਫੀ ਇਤਰਾਜ਼ਯੋਗ ਹੈ। ਅਸੀਂ ਨਹੀਂ ਚਾਹੁੰਦੇ ਕਿ ਫਿਰ ਤੋਂ ਕਿਸੇ ਔਰਤ ਨੂੰ ਉਹੀ ਸਭ ਕੁਝ ਸਹਿਣ ਕਰਨਾ ਪਵੇ ਅਤੇ ਉਹੀ ਪ੍ਰੇਸ਼ਾਨੀ ਝੱਲਣੀ ਪਵੇ ਜੋ ਕਿ ਪਹਿਲਾਂ ਇਕ ਆਈਏਐੱਸ ਅਧਿਕਾਰੀ ਨੇ ਝੱਲੀ ਸੀ।’’ ਉਨ੍ਹਾਂ ਕਿਹਾ ਕਿ ਚੰਨੀ ਨੂੰ ਉਨ੍ਹਾਂ ਦੋਸ਼ਾਂ ਪ੍ਰਤੀ ਜਵਾਬਦੇਹ ਹੁੰਦੇ ਹੋਏ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮੋਦੀ ਨੇ ਮੁੱਖ ਮੰਤਰੀ ਬਣਨ ’ਤੇ ਚੰਨੀ ਨੂੰ ਵਧਾਈ ਦਿੱਤੀ
Next articleਪੰਜਾਬ ’ਚ ਚੰਨੀ ਮੁੱਖ ਮੰਤਰੀ ਵਜੋਂ ਅਤੇ ਸਿੱਧੂ ਕਾਂਗਰਸ ਪ੍ਰਧਾਨ ਵਜੋਂ ਹੋਣਗੇ ਚਿਹਰਾ: ਸੁਰਜੇਵਾਲਾ