ਮੁੱਖ ਮੰਤਰੀ ਨੇ ਕੁਵੈਤ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ

Punjab CM Bhagwant Mann

ਚੰਡੀਗੜ੍ਹ, 13 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੁਵੈਤ ਵਿੱਚ ਇੱਕ ਬਹੁ-ਮੰਜ਼ਿਲਾ ਇਮਾਰਤ ਨੂੰ ਅੱਗ ਲੱਗਣ ਦੀ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਹਾਦਸੇ ਵਿੱਚ ਬਹੁਤ ਸਾਰੇ ਭਾਰਤੀਆਂ ਨੇ ਆਪਣੀ ਜਾਨ ਗਵਾਉਣੀ ਹੈ। ਉਨ੍ਹਾਂ ਕਿਹਾ ਕਿ ਇਸ ਮੰਦਭਾਗੀ ਘਟਨਾ ਕਾਰਨ ਕਈ ਕੀਮਤੀ ਜਾਨਾਂ ਚਲੀਆਂ ਗਈਆਂ ਜਦਕਿ ਕਈ ਲੋਕ ਜ਼ਖਮੀ ਹੋ ਗਏ। ਭਗਵੰਤ ਸਿੰਘ ਮਾਨ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਘਟਨਾ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ ਹੈ। ਉਨ੍ਹਾਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਪੀੜਤ ਪਰਿਵਾਰਾਂ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦੀ ਹਿੰਮਤ ਬਖਸ਼ਣ। ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਸਮੂਹ ਪੰਜਾਬ ਵਾਸੀ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੇ ਹਨ। ਉਨ੍ਹਾਂ ਇਸ ਮੰਦਭਾਗੇ ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਦੇ ਜਲਦੀ ਠੀਕ ਹੋਣ ਦੀ ਅਰਦਾਸ ਵੀ ਕੀਤੀ।

 

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਬੁਲਟ ਮੋਟਰਸਾਈਕਲ ਦੇ ਸਾਈਲੈਂਸਰ ਨਾਲ ਪਟਾਕੇ ਚਲਾਉਣ ‘ਤੇ ਹੋਵੇਗੀ ਕਾਰਵਾਈ: ਸੰਯੁਕਤ ਕਮਿਸ਼ਨਰ ਪੁਲਿਸ
Next articleਵਿਸਫੋਟਕ ਬਣਾਉਣ ਵਾਲੀ ਫੈਕਟਰੀ ‘ਚ ਵੱਡਾ ਧਮਾਕਾ, 4 ਔਰਤਾਂ ਸਮੇਤ 5 ਦੀ ਮੌਤ ਕਈ ਜ਼ਖਮੀ