ਚੰਡੀਗੜ੍ਹ (ਸਮਾਜ ਵੀਕਲੀ): ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ 26 ਤੇ 27 ਅਕਤੂਬਰ ਨੂੰ ਕਰਵਾਏ ਜਾ ਰਹੇ ‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਸੰਮੇਲਨ ਨਾਲ ਜੁੜੀਆਂ ਸਾਰੀਆਂ ਧਿਰਾਂ ਖਾਸ ਕਰਕੇ ਪੰਜਾਬ ਬਿਊਰੋ ਆਫ ਇਨਵੈਸਟਮੈਂਟ ਪ੍ਰੋਮੋਸ਼ਨ ਨੂੰ ਆਦੇਸ਼ ਦਿੱਤੇ ਹਨ ਕਿ ਉਦਯੋਗਿਕ ਤਰੱਕੀ ਪ੍ਰਤੀ ਸੂਬੇ ਦੀ ਕਾਰਗਰ ਪਹੁੰਚ ਨੂੰ ਯਕੀਨੀ ਬਣਾਉਣ ਵਿੱਚ ਕੋਈ ਕਸਰ ਨਾ ਛੱਡੀ ਜਾਵੇ। ਮੁੱਖ ਮੰਤਰੀ ਨੇ ਦੇਸ਼ ਭਰ ਦੇ ਸਨਅਤਕਾਰਾਂ ਨੂੰ ਪੰਜਾਬ ਵਿੱਚ ਆਪਣੇ ਯੂਨਿਟ ਸਥਾਪਤ ਕਰਕੇ ਨਿਵੇਸ਼ ਪੱਖੀ ਸਹੂਲਤਾਂ ਅਤੇ ਰਿਆਇਤਾਂ ਦਾ ਲਾਭ ਉਠਾਉਣ ਦਾ ਸੱਦਾ ਦਿੱਤਾ।
‘ਨਿਵੇਸ਼ ਪੰਜਾਬ’ ਦੇ ਸੀਈਓ ਰੱਜਤ ਅਗਰਵਾਲ ਨੇ ਕਿਹਾ ਕਿ ‘ਕਾਰੋਬਾਰ ਪਹਿਲਾਂ’ ਦੀ ਨੀਤੀ ਤਹਿਤ ਪੰਜਾਬ ਨੇ ਸਹੀ ਮਾਅਨਿਆਂ ਵਿੱਚ ਕਾਰੋਬਾਰ ਨੂੰ ਸੁਖਾਵਾਂ ਮਾਹੌਲ ਮੁਹੱਈਆ ਕਰਵਾਉਣ ਦੀ ਪਹੁੰਚ ਅਪਣਾਈ ਹੈ, ਜਿੱਥੇ ਕਾਰੋਬਾਰ ਚਲਾਉਣ ਦੀ ਪੂਰਨ ਆਜ਼ਾਦੀ ਹੈ ਅਤੇ ਸਰਕਾਰ ਸਹੂਲਤਾਂ ਮੁਹੱਈਆ ਕਰਵਾਉਣ ਦੀ ਭੂਮਿਕਾ ਨਿਭਾਉਂਦੀ ਹੈ। ਸੀਈਓ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸੁਖਾਵਾਂ ਤੇ ਸਥਿਰ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly